ਸੁਖਜਿੰਦਰ ਮਾਨ
ਬਠਿੰਡਾ, 8 ਅਪ੍ਰੈਲ : ਕੰਪਿਊਟਰ ਅਧਿਆਪਕ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ ਵਿਚ ਮੰਗਾਂ ਬਾਰੇ ਚਰਚਾ ਕੀਤੀ ਗਈ। ਸੂਬਾ ਜਰਨਲ ਸਕੱਤਰ ਜੋਨੀ ਸਿੰਗਲਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਐਲਾਨ ਕੀਤਾ ਗਿਆ ਕਿ ਜੇਕਰ ਜਲਦ ਹੀ ਕੰਪਿਊਟਰ ਅਧਿਆਪਕਾਂ ਦੀਆਂ ਸਤਾਰਾਂ ਸਾਲ ਤੋਂ ਲਟਕਦੀਆਂ ਮੰਗਾਂ ਨੂੰ ਨਹੀਂ ਪੂਰਾ ਕੀਤਾ ਜਾਂਦਾ ਤਾਂ 17 ਅਪ੍ਰੈਲ ਨੂੰ ਪਰਿਵਾਰਾਂ ਸਹਿਤ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਨਿਵਾਸ ਸਥਾਨ ਦਾ ਘਿਰਾਓ ਕਰਨਗੇ। ਇਸ ਸਮੇਂ ਜੋਨੀ ਸਿੰਗਲਾ ਵੱਲੋਂ ਇੱਕ ਪੱਤਰ ਸਿੱਖਿਆ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਪੱਤਰ ਵੀ ਭੇਜਿਆ। ਇਸ ਵਿਚ ਮੰਗ ਕੀਤੀ ਕਿ 7000 ਕੰਪਿਊਟਰ ਅਧਿਆਪਕਾਂ ਉੱਪਰ ਛੇਵਾਂ ਪੇ ਕਮਿਸਨ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ। ਉਹਨਾਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਸਾਲ 2011 ਵਿੱਚ ਗਵਰਨਰ ਨੇ ਇੱਕ ਨੋਟੀਫਿਕੇਸਨ ਜਾਰੀ ਕੀਤਾ ਗਿਆ ਜਿਸ ਵਿਚ ਕੰਪਿਊਟਰ ਅਧਿਆਪਕਾਂ ਉੱਪਰ ਸਮਪੂਰਨ ਤੋਰ ਤੇ ਸੀ ਐਸ ਆਰ ਰੂਲਜ ਲਾਗੂ ਕਰਨ ਸੰਬੰਧੀ ਲਿਖਕੇ ਦਿੱਤਾ ਗਿਆ ਪਰ ਅੱਜ ਤੱਕ ਲਿਖ ਕੇ ਦਿੱਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਅਤੇ ਛੇਵਾਂ ਪੇ ਕਮਿਸਨ ਲਾਗੂ ਨਹੀਂ ਕੀਤਾ ਗਿਆ। ਇਥੇ ਹੀ ਵੀ ਦੱਸਣ ਯੋਗ ਹੈ ਕਿ ਪਿਛਲੇ ਕਰੋਨਾ ਸਮੇਂ ਦੌਰਾਨ ਅਤੇ ਪਿਛਲੇ ਸਮੇਂ ਲਗਭਗ 70 ਦੇ ਕਰੀਬ ਕੰਪਿਊਟਰ ਅਧਿਆਪਕ ਦੁਨੀਆਂ ਛੱਡ ਤੂਰ ਗਏ ਹਨ। ਇਸ ਮੌਕੇ ਮਨਜੀਤ ਕੌਰ, ਮੈਡਮ ਮੀਨੂ, ਸੰਦੀਪ ਸਰਮਾ, ਗੁਰਬਖਸ ਲਾਲ, ਵਰਿੰਦਰ, ਰਾਜੂ ਸਿੰਗਲਾ, ਸੁਮਿਤ ਗੋਇਲ, ਜਸਦੀਪ ਸਿੰਘ ਆਦਿ ਹਾਜਰ ਸਨ।
Share the post "ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ 17 ਨੂੰ ਮੁੱਖ ਮੰਤਰੀ ਨਿਵਾਸ ਸਥਾਨ ਦੇ ਘਿਰਾਓ ਦਾ ਕੀਤਾ ਐਲਾਨ"