ਮੂੰਗੀ ਅਤੇ ਮੱਕੀ ਦੀ ਫਸਲ ਸਬੰਧੀ ਤਕਨੀਕੀ ਨੁਕਤੇ ਕੀਤੇ ਸਾਂਝੇ
ਸੁਖਜਿੰਦਰ ਮਾਨ
ਬਠਿੰਡਾ, 17 ਮਈ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਮੌੜ ਵੱਲੋਂ ਪਿੰਡ ਮਾਈਸਰਖਾਨਾ ਵਿਖੇ ਬਲਾਕ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨਾ ਰਿਹਾ । ਇਸ ਕੈਂਪ ਦੌਰਾਨ ਕਿਸਾਨਾਂ ਨੂੰ ਡਾ . ਵਰਿੰਦਰ ਸਿੰਘ ਖੇਤੀਬਾੜੀ ਸੂਚਨਾ ਅਫਸਰ ਵੱਲੋਂ ਨਰਮੇ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਤਕਨੀਕੀ ਸੁਝਾਅ ਦਿੱਤੇ ਗਏ। ਇਸ ਮੌਕੇ ਬਾਗਬਾਨੀ ਵਿਭਾਗ ਵੱਲੋਂ ਪਹੁੰਚੇ ਬਾਗਬਾਨੀ ਵਿਕਾਸ ਅਫਸਰ ਡਾ. ਹਰਮਨਦੀਪ ਸਿੰਘ ਪੰਨੂ ਵੱਲੋਂ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਅਤੇ ਫਲਾਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਬਾਅਦ ਵਿਸ਼ਾ ਵਾਸਤੂ ਮਾਹਿਰ ਡਾ :ਜਸਵੀਰ ਸਿੰਘ ਗੁੰਮਟੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਜ਼ਿਲਾ ਸਿਖਲਾਈ ਅਫਸਰ ਡਾ . ਹਰਬੰਸ ਸਿੰਘ ਵੱਲੋਂ ਖੇਤੀ ਵਿਭਿੰਨਤਾ ਤੇ ਜ਼ੋਰ ਦਿੰਦਿਆਂ ਮੂੰਗੀ ਅਤੇ ਮੱਕੀ ਦੀ ਫਸਲ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ । ਇਸ ਦੌਰਾਨ ਬਲਾਕ ਖੇਤੀਬਾੜੀ ਅਫਸਰ ਮੌੜ ਡਾ . ਬਲਜੀਤ ਸਿੰਘ ਬਰਾੜ ਵੱਲੋਂ ਕਿਸਾਨਾਂ ਨੂੰ ਖੇਤੀ ਖਰਚੇ ਘਟਾਕੇ ਵੱਧ ਮੁਨਾਫ਼ਾ ਕਮਾਉਣ ਬਾਰੇ ਜਾਗਰੂਕ ਕੀਤਾ ਗਿਆ।
ਅੰਤ ਵਿਚ ਏ .ਡੀ .ਓ . ਕੋਟਫੱਤਾ ਡਾ .ਸੰਦੀਪ ਸਿੰਘ ਵੱਲੋਂ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਾਕਾ ਸਿੰਘ ਏ .ਐਸ .ਆਈ . ਅਤੇ ਲਾਲ ਸਿੰਘ ਏ .ਐਸ .ਆਈ ਵੱਲੋਂ ਕਿਸਾਨਾਂ ਨੂੰ ਸਾਹਿਤ ਦੀ ਵੰਡ ਕੀਤੀ ਗਈ। ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਕਿਸਾਨਾਂ ਵੱਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।
ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪੱਧਰੀ ਕੈਂਪ ਆਯੋਜਿਤ
6 Views