ਦੀਵਾਲੀ ਦੇ ਤੋਹਫੇ ਦੀ ਉਡੀਕ ਵਿੱਚ 6640 ਕੰਪਿਊਟਰ ਅਧਿਆਪਕ –ਬਲਜਿੰਦਰ ਸਿੰਘ ਫਤਿਹਪੁਰ
ਸੁਖਜਿੰਦਰ ਮਾਨ
ਬਠਿੰਡਾ, 16 ਅਕਤੂਬਰ : ਲਗਭਗ ਦੋ ਦਹਾਕਿਆ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀਆ ਲੰਬਿਤ ਮੰਗਾਂ ਸਿਵਲ ਸੇਵਾਵਾਂ ਨਿਯਮ ਲਾਗੂ ਕਰਨਾ ਅਤੇ 6ਵੇਂ ਤਨਖਾਂਹ ਕਮਿਸ਼ਨ ਦਾ ਲਾਭ ਦੇਣਾ ਅਤੇ ਹੋਰ ਵਿਭਾਗੀ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ , ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ ਜਿਕਰਯੋਗ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ ਜੱਥੇਬੰਦੀ ਨੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ ਵਾਰ –ਵਾਰ ਮੀਟਿੰਗਾਂ ਕੀਤੀਆਂ ਅਤੇ ਉਨਾਂ ਨੇ ਜੱਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹਨਾ ਦੇ ਮਸਲੇ ਦਾ ਜਲਦ ਹੀ ਹੱਲ ਕੀਤਾ ਜਾ ਰਿਹਾ ਹੈ ।ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸਮੁੱਚੇ ਆਗੂਆ ਨੇ ਆਸ ਜਤਾਈ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਐਲਾਨ ਨੂੰ ਦੀਵਾਲੀ ਤੋਂ ਪਹਿਲਾ ਨੋਟੀਫਿਕੇਸ਼ਨ ਜਾਰੀ ਕਰਕੇ ਕੰਪਿਊਟਰ ਅਧਿਆਪਕਾਂ ਦੀਆ ਹੱਕੀ ਅਤੇ ਜਾਇਜ ਮੰਗਾਂ ਪੂਰਾ ਕੀਤਾ ਜਾਵੇਗਾ ।
ਕੰਪਿਊਟਰ ਅਧਿਆਪਕਾਂ ਲਈ ਕੀਤੇ ਗਏ ਐਲਾਨ ਪੰਜਾਬ ਸਰਕਾਰ ਤੁਰੰਤ ਲਾਗੂ ਕਰੇ
5 Views