ਬਠਿੰਡਾ 29 ਅਗਸਤ: ਸਿੱਖਿਆ ਵਿਭਾਗ ਪੰਜਾਬ (ਖੇਡਾਂ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਅਗਵਾਈ ਵਿੱਚ ਮੌੜ ਜੋਨ ਦੀਆਂ ਗਰਮ ਰੁੱਤ ਖੇਡਾਂ ਵਿੱਚ ਤੀਸਰੇ ਦਿਨ ਫਸਵੇਂ ਮੁਕਾਬਲੇ ਹੋਏ।
ਬਠਿੰਡਾ ਸ਼ਹਿਰ ਦੇ ਨਾਮੀ ਮੈਡੀਕਲ ਸਟੋਰ ਦੇ ਸੰਚਾਲਕਾਂ ਉਪਰ ਨਸ਼ੀਲੇ ਕੈਪਸੂਲ ਵੇਚਣ ਦੇ ਲੱਗੇ ਦੋਸ਼ਾਂ ਤੋਂ ਬਾਅਦ ਜਾਂਚ ਸ਼ੁਰੂ
ਜ਼ੋਨਲ ਟੂਰਨਾਮੈਂਟ ਕਮੇਟੀ ਮੌੜ ਦੇ ਪ੍ਰਧਾਨ ਜਸਵੀਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਮਾਈਸਰਖਾਨਾ ਦੀ ਅਗਵਾਈ ਵਿੱਚ ਚੱਲ ਰਹੀਆਂ ਗਰਮ ਰੁੱਤ ਖੇਡਾਂ ਦੇ ਤੀਸਰੇ ਦਿਨ ਦਾ ਉਦਘਾਟਨ ਰਿਟਾਇਰ ਪ੍ਰਿੰਸੀਪਲ ਰਾਜਿੰਦਰ ਸਿੰਘ ਢਿੱਲੋਂ ਨੇ ਕੀਤਾ।ਇਸ ਮੌਕੇ ਉਹਨਾਂ ਬੌਲਦਿਆ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ। ਇਹ ਸਾਡੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਮਦਦਗਾਰ ਹੁੰਦਾ ਹੈ। ਖੇਡਣ ਨਾਲ ਵਿਅਕਤੀ ਤੰਦਰੁਸਤ ਰਹਿੰਦਾ ਹੈ ਅਤੇ ਚੰਗੀ ਤਰ੍ਹਾਂ ਵਿਕਾਸ ਹੁੰਦਾ ਹੈ। ਖੇਡਣ ਨਾਲ ਵਿਅਕਤੀ ਵਿਚ ਅਨੁਸ਼ਾਸਨ ਦੀ ਭਾਵਨਾ, ਇਕੱਠੇ ਰਹਿਣਾ, ਮੁਕਾਬਲਾ ਕਰਨਾ ਅਤੇ ਨੇਤਾ ਦਾ ਕਹਿਣਾ ਮੰਨਣਾ ਆਦਿ ਗੁਣ ਪੈਦਾ ਹੁੰਦੇ ਹਨ।
ਬਠਿੰਡਾ ’ਚ ਸੀਆਈਏ-2 ਵਿੰਗ ਵਲੋਂ ਨਸ਼ੀਲੀਆਂ ਗੋਲੀਆਂ ਦਾ ਵੱਡਾ ‘ਜਖੀਰਾ’ ਬਰਾਮਦ
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਹਰਜਿੰਦਰ ਸਿੰਘ ਜਨਰਲ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੇਬਲ ਟੈਨਿਸ ਅੰਡਰ 14 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਫੱਤਾ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਨੱਤ ਨੇ ਦੂਜਾ,ਅੰਡਰ 17 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਫੱਤਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏ ਖਾਨਾ ਨੇ ਦੂਜਾ,ਅੰਡਰ 17 ਮੁੰਡੇ ਖੋ ਖੋ ਵਿੱਚ ਸਰਕਾਰੀ ਹਾਈ ਸਕੂਲ,ਬੁਰਜ ਮਾਨਸਾ ਨੇ ਪਹਿਲਾਂ, ਗਿਆਨ ਗੁਣ ਸਾਗਰ ਸਕੂਲ ਨੇ ਦੂਜਾ,ਸਰਕਲ ਕਬੱਡੀ ਅੰਡਰ 19 ਮੁੰਡੇ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਗੜ੍ਹ ਕੁੱਬੇ ਨੇ ਦੂਜਾ, ਕਬੱਡੀ ਨੈਸ਼ਨਲ ਸਟਾਈਲ ਅੰਡਰ 17 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲੂ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਖੇਤਰੀ ਖੋਜ ਕੇਂਦਰ ਵਲੋਂ ਨਰਮੇ ਦੇ ਚੰਗੇ ਉਤਪਾਦਨ ਲਈ ਕਿਸਾਨ ਖੇਤ ਸਕੂਲ ਦਾ ਆਯੋਜਨ
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਭੁਪਿੰਦਰ ਸਿੰਘ ਮਾਨ, ਲੈਕਚਰਾਰ ਬਲਕਰਨ ਸਿੰਘ,
ਲੈਕਚਰਾਰ ਬਿੰਦਰਪਾਲ,ਗੁਰਮੀਤ ਸਿੰਘ ਰਾਮਗੜ ਭੂੰਦੜ ,ਭੂਪਿੰਦਰ ਸਿੰਘ ਤੱਗੜ ਪ੍ਰੈਸ ਸਕੱਤਰ, ਗੁਰਮੀਤ ਸਿੰਘ ਪ੍ਰੈਸ ਸਕੱਤਰ, ਅਮਨਦੀਪ ਸਿੰਘ ਡੀ.ਪੀ.ਈ, ਵਰਿੰਦਰ ਸਿੰਘ ਡੀ.ਪੀ.ਈ, ਅਵਤਾਰ ਸਿੰਘ ਮਾਨ ਡੀ.ਪੀ.ਈ, ਹਰਪਾਲ ਸਿੰਘ ਨੱਤ ਡੀ.ਪੀ.ਈ, ਨਵਦੀਪ ਕੌਰ ਡੀ.ਪੀ.ਈ , ਹਰਜੀਤ ਪਾਲ ਸਿੰਘ (ਸਾਰੇ ਖੇਡ ਕਨਵੀਨਰ) ਗੁਰਪਿੰਦਰ ਸਿੰਘ ਡੀ.ਪੀ.ਈ, ਕੁਲਦੀਪ ਕੁਮਾਰ ਸ਼ਰਮਾ ਪੀ ਟੀ ਆਈ, ਰਾਜਿੰਦਰ ਕੁਮਾਰ ਪੀ ਟੀ ਆਈ, ਰਾਜਿੰਦਰ ਸਿੰਘ ਮਾਨ, ਰਣਜੀਤ ਸਿੰਘ, ਰਾਜਵੀਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਕੌਰ, ਕਸ਼ਮੀਰ ਸਿੰਘ, ਹਰਵਿੰਦਰ ਕੌਰ, ਕੁਲਦੀਪ ਸਿੰਘ ਮੂਸਾ, ਵਰਿੰਦਰ ਸਿੰਘ, ਗੁਰਸ਼ਰਨ ਸਿੰਘ ਗੋਲਡੀ,ਅਮਨਦੀਪ ਸਿੰਘ, ਜਸਵਿੰਦਰ ਸਿੰਘ, ਬਲਰਾਜ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ (ਸਾਰੇ ਸਰੀਰਕ ਸਿੱਖਿਆ ਅਧਿਆਪਕ) ਹਾਜ਼ਰ ਸਨ।