ਸੁਖਜਿੰਦਰ ਮਾਨ
ਬਠਿੰਡਾ, 31 ਅਕਤੁੂੁਬਰ: ਬੀਤੇ ਕੱਲ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਵਿਚ ਕਥਿਤ ਕੁਤਾਹੀ ਕਰਨ ਦੇ ਦੋਸ਼ਾਂ ਹੇਠ ਮੁਅੱਤਲ ਕੀਤੇ ਅਪਣੇ ਚਾਰ ਅਧਿਕਾਰੀਆਂ ਦੀ ਬਹਾਲੀ ਲਈ ਅੱਜ ਸੂਬੇ ਭਰ ਵਿਚ ਖੇਤੀਬਾੜੀ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਜ਼ਿਲ੍ਹਾ ਹੈਡਕੂਆਟਰਾਂ ’ਤੇ ਧਰਨੇ ਦੇ ਕੇ ਸਰਕਾਰ ਵਿਰੋਧ ਰੋਸ਼ ਪ੍ਰਗਟ ਕਦੀਤਾ ਗਿਆ। ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਖੇਤੀਬਾੜੀ ਅਧਿਕਾਰੀਆਂ ਦੀਆਂ ਵੱਖ ਵੱਖ ਯੂਨੀਅਨ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਵਿਭਾਗ ਦੇ ਸਮੂਹ ਸਟਾਫ ਵੱਲੋਂ ਦਿਨ-ਰਾਤ ਇਕ ਕਰ ਕੇ ਪੂਰੀ ਤਨਦੇਹੀ ਨਾਲ ਲੋਕ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ। ਪਰੰਤੂ ਸਰਕਾਰ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਅਧਿਕਾਰੀਆਂ/ਮੁਲਾਜ਼ਮਾਂ ਦਾ ਮਨੋਬਲ ਡਿੱਗਿਆ ਹੈ। ਜਿਸ ਨਾਲ ਸਮੂਹ ਸਟਾਫ਼ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਜੇਕਰ ਸਰਕਾਰ ਨੇ ਇਹ ਜਾਰੀ ਕੀਤੇ ਹੁਕਮ ਤੁਰੰਤ ਵਾਪਸ ਨਾ ਲਏ ਤਾਂ ਉਹ ਸਾਂਝੇ ਤੌਰ ‘ਤੇ ਵਿਆਪਕ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ। ਇਸ ਮੌਕੇ ਡਾ ਅਸਮਾਨਪ੍ਰੀਤ ਸਿੰਘ, ਡਾ ਜਗਦੀਸ਼ ਸਿੰਘੁ, ਡਾ. ਜਸਕਰਨ ਸਿੰਘ, ਡਾ. ਧਰਮਪਾਲ, ਡਾ. ਬਲਜਿੰਦਰ ਸਿੰਘ, ਬਾਗਵਾਨੀ ਵਿਭਾਗ ਦੇ ਡਾ ਗੁਰਸ਼ਰਨ ਸਿੰਘ ਮਾਨ, ਡਾ ਹਰਬੰਸ ਸਿੰਘ, ਡਾ. ਮਨਜਿੰਦਰ ਸਿੰਘ, ਗੁਰਪ੍ਰੀਤ ਭੁੱਲਰ, ਸੁਖਵੀਰ ਸੋਢੀ, ਬੀਟੀਐਮ ਗੁਰਮਿਲਾਮ ਸਿੰਘ, ਹਰਵਿੰਦਰ ਸਿੰਘ ਏਟੀਐਮ, ਸੁਖਦੀਪ ਸਿੰਘ ਜੇਟੀ ਆਦਿ ਹਾਜ਼ਰ ਸਨ।
ਖੇਤੀਬਾੜੀ ਅਧਿਕਾਰੀਆਂ ਦੀ ਮੁਅੱਤਲੀ ਵਿਰੁਧ ਕੀਤਾ ਰੋਸ਼ ਪ੍ਰਦਰਸ਼ਨ
7 Views