WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਲਈ ਮਾਲਵਾ ਖੇਤਰ ਦੀਆਂ ਸੱਤ ਉੱਚ ਵਿਦਿਅਕ ਸੰਸਥਾਵਾਂ ਦੇ ਕਨਸੋਰਟੀਅਮ ਦੀ ਸਥਾਪਨਾ

ਖੋਜ, ਨਵੀਨਤਾ ਨੂੰ ਤੇਜ਼ ਕਰਨ ਅਤੇ ਨਵੇਂ ਯੁੱਗ ਦੇ ਸਿੱਖਿਆ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਲਈ ਸਮਝੌਤਾ ਸਹੀਬੱਧ ਕੀਤਾ
ਸੁਖਜਿੰਦਰ ਮਾਨ
ਬਠਿੰਡਾ, 6 ਮਈ : ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਲਈ ਨਿਵੇਕਲੀ ਪਹਿਲਕਦਮੀ ਕਰਦਿਆਂ ਮਾਲਵਾ ਖੇਤਰ ਦੀਆਂ ਸੱਤ ਉੱਚ ਵਿਦਿਅਕ ਸੰਸਥਾਵਾਂ ਦੇ ਕਨਸੋਰਟੀਅਮ ਦੀ ਸਥਾਪਨਾ ਕੀਤੀ ਗਈ ਹੈ, ਜਿਸ ਤਹਿਤ ਉੱਚ ਸਿੱਖਿਆ ਸੰਸਥਾਵਾਂ ਨੇ ਖੋਜ, ਨਵੀਨਤਾ ਨੂੰ ਤੇਜ਼ ਕਰਨ ਅਤੇ ਨਵੇਂ ਯੁੱਗ ਦੇ ਸਿੱਖਿਆ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਕਨਸੋਰਟੀਅਮ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼), ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ (ਸੀ.ਯੂ.ਪੀ.), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) , ਆਦੇਸ਼ ਯੂਨੀਵਰਸਿਟੀ ਬਠਿੰਡਾ, ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਸ਼ਾਮਿਲ ਹਨ। ਇਸ ਕਨਸੋਰਟੀਅਮ ਦਾ ਮੁੱਖ ਉਦੇਸ਼ ਉੱਚ ਸਿੱਖਿਆ ਨੂੰ ਬਿਹਤਰ ਬਣਾਉਣ, ਗਿਆਨ-ਅਧਾਰਿਤ ਉੱਦਮਾਂ ਦੀ ਉੱਨਤੀ, ਸਥਾਨਕ ਲੋਕਾਂ ਦੀ ਸੇਵਾ ਕਰਨ ਲਈ ਖੋਜਾਂ ਨੂੰ ਵਿਕਸਤ ਕਰਨ ਅਤੇ ਭਵਿੱਖ ਦੇ ਤਕਨਾਲੋਜੀ ਵਿਕਾਸ ਲਈ ਢੁਕਵੇਂ ਤਕਨੀਕੀ ਅਤੇ ਪ੍ਰਬੰਧਨ ਹੁਨਰ, ਸੂਚਨਾ ਦੇ ਆਦਾਨ-ਪ੍ਰਦਾਨ ਅਤੇ ਮਨੁੱਖੀ ਸਰੋਤ ਵਿਕਾਸ ਲਈ ਪ੍ਰਭਾਵਸ਼ਾਲੀ ਖੋਜ ਸੰਸਥਾ-ਅਕਾਦਮਿਕ ਭਾਈਵਾਲੀ ਵਰਗੇ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਨਾ ਹੈ। ਐਮ.ਓ.ਯੂ. ’ਤੇ ਹਸਤਾਖਰ ਕਰਨ ਲਈ ਉੱਚ ਸਿੱਖਿਆ ਦੇ ਕਨਸੋਰਟੀਅਮ ਦੀ ਮੀਟਿੰਗ ਅੱਜ ਇਥੇ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿਖੇ ਹੋਈ, ਜਿਸ ਵਿਚ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਉਪ ਕੁਲਪਤੀ ਪ੍ਰੋ: ਰਾਘਵੇਂਦਰ ਪੀ. ਤਿਵਾੜੀ, ਏਮਜ ਦੇ ਕਾਰਜ਼ਕਾਰੀ ਡਾਇਰੇਕਟਰ ਪ੍ਰੋ: ਦਿਨੇਸ਼ ਕੇ ਸਿੰਘ, ਐਮ.ਆਰ.ਐਸ.ਪੀ.ਟੀ.ਯੂ. ਦੇ ਉਪ ਕੁਲਪਤੀ ਪ੍ਰੋ: ਬੂਟਾ ਸਿੰਘ ਸਿੱਧੂ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਐਸ.ਕੇ. ਬਾਵਾ, ਅਕਾਲ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਗੁਰਮੇਲ ਸਿੰਘ, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ ਗੁਰਮੀਤ ਸਿੰਘ ਧਾਲੀਵਾਲ, ਅਤੇ ਆਦੇਸ਼ ਯੂਨੀਵਰਸਿਟੀ, ਬਠਿੰਡਾ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਵੱਖ-ਵੱਖ ਉੱਚ ਸਿੱਖਿਆ ਸੰਸਥਾਵਾਂ ਦੇ ਮੈਂਬਰਾਂ ਨੇ ਇਸ ਐਮ.ਓ.ਯੂ. ਦੇ ਦ੍ਰਿਸ਼ਟੀਕੋਣ ਅਤੇ ਮਿਸ਼ਨ ਨੂੰ ਸਾਕਾਰ ਕਰਨ ਲਈ ਸੁਹਿਰਦ ਯਤਨ ਕਰਨ ਦਾ ਸੰਕਲਪ ਲਿਆ।ਇਸ ਮੌਕੇ ਡਾ: ਗੁਰਿੰਦਰ ਪਾਲ ਸਿੰਘ ਬਰਾੜ ਰਜਿਸਟਰਾਰ, ਪ੍ਰੋ: ਬੀ.ਪੀ. ਗਰਗ ਰਜਿਸਟਰਾਰ ਸੀ.ਯੂ.ਪੀ.ਬੀ., ਪ੍ਰੋ: ਅੰਜਨਾ ਮੁਨਸ਼ੀ ਡਾਇਰੈਕਟਰ ਖੋਜ ਅਤੇ ਵਿਕਾਸ ਸੈੱਲ (ਸੀ.ਯੂ.ਪੀ.ਬੀ.), ਡਾ. ਆਸ਼ੀਸ਼ ਬਾਲਦੀ ਡੀਨ ਖੋਜ ਅਤੇ ਵਿਕਾਸ ਅਤੇ ਡਾ. ਕਵਲਜੀਤ ਸਿੰਘ ਸੰਧੂ ਡੀਨ ਅਕਾਦਮਿਕ ਮਾਮਲੇ ਐਮ.ਆਰ.ਐਸ.ਪੀ.ਟੀ.ਯੂ. ਵੀ ਹਾਜ਼ਰ ਸਨ।

Related posts

ਮੁੱਖ ਮੰਤਰੀ ਦੇ ਆਦੇਸਾਂ ਦੇ ਬਾਵਜੂਦ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਜਾਰੀ!

punjabusernewssite

ਸਮਰਹਿੱਲ ਕਾਨਵੈੱਟ ਸਕੂਲ ’ਚ ਧੂਮਧਾਮ ਨਾਲ ਮਨਾਇਆ ਵਿਸ਼ਾਖੀ ਦਾ ਤਿਊਹਾਰ

punjabusernewssite

ਸਰਕਾਰ ਵੱਲ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

punjabusernewssite