ਬਠਿੰਡਾ, 13 ਅਕਤੂਬਰ: ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਡਾ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਸਾਂਭ ਸੰਭਾਲ ਕਰਨ ਦੇ ਤਰੀਕਿਆਂ ਸਬੰਧੀ ਪਿੰਡ ਬਹਿਮਣ ਦੀਵਾਨਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ ਜਗਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਠਿੰਡਾ ਨੇ ਕਣਕ ਦੀਆ ਸਿਫਾਰਸ਼ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਹੀ ਮਿਲਾਉਣ ਨਾਲ ਮਿੱਟੀ ਦੀ ਸਿਹਤ ਸੁਧਾਰ ਹੁੰਦਾ ਹੈ ਅਤੇ ਫ਼ਸਲ ਦਾ ਪੂਰਾ ਝਾੜ ਮਿਲਦਾ ਹੈ।
ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਕਿਹਾ ਅਲਵਿਦਾ, ਮੂੜ ਫੜਣਗੇ ਕਾਂਗਰਸ ਦਾ ਪਲ੍ਹਾਂ
ਇਸ ਤੋਂ ਇਲਾਵਾ ਉਨ੍ਹਾਂ ਪਰਾਲੀ ਦੀ ਸਾਂਭ ਸੰਭਾਲ ਲਈ ਸਿਫਾਰਸ਼ ਵੱਖੋ ਵੱਖ ਮਸ਼ੀਨਾਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਮਨੋਜ਼ ਕੁਮਾਰ ਜੇ ਟੀ, ਜਗਜੀਤ ਸਿੰਘ ਸੈਕਟਰੀ ਕੋ ਅਪਰੇਟਿਵ ਸੁਸਾਇਟੀ ਅਤੇ ਵੱਡੀ ਗਿਣਤੀ ਵਿਚ ਪਿੰਡ ਬਹਿਮਣ ਦੀਵਾਨਾ ਦੇ ਕਿਸਾਨ ਮੌਜੂਦ ਸਨ।
Share the post "ਖੇਤੀਬਾੜੀ ਅਤੇ ਕਿਸਾਨ ਭਲਾਈ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸਬੰਧੀ ਕਿਸਾਨ ਜਾਗਰੂਕਤਾ ਕੈਂਪ"