WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮਾਨਸਾ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖਿਡਾਰੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ- ਡੀ ਸੀ  

– ਖੇਡ ਮੈਦਾਨਾਂ ਵਿੱਚ ਸਮਾਂ ਰਹਿੰਦਿਆਂ ਹੀ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ
– ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਹੋਣ ਵਾਲੇ ਖੇਡ ਮੁਕਾਬਲਿਆਂ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 24 ਅਗਸਤ 2022: ਜ਼ਿਲ੍ਹੇ ਦੇ ਬਲਾਕ ਮਾਨਸਾ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ 1 ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ ਵਤਨ ਪੰਜਾਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਕਾਨਫਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਖੇਡ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ੍ਰੀਮਤੀ ਬਲਦੀਪ ਕੌਰ ਨੇ ਖੇਡ ਵਿਭਾਗ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿ੍ਹਲੇ ਦੇ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਫੁੱਟਬਾਲ, ਅਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ, ਸਰਕਲ ਸਟਾਈਲ ਕਬੱਡੀ ਅਤੇ ਰੱਸਾ-ਕੱਸੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਹੋਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਲਈ 01 ਸਤੰਬਰ ਤੋਂ ਲੈ ਕੇ 07 ਸਤੰਬਰ 2022 ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਜਾਣ ਤਾਂ ਜੋ ਖੇਡ ਮੁਕਾਬਲਿਆਂ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਦੇ ਪ੍ਰਬੰਧ ਯਕੀਨੀ ਬਣਾਏ ਜਾਣ।  ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਡਾਕਟਰੀ ਟੀਮਾਂ ਅਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਾਲ ਹੀ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਖੇਡ ਵਿਭਾਗ ਦੇ ਆਨ-ਲਾਈਨ ਪੋਰਟਲ www.punjabkhedmela2022.in ’ਤੇ 25 ਅਗਸਤ ਨੂੰ ਸ਼ਾਮ 5 ਵਜੇ ਤੱਕ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਇਸ ਉਪਰੰਤ 12 ਸਤੰਬਰ ਤੋਂ ਲੈ ਕੇ 21 ਸਤੰਬਰ 2022 ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਮੈਡਮ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਖੇਡ ਅਫ਼ਸਰ ਗੁਰਮੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ ਮਾਨ, ਜਿਲਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਮਾਨਸਾ ਸਰਬਜੀਤ ਸਿੰਘ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related posts

ਸਟੇਟ ਟੀਮਾਂ ਦੀ ਤਿਆਰੀ ਲਈ ਸਿੱਖਿਆ ਵਿਕਾਸ ਮੰਚ ਪੱਬਾਂ ਭਾਰ

punjabusernewssite

ਬੇਮੌਸਮੀ ਬਾਰਸ਼ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵੰਡ ਦੀ ਪਾਰਦਰਸਤਾ ਨੂੰ ਯਕੀਨੀ ਬਣਾਇਆ ਜਾਵੇ: ਮਾਨਸ਼ਾਹੀਆ

punjabusernewssite

ਜਿਲ੍ਹਾ ਪੱਧਰ ਦੇ ਕਰਵਾਏ ਗਏ ਭਾਸ਼ਣ ਮੁਕਾਬਿਲਆਂ ਵਿੱਚ ਡਾਈਟ ਅਹਿਮਦਪੁਰ ਦੀ ਜੈਸਮੀਨ ਨੇ ਮਾਰੀ ਬਾਜੀ

punjabusernewssite