ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

Date:

spot_img

ਬਠਿੰਡਾ, 21 ਅਕਤੂਬਰ : ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੰਗਾ ਅਬਲੂ ਕੀ ਤੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਅਮਰਗੜ੍ਹ ਵਿਖੇ ਵਿਦਿਆਰਥੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਪੰਜਾਬੀਆਂ ਲਈ ਦੂਰ ਹੋਇਆ ਕੈਨੇਡਾ! ਡਿਪਲੋਮੈਟਿਕ ਸਟਾਫ਼ ਵਾਪਸ ਬੁਲਾਉਣ ਕਾਰਨ ਵੀਜ਼ਾ ਮਿਲਣ ’ਚ ਹੋਵੇਗੀ ਦੇਰੀ

ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ ਸਰਬਜੀਤ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਸਾੜਣ ਕਾਰਣ ਵਾਤਾਵਰਣ ਧਰਤੀ, ਮਨੁੱਖ ਅਤੇ ਜਾਨਵਰਾਂ ਦੀ ਸਿਹਤ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ ਜਸਵਿੰਦਰ ਕੁਮਾਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਸਰਫੇਸ ਸੀਡਰ, ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ

ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਕੱਢੇ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ

, ਜਿਨ੍ਹਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਪਰਾਲੀ ਨੂੰ ਮਿਟੀ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ।ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ ਅਮਨਦੀਪ ਕੌਰ ਨੇ ਦੱਸਿਆ ਕਿ ਪਰਾਲੀ ਨੂੰ ਸਾੜਣ ਕਾਰਣ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ

ਬਠਿੰਡਾ ਦੀ ਸੋ ਫੁੱਟੀ ਰੋਡ ’ਤੇ ਕਰੋੜਾਂ ਦੀ ਕੀਮਤ ਵਾਲੀ ਪਰਲਜ਼ ਗਰੁੱਪ ਦੀ ਜਮੀਨ ਵੇਚਣ ਤੇ ਖਰੀਦਣ ਵਾਲੇ ਗ੍ਰਿਫਤਰ

ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਣ ਸੜਕਾਂ ਤੇ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ। ਇਸ ਮੌਕੇ ਸ਼੍ਰੀ ਜਗਮੀਰ ਸਿੰਘ, ਸ਼੍ਰੀ ਸਵਰਨਜੀਤ ਸਿੰਘ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...