ਕੌਮੀ ਸੁਰੱਖਿਆ ਲਈ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਕੰਮ ਕਰਨਗੀਆਂ: ਭਗਵੰਤ ਮਾਨ

Date:

spot_img

ਪੁਲਿਸ ਨੂੰ ਦਿੱਤੀ ਜਾਵੇਗੀ ਹਰ ਸਹੂਲਤ : ਭਗਵੰਤ ਮਾਨ
ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕੱਠਿਆਂ ਫਾਜ਼ਿਲਕਾ ਦਾ ਦੌਰਾ
ਸੁਖਜਿੰਦਰ ਮਾਨ
ਫਾਜਿਲਕਾ, 9 ਅਪ੍ਰੈਲ: ਰਾਜ ਦੇ 6 ਸਰਹੱਦੀ ਜਿਲ੍ਹਿਆਂ ਵਿਚ ਕੌਮੀ ਸੁਰੱਖਿਆ ’ਤੇ ਵਿਸੇਸ ਧਿਆਨ ਕੇਂਦਰਤ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਨੀਵਾਰ ਨੂੰ ਕੇਂਦਰੀ ਅਤੇ ਰਾਜ ਸੁਰੱਖਿਆ ਏਂਜਸੀਆਂ ਵਿਚਕਾਰ ਆਪਸੀ ਤਾਲਮੇਲ ਦੀ ਲੋੜ ਤੇ ਵਿਸੇਸ ਜ਼ੋਰ ਦਿੱਤਾ ਤਾਂ ਜ਼ੋ ਦੇਸ ਦੀ ਏਕਤਾ ਅਤੇ ਅੰਖਡਤਾ ਨੂੰ ਹਰ ਹਾਲ ਕਾਇਮ ਰੱਖਿਆ ਜਾ ਸਕੇ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਨਾਲ ਸਰੱਹਦੀ ਜਿਲ੍ਹੇ ਦੇ ਸਰਪੰਚਾਂ ਅਤੇ ਪੰਚਾਂ ਦੇ ਨਾਲ ਨਾਲ ਕੇਂਦਰ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਸਥਿਤੀ ਦਾ ਜਾਇਜਾ ਲਿਆ। ਰਾਜਪਾਲ ਨੇ ਕਿਹਾ, “ਮੀਟਿੰਗ ਦਾ ਮੁੱਖ ਏਜੰਡਾ ਇਨ੍ਹਾਂ ਜਿਲ੍ਹਿਆਂ ਦੀ ਸੁਰੱਖਿਆ ਨੂੰ ਮਜਬੂਤ ਕਰਨ ਲਈ ਇੱਕ ਮਜਬੂਤ ਤੰਤਰ ਤਿਆਰ ਕਰਨਾ ਸੀ, ਖਾਸਕਰ ਜਦੋਂ ਗੁਆਂਢੀ ਦੇਸ ਡਰੋਨਾਂ ਰਾਹੀਂ ਨਸਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸੰਕਟ ਪੈਦਾ ਕਰਨ ਦੇ ਤਰੀਕੇ ਲੱਭ ਰਿਹਾ ਹੈ,” ਰਾਜਪਾਲ ਨੇ ਅੱਗੇ ਕਿਹਾ, ਇਸ ਸਬੰਧ ਵਿੱਚ ਅਣਗਹਿਲੀ ਦੀ ਕੋਈ ਗੁੰਜਾਇਸ ਨਹੀਂ ਹੈ।
ਸਰਹੱਦ ਪਾਰੋਂ ਆਏ ਨਸੇ ਸਕੂਲ ਜਾਣ ਵਾਲੇ ਬੱਚਿਆਂ ਦੇ ਹੱਥਾਂ ਤੱਕ ਪੁੱਜ ਜਾਣ ਤੇ ਚਿੰਤਾ ਜਾਹਰ ਕਰਦਿਆਂ ਰਾਜਪਾਲ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਅਜਿਹੀ ਨਾਪਾਕ ਗਤੀਵਿਧੀ ਧਿਆਨ ਵਿਚ ਆਉਣ ਤੇ ਤੁਰੰਤ ਇਸਦੀ ਸੂਚਨਾ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਦੇਣ ਲਈ ਕਿਹਾ।