ਖੇਤੀਬਾੜੀ ਵਿਭਾਗ ਵੱਲੋਂ ਪਿੰਡ ਭਾਗੀਵਾਂਦਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

Date:

spot_img
ਬਠਿੰਡਾ,13 ਅਕਤੂਬਰ : ਮੁੱਖ ਖੇਤੀਬਾੜੀ ਅਫਸਰ ਡਾ. ਹਸਨ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਤਲਵੰਡੀ ਸਾਬੋ ਡਾ. ਧਰਮਪਾਲ ਮੌਰੀਆ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਤਲਵੰਡੀ ਸਾਬੋ ਦੀ ਟੀਮ ਵੱਲੋ ਪਿੰਡ ਭਾਗੀਵਾਂਦਰ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਲੱਸਟਰ ਪੱਧਰੀ ਕਿਸਾਨ ਜਾਗਰੂਕਤਾ ਕੈਪ ਲਗਾਇਆ ਗਿਆ।
ਕੈਪ ਦੀ ਸ਼ੁਰੂਆਤ ਕਰਦਿਆਂ ਡਾ. ਗੁਰਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਜੀਵਨ ਸਿੰਘ ਵਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ, ਕਣਕ ਦੇ ਸਬਸਿਡੀ ਵਾਲੇ ਬੀਜ ਲਈ ਆਨਲਾਈਨ  ਅਪਲਾਈ ਕਰਨ ਅਤੇ ਸਰੌ ਦੀ ਫਸਲ ਦੀ ਕਾਸ਼ਤ ਬਾਰੇ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ। ਇਸ ਤੋ ਬਾਅਦ ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਤਲਵੰਡੀ ਸਾਬੋ ਨੇ ਕਿਸਾਨਾਂ ਨੂੰ ਕਣਕ ਦੀਆਂ ਨਵੀਆਂ ਕਿਸਮਾਂ, ਨਦੀਨਾਂ ਦੀ ਰੋਕਥਾਮ ਅਤੇ ਕਣਕ ਦੀ ਫਸਲ ਲਈ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ।
ਉਨਾਂ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਨੂੰ ਚੂਹਿਆਂ ਦੇ ਹਮਲੇ ਤੋ ਬਚਾਉਣ ਲਈ ਤਕਨੀਕੀ ਸੁਝਾਅ ਦਿੱਤੇ। ਅੰਤ ਵਿੱਚ ਕੈਪ ਵਿੱਚ ਹਾਜਰ ਕਿਸਾਨਾਂ ਨੂੰ ਰੀਫੈਰਸ਼ਮੈਟ ਦੀ ਵੰਡ ਕੀਤੀ ਗਈ ਇਸ ਮੌਕੇ ਵਿਕਾਸ ਸਿੰਗਲਾ ਏ.ਟੀ.ਐਮ,ਜਸਪ੍ਰੀਤ ਸਿੰਘ, ਗੁਰਸ਼ਰਨ ਕੌਰ ਨਰਮਾ ਸੁਪਰਵਾਇਜਰ ਨੈਬ ਸਿੰਘ, ਜਗਜੀਤ ਸਿੰਘ ਕਿਸਾਨ ਮਿੱਤਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...