20 ਅਕਤੂਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ
ਸੁਖਜਿੰਦਰ ਮਾਨ
ਬਠਿੰਡਾ, 19 ਅਕਤੂਬਰ : ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੇਟਰਿੰਗ ਟੈਕਨਾਲੌਜੀ (ਆਈਐਚਐਮ) ਵਿਖੇ 21 ਅਕਤੂਬਰ 2021 ਨੂੰ ਖਾਣਾ ਬਣਾਉਣ ਤੇ ਪਕਾਉਣ ਸਬੰਧੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਸਵੇਰੇ 9:30 ਵਜੇ ਸ਼ੁਰੂ ਹੋਣਗੇ। ਇਨ੍ਹਾਂ ਮੁਕਾਬਲਿਆਂ ਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਫਾਰਮ ਆਫ਼-ਲਾਈਨ ਜਾਂ ਆਨ-ਲਾਈਨ ਫੀਸ ਜਮ੍ਹਾਂ ਕਰਨ ਦੀ ਆਖਰੀ ਮਿਤੀ 20 ਅਕਤੂਬਰ 2021 ਹੈ। ਇਹ ਜਾਣਕਾਰੀ ਇੰਸਟੀਚਿਊਟ ਦੇ ਪ੍ਰਿੰਸੀਪਲ ਰਾਜਨੀਤ ਕੋਹਲੀ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਾਜਨੀਤ ਕੋਹਲੀ ਨੇ ਦੱਸਿਆ ਕਿ ਮੁਕਾਬਲੇ ਲਈ ਆਮ ਨਿਯਮ ਅਤੇ ਰਜਿਸਟਰੇਸ਼ਨ ਫੀਸ 200 ਰੁਪਏ ਹੋਵੇਗੀ। ਭਾਗੀਦਾਰ ਸਿਰਫ ਖਾਣਾ ਬਣਾਉਣ ਜਾਂ ਪਕਾਉਣ ਵਿੱਚ ਹਿੱਸਾ ਲੈ ਸਕਦੇ ਹਨ। ਭਾਗ ਲੈਣ ਵਾਲਿਆਂ ਦੀ ਘੱਟੋਂ-ਘੱਟ ਉਮਰ 18 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਗੀਦਾਰਾਂ ਨੂੰ ਸਮੱਗਰੀ ਮੁਹੱਈਆ ਨਹੀਂ ਕਰਵਾਈ ਜਾਵੇਗੀ ਉਹ ਆਪਣੀ ਸਮੱਗਰੀ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।
ਪ੍ਰਿੰਸੀਪਲ ਨੇ ਹੋਰ ਦੱਸਿਆ ਕਿ ਸਾਰੇ ਭਾਗੀਦਾਰ 21 ਅਕਤੂਬਰ ਨੂੰ ਸਵੇਰੇ 9:30 ਵਜੇ ਆਈਐਚਐਮ ਬਠਿੰਡਾ ਪਹੁੰਚਣਾਂ ਯਕੀਨੀ ਬਣਾਉਣ। ਮੁਕਾਬਲਾ ਸਵੇਰੇ 10 ਵਜੇ ਸ਼ੁਰੂ ਤੇ ਦੁਪਿਹਰ 1 ਵਜੇ ਖਤਮ ਹੋਵੇਗਾ। ਜੱਜ ਦਾ ਫੈਸਲਾ ਅੰਤਮ ਹੋਵੇਗਾ। ਇਨ੍ਹਾਂ ਮੁਕਾਬਲਿਆਂ ਲਈ ਕਿਸੇ ਵੀ ਤਰ੍ਹਾਂ ਦੀ ਪੁੱਛ-ਗਿੱਛ ਸਬੰਧੀ ਪ੍ਰੋਗਰਾਮ ਕੋਆਰਡੀਨੇਟਰ 98880-38150 ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਹਿੱਸਾ ਲੈਣ ਵਾਲੇ ਭਾਗੀਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।