ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਰਕਾਰ ਯਤਨਸ਼ੀਲ
ਕਿਹਾ, ਬਾਗਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਮਾਰੇ ਜਾ ਰਹੇ ਨੇ ਨਿਰੰਤਰ ਹੰਭਲੇ
ਸੁਖਜਿੰਦਰ ਮਾਨ
ਬਠਿੰਡਾ, 17 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਹਮੇਸ਼ਾ ਵਚਨਵੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਤੋਂ ਵਿਧਾਇਕ ਸ਼੍ਰੀ ਅਮਿਤ ਰਤਨ ਅਤੇ ਭੁੱਚੋਂ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਵਿਸੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਫੂਡ ਪ੍ਰੋਸੈਸਿੰਗ ਸਿਸਟਮ ਨੂੰ ਪ੍ਰਫੁੱਲਤ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਕਿਹਾ ਕਿ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਜੋ ਵੀ ਪਲਾਂਟ ਬੰਦ ਪਏ ਹਨ ਉਨ੍ਹਾਂ ਨੂੰ ਮੁੜ ਚਾਲੂ ਕਰਵਾਇਆ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਮਿਲੇਗਾ।
ਕੈਬਨਿਟ ਮੰਤਰੀ ਸ. ਫੌਜਾ ਸਿੰਘ ਨੇ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਫ਼ਸਲ ਦੀ ਮਾਰਕੀਟਿੰਗ ਦੇ ਮੱਦੇਨਜ਼ਰ ਸਰਕਾਰ ਦੇ ਵਿਚਾਰ ਅਧੀਨ ਹੈ ਕਿ ਜਲਦ ਹੀ ਪੰਜਾਬ ਦੇ ਕਿਸਾਨਾਂ ਦੇ ਸਬਜ਼ੀਆਂ ਤੇ ਫਲਾਂ ਨੂੰ ਸੁਪਰਫ਼ਾਸਟ ਏਸੀ ਰੇਲ ਗੱਡੀਆਂ ਨਾਲ ਸਪੈਸ਼ਲ ਡੱਬੇ ਜੋੜ ਕੇ ਮੁਬੰਈ ਆਦਿ ਮਹਾਂਨਗਰ ਚ ਭੇਜ ਕੇ ਕਿਸਾਨਾਂ ਦੀ ਫ਼ਸਲਾਂ ਦਾ ਵੱਧ ਮੁੱਲ ਦਿਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਇਸ ਉਪਰੰਤ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਆਮ ਲੋਕਾਂ ਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਸ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਵਾਇਸ ਪ੍ਰਧਾਨ ਸੰਦੀਪ ਧਾਲੀਵਾਲ, ਬਲਾਕ ਇੰਚਾਰਜ ਬਲਜੀਤ ਸਿੰਘ ਬੱਲੀ, ਪੰਜਾਬ ਪੁਲਿਸ ਦੇ ਸੇਵਾ ਮੁਕਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।
Share the post "ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਸਰਕਾਰ ਵਲੋਂ ਉਪਰਾਲੇ ਜਾਰੀ : ਫੌਜਾ ਸਿੰਘ ਸਰਾਰੀ"