ਕਾਂਗਰਸ ਸਰਕਾਰ ਵੱਲੋਂ ਐਲਾਨ ਤੋਂ ਬਾਅਦ ਵੀ ਧਿਆਨ ਨਹੀਂ ਦਿੱਤਾ ਗਿਆ, ਮੌਜੂਦਾ ਸਰਕਾਰ ਵੀ ਕਰ ਰਹੀ ਦੇਰੀ
ਸੁਖਜਿੰਦਰ ਮਾਨ
ਬਠਿੰਡਾ, 24 ਜੂਨ: ਪਿਛਲੀ ਕਾਂਗਰਸ ਸਰਕਾਰ ਵੱਲੋਂ ਪਿਛਲੇ ਸੀਜਨ ਦੌਰਾਨ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦੇ ਮੁਆਵਜੇ ਸਬੰਧੀ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਕਿਸਾਨਾਂ ਨੂੰ 17 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਣਾ ਸੀ, ਜਦਕਿ ਇਸ ਦਾ 10 ਫੀਸਦੀ ਮੁਆਵਜਾ ਖੇਤ ਮਜਦੂਰਾਂ ਨੂੰ ਦਿੱਤਾ ਜਾਣਾ ਸੀ, ਪਰ ਅੱਜ ਤੱਕ ਇਹ ਮੁਆਵਜਾ ਖੇਤ ਮਜਦੂਰਾਂ ਨੂੰ ਨਹੀਂ ਦਿੱਤਾ ਗਿਆ। ਉਕਤ ਗੱਲਾਂ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਡੈਲੀਗੇਟ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ 17000 ਰੁਪਏ ਪ੍ਰਤੀ ਏਕੜ ਦੇ ਮੁਆਵਜੇ ਦਾ 10 ਫੀਸਦੀ ਹਿੱਸਾ 1700 ਰੁਪਏ ਦੇ ਹਿਸਾਬ ਨਾਲ ਖੇਤ ਮਜਦੂਰਾਂ ਨੂੰ ਦਿੱਤਾ ਜਾਣਾ ਸੀ, ਪਰ ਨਾ ਤਾਂ ਪਿਛਲੀ ਕਾਂਗਰਸ ਸਰਕਾਰ ਨੇ ਖੇਤ ਮਜਦੂਰਾਂ ਵੱਲ ਕੋਈ ਧਿਆਨ ਦਿੱਤਾ ਅਤੇ ਨਾ ਹੀ ਮੌਜੂਦਾ ਸਰਕਾਰ ਨੇ ਹੁਣ ਤੱਕ ਖੇਤ ਮਜਦੂਰਾਂ ਨੂੰ ਉਕਤ ਰਕਮ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਖੇਤ ਮਜਦੂਰਾਂ ਨੂੰ ਨਰਮੇ ਦੇ ਹੋਏ ਨੁਕਸਾਨ ਦੀ ਅਦਾਇਗੀ ਜਲਦੀ ਕਰੇ, ਤਾਂ ਜੋ ਖੇਤ ਮਜਦੂਰ ਆਪਣੇ ਪਰਿਵਾਰਾਂ ਦਾ ਗੁਜਾਰਾ ਕਰ ਸਕਣ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਹਜਾਰਾਂ ਏਕੜ ਫਸਲ ਤਬਾਹ ਹੋ ਗਈ ਸੀ ਅਤੇ ਇਸ ਕਾਰਨ ਖੇਤ ਮਜਦੂਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਨਵੀਂ ਸਰਕਾਰ ਨੇ ਵੀ ਇਸ ਵੱਲ ਕੋਈ ਵਿਸੇਸ ਧਿਆਨ ਨਹੀਂ ਦਿੱਤਾ, ਜਦੋਂ ਕਿ ਨਰਮੇ ਦੀ ਫਸਲ ਦੁਬਾਰਾ ਤਿਆਰ ਹੋਣ ਵਾਲੀ ਹੈ ਅਤੇ ਚੁਗਾਈ ਵੀ ਜਲਦੀ ਸੁਰੂ ਹੋ ਜਾਵੇਗੀ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਮੁਆਵਜੇ ਦੇ ਐਲਾਨ ਤੋਂ ਬਾਅਦ ਸਿਰਫ ਵਾਹਾਵਾਹੀ ਹੀ ਹੈ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸ ਨੂੰ ਨਜਰਅੰਦਾਜ ਕਰਕੇ ਲੋਕਾਂ ਦਾ ਧਿਆਨ ਹੋਰ ਕੰਮਾਂ ਵੱਲ ਮੋੜਨ ਦੀ ਕੋਸ?ਿਸ ਕਰ ਰਹੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਅਤੇ ਖੇਤ ਮਜਦੂਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਇਹ ਦੋਵੇਂ ਇੱਕ ਦੂਜੇ ਤੋਂ ਬਿਨਾਂ ਗੁਜਾਰਾ ਨਹੀਂ ਕਰ ਸਕਦੇ ਅਤੇ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਕਰਕੇ ਜਿੱਥੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਉੱਥੇ ਹੀ ਖੇਤ ਮਜਦੂਰਾਂ ਨੂੰ ਵੀ ਨੁਕਸਾਨ ਝੱਲਣਾ ਪਿਆ ਸੀ, ਅਜਿਹੇ ‘ਚ ਖੇਤ ਮਜਦੂਰਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ?ਿਕਾਰ ਹੋ ਰਹੇ ਹਨ, ਜਿਸ ਵੱਲ ਸਰਕਾਰ ਜਲਦ ਤੋਂ ਜਲਦ ਧਿਆਨ ਦੇ ਕੇ ਉਕਤ ਮੁਆਵਜਾ ਜਾਰੀ ਕਰਦੇ ਹੋਏ ਖੇਤ ਮਜਦੂਰਾਂ ਦੇ ਪਰਿਵਾਰਾਂ ਨੂੰ ਆਰਥਿਕ ਸੰਕਟ ਤੋਂ ਬਚਾਉਣ ਦੀ ਕੋਸਿਸ ਕਰੇ।
Share the post "ਖੇਤ ਮਜਦੂਰਾਂ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੀ ਅਦਾਇਗੀ ਜਲਦੀ ਕੀਤੀ ਜਾਵੇ: ਬਬਲੀ ਢਿੱਲੋਂ"