ਰਾਜਪਾਲ ਨੇ ਅੱਗੇ ਦੱਸਿਆ ਕਿ ਨੌਜਵਾਨਾਂ, ਖਾਸ ਕਰਕੇ ਸਰਹੱਦੀ ਖੇਤਰਾਂ ਨਾਲ ਸਬੰਧਤ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਢੰਗ ਨਾਲ ਚਲਾਉਣ ਲਈ ਜਲਦੀ ਹੀ ਅਗਨੀਪਥ ਨਾਂ ਦੀ ਇੱਕ ਸਕੀਮ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਵਿੱਚ ਨੌਜਵਾਨਾਂ ਨੂੰ ਲੋੜੀਂਦੀ ਸਿਖਲਾਈ ਤੋਂ ਇਲਾਵਾ ਫੌਜ ਵਿੱਚ 4 ਸਾਲ ਲਈ ਰੁਜਗਾਰ ਵੀ ਦਿੱਤਾ ਜਾਵੇਗਾ। ਰਾਜਪਾਲ ਨੇ ਅੱਗੇ ਕਿਹਾ “ਮੈਂ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹਿੱਤਾਂ ਦੇ ਮੁੱਦੇ ਭਾਰਤ ਸਰਕਾਰ ਕੋਲ ਉਠਾਉਣ ਲਈ ਕੀਤੇ ਗਏ ਹਰ ਯਤਨ ਨੂੰ ਦਿਲੋਂ ਸਮਰਥਨ ਦੇਵਾਂਗਾ”, ਰਾਜਪਾਲ ਨੇ ਇਹ ਵੀ ਕਿਹਾ ਕਿ ਉਹ ਸੁਰੱਖਿਆ ਸਥਿਤੀ ਦਾ ਜਾਇਜਾ ਲੈਣ ਲਈ ਹਰ 3 ਮਹੀਨਿਆਂ ਬਾਅਦ ਸਰਹੱਦੀ ਜਿਲ੍ਹਿਆਂ ਦਾ ਦੌਰਾ ਕਰਨਗੇ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਉਨ੍ਹਾਂ ਸਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਆਜਾਦੀ ਦੇ ਅੰਦੋਲਨ ਵਿੱਚ ਸਹੀਦ ਏ ਆਜਮ ਭਗਤ ਸਿੰਘ, ਸਹੀਦ ਊਧਮ ਸਿੰਘ ਅਤੇ ਲਾਲਾ ਲਾਜਪਤ ਰਾਏ ਵਰਗੇ ਮਹਾਨ ਕ੍ਰਾਂਤੀਕਾਰੀਆਂ ਨੂੰ ਜਨਮ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਵੀ ਸੂਬੇ ਦੇ ਬਹਾਦਰ ਨੌਜਵਾਨ ਦੇਸ ਦੀ ਰੱਖਿਆ ਲਈ ਫੌਜ ਵਿੱਚ ਸੇਵਾਵਾਂ ਦੇ ਕੇ ਆਪਣੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ”, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਸਕੂਲਾਂ, ਕਾਲਜਾਂ ਤੋਂ ਇਲਾਵਾ ਸਰਹੱਦੀ ਖੇਤਰਾਂ ਵਿੱਚ ਸਨਅਤ ਲਿਆਉਣ ਅਤੇ ਹੁਨਰ ਵਿਕਾਸ ਸੰਸਥਾਵਾਂ ਦੀ ਸਥਾਪਨਾ ਤੇ ਹੈ ਤਾਂ ਜੋ ਉਨ੍ਹਾਂ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ ਜਿਨ੍ਹਾਂ ਕੋਲ ਬਹੁਤਾਤ ਵਿੱਚ ਪ੍ਰਤਿਭਾ ਹੈ ਪਰ ਉਹਨਾਂ ਨੂੰ ਵਰਤਣ ਦਾ ਕੋਈ ਸਾਧਨ ਨਹੀਂ ਹੈ। ਸ: ਭਗਵੰਤ ਮਾਨ ਨੇ ਅੱਗੇ ਕਿਹਾ, “ਰਾਜ ਸਰਕਾਰ ਦੇਸ ਦੀਆਂ ਹਥਿਆਰਬੰਦ ਸੈਨਾਵਾਂ ਲਈ ਭਵਿੱਖ ਦੇ ਅਧਿਕਾਰੀ ਪੈਦਾ ਕਰਨ ਦੇ ਉਦੇਸ ਨਾਲ ਪੰਜਾਬ ਵਿੱਚ ਸੈਨਿਕ ਸਕੂਲਾਂ ਨੂੰ ਲਿਆਉਣ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।