ਖੁਸ਼ਬਾਜ ਜਟਾਣਾ ਨੇ ਬਲਾਕ ਕਾਂਗਰਸ ਦੀਆਂ ਕੀਤੀਆਂ ਮੀਟਿੰਗਾਂ

Date:

spot_img
ਬਠਿੰਡਾ,11 ਨਵੰਬਰ (ਸੁਖਜਿੰਦਰ ਮਾਨ): ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਹਲਕਾ ਤਲਵੰਡੀ ਸਾਬੋ ਦੇ ਬਲਾਕਾ ਰਾਮਾ ਮੰਡੀ ਅਤੇ ਤਲਵੰਡੀ ਸਾਬੋ ਦੇ ਕਾਂਗਰਸੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਗਾਮੀ ਦਿਨਾਂ ਚ ਰਾਜਸਥਾਨ ਹੋਣ ਵਾਲੀਆਂ ਚੋਣਾਂ ਵਿੱਚ ਵਰਕਰਾਂ ਦੀਆਂ ਡਿਊਟੀਆਂ ਲਗਾਉਣ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਚਰਚਾ ਕੀਤੀ ਗਈ।
ਇਸ ਦੌਰਾਨ ਜ਼ਿਲਾ ਪ੍ਰਧਾਨ ਜਟਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸੂਬੇ ਦੇ ਲੋਕ ਕਾਂਗਰਸ ਪਾਰਟੀ ਵੱਲ ਆਸ ਤੇ ਉਮੀਦ ਦੀਆਂ ਨਜ਼ਰਾਂ ਨਾਲ ਦੇਖ ਰਹੇ ਹਨ ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਇਸ ਸਰਕਾਰ ਤੋਂ ਉੱਠ ਚੁੱਕਿਆ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਪ੍ਰਾਪਤ ਹੋਵੇਗੀ।
ਇਸ ਮੌਕੇ ਉਹਨਾਂ ਕਾਂਗਰਸੀ ਵਰਕਰਾਂ ਨੂੰ ਇਸ ਔਖੇ ਸਮੇਂ ਵਿੱਚ ਤਨਦੇਹੀ ਨਾਲ ਪਾਰਟੀ ਨਾਲ ਖੜਨ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਪਾਰਟੀ ਮਿਹਨਤੀ ਵਰਕਰਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰੇਗੀ ਅਤੇ ਉਹਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਸੁਬਾਈ ਯੂਥ ਜਰਨਲ ਸਕੱਤਰ ਰਣਜੀਤ ਸਿੰਘ ਸੰਧੂ, ਜਿਲਾ ਪ੍ਰਧਾਨ ਯੂਥ ਵਿੰਗ ਲਖਵਿੰਦਰ ਸਿੰਘ ਲੱਖੀ ਤੋਂ ਇਲਾਵਾ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਤੇ ਦਰਸ਼ਨ ਸਿੰਘ ਸੰਧੂ, ਕਿ੍ਸਨ ਕੁਮਾਰ ਕਾਲਾ, ਦਿਲਪ੍ਰੀਤ ਸਿੰਘ ਜਗਾਰਾਮ ਤੀਰਥ, ਯੂਥ ਪ੍ਰਧਾਨ ਹਰਤੇਜ ਸਿੰਘ ਮੱਲਵਾਲਾ ਤੋਂ ਇਲਾਵਾ ਪਾਰਟੀ ਆਗੂ ਤੇ ਵਰਕਰ, ਪਿੰਡਾਂ ਦੇ ਪੰਚ-ਸਰਪੰਚ ਅਤੇ ਕਾਂਗਰਸ ਦੇ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

Arvind Kejriwal ਤੇ Bhagwant Mann ਅੱਜ Jalandhar ‘ਚ, ਕਰਨਗੇ ਵਪਾਰੀਆਂ ਨਾਲ ਮੀਟਿੰਗ

Jalandhar News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

👉ਪੰਜਾਬ ਵਿੱਚ ਅੱਜ ਚਾਰ ਪਾਰਟੀਆਂ ਹਨ - ਚਿੱਟਾ-ਬੇਅਦਬੀ ਪਾਰਟੀ,...