ਭ੍ਰਿਸ਼ਟਾਚਾਰ ਨਹੀਂ ਸਗੋਂ ਸਖ਼ਤ ਮਿਹਨਤ ਨਾਲ ਅੱਗੇ ਜਾ ਸਕਦਾ ਹੈ ਵਧਿਆ : ਐਸਐਸਪੀ ਵਿਜੀਲੈਂਸ
ਬਠਿੰਡਾ, 2 ਨਵੰਬਰ : ਖੁਦ ਨੂੰ ਬਦਲ ਕੇ ਹੀ ਅਸੀਂ ਦੇਸ਼ ਤੇ ਸਮਾਜ ਨੂੰ ਸਹੀ ਸੇਧ ਦੇਣ ਦੇ ਨਾਲ-ਨਾਲ ਚੰਗੇ ਨਾਗਰਿਕ ਬਣ ਸਕਦੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਵਿਜੀਲੈਂਸ ਵਿਭਾਗ ਵਲੋਂ ਮਨਾਏ ਜਾ ਰਹੇ ਸਲਾਨਾ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੌਰਾਨ ਸਥਾਨਕ ਮਾਲਵਾ ਕਾਲਜ ਵਿਖੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਭ ਤੋਂ ਪਹਿਲਾਂ ਆਪਣੇ ਆਪ ਬਦਲਣਾ ਅਤੇ ਆਪਣੀ ਆਤਮਾਂ ਦੀ ਆਵਾਜ਼ ਨੂੰ ਸੁਨਣਾ ਪਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਦੁਨੀਆਂ ਦੇਸ਼ ਤੇ ਸਮਾਜ ਵਿੱਚ ਤਬਦੀਲੀ ਲਿਆਉਣ ਲਈ ਉਹ ਆਪਣਾ ਇਸ ਮੁਹਿੰਮ ਵਿੱਚ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਜਿੰਦਗੀ ਵਿੱਚ ਕਦੇ ਵੀ ਭ੍ਰਿਸ਼ਟਾਚਾਰ ਸਮੇਤ ਹੋਰ ਗਲਤ ਕੰਮ ਨਹੀਂ ਕਰਨਾ ਚਾਹੀਦਾ।
ਮੇਲਾ ਕਤਲ ਕਾਂਡ: ਖੁੱਲੀਆਂ ਪਰਤਾਂ, ਸੂਟਰ ਦਾ ਸਾਥੀ ਵੀ ਲੱਗਿਆ ਪੁਲਿਸ ਦੇ ਹੱਥ
ਇਸ ਤੋਂ ਪਹਿਲਾਂ ਵਿਜੀਲੈਂਸ ਬਠਿੰਡਾ ਰੇਂਜ ਦੇ ਐਸ.ਐਸ.ਪੀ ਹਰਪਾਲ ਸਿੰਘ ਨੇ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਤਹਿਤ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਲੋਂ ਬਠਿੰਡਾ ਰੇਂਜ ਚ 24 ਕੇਸਾਂ ਨੂੰ ਟਰੈਪ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ।ਉਨ੍ਹਾਂ ਖਾਸ ਤੌਰ ਤੇ ਕਾਲਜ ਦੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਭ੍ਰਿਸ਼ਟਾਚਾਰ ਦੇ ਖਿਲਾਫ਼ ਚਲਾਈ ਮੁਹਿੰਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਹਾਈ ਸਿੱਧ ਹੋ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਡਾ. ਮਨਦੀਪ ਕੌਰ, ਡੀਐਸਪੀ ਸੀਆਈਡੀ ਪਰਮਿੰਦਰ ਸਿੰਘ, ਕਾਲਜ ਦੇ ਡਿਪਟੀ ਡਾਇਰੈਕਟਰ ਮੈਡਮ ਸਰਬਜੀਤ ਕੌਰ ਢਿੱਲੋਂ ਵਲੋਂ ਵੀ ਭ੍ਰਿਸ਼ਟਾਚਾਰ ਦੀ ਹੋਂਦ ਤੇ ਇਸ ਦੇ ਖਾਤਮੇ ਲਈ ਆਪੋਂ-ਆਪਣੇ ਪ੍ਰਭਾਵਸ਼ਾਲੀ ਸ਼ਬਦਾਂ ਰਾਹੀਂ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਏਆਈਜੀ ਕ੍ਰਾਈਮ ਗੁਰਮੀਤ ਸਿੰਘ, ਡੀਐਸਪੀ ਵਿਜੀਲੈਂਸ ਸੰਦੀਪ ਸਿੰਘ, ਡੀਐਸਪੀ ਹੈਡਕੁਆਰਟਰ ਗੁਰਦੀਪ ਸਿੰਘ ਸੈਣੀ, ਡੀਐਸਪੀ ਸਿਟੀ-ਟੂ ਗੁਰਪ੍ਰੀਤ ਸਿੰਘ, ਕਾਲਜ ਦੇ ਪ੍ਰਿੰਸੀਪਲ ਡਾ. ਰਾਜ ਕੁਮਾਰ ਗੋਇਲ ਤੋਂ ਇਲਾਵਾ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਆਦਿ ਹਾਜ਼ਰ ਸਨ।
Share the post "ਖੁਦ ਨੂੰ ਬਦਲ ਕੇ ਹੀ ਅਸੀਂ ਦੇਸ਼ ਤੇ ਸਮਾਜ ਨੂੰ ਸੇਧ ਦੇ ਸਕਦੇ ਹਾਂ : ਗੁਲਨੀਤ ਸਿੰਘ ਖੁਰਾਣਾ"