“ਕੌਮੀ ਸੁਰੱਖਿਆ ਦੇ ਮੁੱਦੇ ’ਤੇ ਕੋਈ ਸਮਝੌਤਾ ਨਾ ਕਰਨ ’ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ 12 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ ਤਾਂ ਜੋ ਪੰਜਾਬ ਪੁਲਿਸ ਨੂੰ ਅਤਿਆਧੁਨਿਕ ਤਕਨੀਕੀ ਉਪਕਰਨ ਮੁਹੱਈਆ ਕਰਵਾਉਣ ਦਾ ਮੁੱਦਾ ਉਠਾਇਆ ਜਾ ਸਕੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਜਮੀਨਾਂ ਵਾਲੇ ਕਿਸਾਨਾਂ ਦਾ ਮਾਮਲਾ ਵੀ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਫਾਜਿਲਕਾ) ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ (ਜਲਾਲਾਬਾਦ) ਜਗਦੀਪ ਕੰਬੋਜ, ਵਿਧਾਇਕ (ਬੱਲੂਆਣਾ) ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ ਵੀ.ਕੇ. ਭਾਵੜਾ, ਪ੍ਰਮੁੱਖ ਸਕੱਤਰ (ਯੋਜਨਾ) ਰਾਜ ਕਮਲ ਚੌਧਰੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ ਬਾਲਾਮੁਰੂਗਨ, ਫਿਰੋਜਪੁਰ ਡਿਵੀਜਨ ਦੇ ਕਮਿਸਨਰ ਡੀ.ਐਸ.ਮਾਂਗਟ, ਡਿਪਟੀ ਕਮਿਸਨਰ ਸ੍ਰੀ ਹਿਮਾਂਸੂ ਅਗਰਵਾਲ, ਵਧੀਕ ਡਿਪਟੀ ਕਮਿਸਨਰ ਜਨਰਲ ਸ੍ਰੀ ਅਭੀਜੀਤ ਕਪਲਿਸ, ਵਧੀਕ ਡਿਪਟੀ ਕਮਿਸਨਰ (ਵਿਕਾਸ) ਸਾਗਰ ਸੇਤੀਆ, ਐਸਡੀਐਮ ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ੍ਰੀ ਦੇਵਦਰਸ ਦੀਪ ਸਿੰਘ ਵੀ ਹਾਜਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ AAP ਦੇ 6 ਵਿਚੋਂ 4 ਵਿਧਾਨ ਸਭਾ ਹਲਕਿਆਂ ਵਿਚ ਉਮੀਦਵਾਰ ਲਗਭਗ Final !

Bathinda News : ਅਗਲੇ ਕੁੱਝ ਮਹੀਨਿਆਂ 'ਚ ਹੋਣ ਜਾ...

कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री

👉 हरियाणा विधानसभा के मानसून सत्र-2026 के समापन पर मुख्यमंत्री...

हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

Haryana News : हरियाणा विधानसभा में मानसून सत्र के...