WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਖੇਤ ਮਜ਼ਦੂਰ ਯੂਨੀਅਨ ਨੇ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਸੌਪਿਆ ਖੇਤੀ ਨੀਤੀ ਦਾ ਖਰੜਾ

15 ਮਾਰਚ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਚਾਲੇ ਪਾਉਣ ਦਾ ਦਿੱਤਾ ਸੱਦਾ
ਸੁਖਜਿੰਦਰ ਮਾਨ
ਬਠਿੰਡਾ, 9 ਮਾਰਚ: ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਸ਼ਹਿਰ ਵਿੱਚ ਮਾਰਚ ਕਰਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਸਬੰਧੀ ਮੰਗਾਂ ਦਾ ਖਰੜਾ ਦਿੱਤਾ ਗਿਆ। ਮਾਰਚ ਕਰਨ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਮਜ਼ਦੂਰਾਂ ਨੇ ਰੋਸ਼ ਰੈਲੀ ਵੀ ਕੀਤੀ । ਇਸ ਦੌਰਾਨ ਰੈਲੀ ਨੂੰ ਸਬੋਧਨ ਕਰਦੇ ਹੋਏ ਜੱਥੇਬੰਦੀ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ , ਮਾਸਟਰ ਸੇਵਕ ਸਿੰਘ ਮਹਿਮਾ ਸਰਜਾ, ਤੀਰਥ ਸਿੰਘ ਕੋਠਾ ਗੁਰੂ ਤੇ ਮਨਦੀਪ ਸਿੰਘ ਸਿਵੀਆਂ ਨੇ ਕਿਹਾ ਕਿ ਸਰਕਾਰ ਦੁਆਰਾ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਜੇਕਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਤੇ ਥੁੜ ਜ਼ਮੀਨੇ ਕਿਸਾਨਾਂ ਦੀ ਜ਼ਮੀਨੀ ਤੋਟ ਦੂਰ ਕਰਨ ਤੋਂ ਇਲਾਵਾ ਬੇਰੁਜ਼ਗਾਰੀ ਤੇ ਕਰਜ਼ੇ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਦਾ ਸਾਧਨ ਨਹੀਂ ਬਣਦੀ ਤਾਂ ਇਹ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਸਮਾਨ ਹੋਵੇਗੀ । ਉਹਨਾਂ ਆਖਿਆ ਕਿ ਅੱਜ ਪੰਜਾਬ ਦੇ ਖੇਤ ਮਜ਼ਦੂਰ ਅਤੇ ਗਰੀਬ ਕਿਸਾਨਾਂ ਸਮੇਤ ਭਾਰੀ ਬਹੁ ਗਿਣਤੀ ਲੋਕ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ,ਕਰਜੇ , ਖ਼ੁਦਕੁਸ਼ੀਆਂ , ਪਾਣੀ ਤੇ ਵਾਤਾਵਰਨ ਪ੍ਰਦੂਸ਼ਣ ਵਰਗੀਆਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਹਨਾਂ ਆਖਿਆ ਕਿ ਜਥੇਬੰਦੀ ਵਲੋਂ ਸੌਪੀ ਖਰੜਾ ਨੀਤੀ ਵਿਚ ਸ਼ਾਮਲ ਸੁਧਾਰਾਂ ਨੂੰ ਨਵੀਂ ਖੇਤੀ ਨੀਤੀ ਦਾ ਹਿੱਸਾ ਬਣਾ ਕੇ ਅਤੇ ਸਖ਼ਤੀ ਨਾਲ ਲਾਗੂ ਕਰਕੇ ਹੀ ਮੌਜੂਦਾ ਖੇਤੀ ਸੰਕਟ ਨੂੰ ਹੱਲ ਕੀਤਾ ਜਾ ਸਕਦਾ ਹੈ। ਉਹਨਾਂ ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਬੁਨਿਆਦੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਖੇਤ ਮਜ਼ਦੂਰ ਜੱਥੇਬੰਦੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣ । ਇਸਦੇ ਨਾਲ ਹੀ ਉਨਾਂ ਮਜ਼ਦੂਰਾਂ ਨੂੰ 15 ਮਾਰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਲਾਏ ਜਾ ਰਹੇ ਪੱਕੇ ਮੋਰਚੇ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਪੁਰਜੋਰ ਅਪੀਲ ਵੀ ਕੀਤੀ । ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਕਾਕਾ ਸਿੰਘ ਜੀਦਾ , ਮਾੜਾ ਸਿੰਘ ਕਿਲੀ ਨਿਹਾਲ ਸਿੰਘ ਵਾਲਾ , ਗੁਲਾਬ ਸਿੰਘ ਮਾਈਸਰਖਾਨਾ ਤੇ ਗੁਰਨੈਬ ਸਿੰਘ ਚਨਾਰਥਲ ਆਦਿ ਆਗੂ ਵੀ ਸਾਮਲ ਸਨ ।

Related posts

ਸੰਯੁਕਤ ਮੋਰਚੇ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲੱਖੋਵਾਲ ਜਥੇਬੰਦੀ ਨੇ ਦਿੱਤਾ ਸੱਦਾ

punjabusernewssite

ਧਰਤੀ ਹੇਠਲੇ ਪਾਣੀ ਦੇ ਪੱਧਰ ਤੇ ਪਰਾਲੀ ਦੀ ਸੰਭਾਲ ਲਈ ਕਿਸਾਨ ਕੈਂਪ ਆਯੋਜਿਤ

punjabusernewssite

ਕਿਸਾਨ ਜਥੇਬੰਦੀ ਨੇ ਮੰਡੀਆਂ ’ਚ ਕਣਕ ਦੀ ਖ਼ਰੀਦ ਪ੍ਰਬੰਧਾਂ ਦੀ ਭਾਰੀ ਘਾਟ ਦੇ ਲਗਾਏ ਦੋਸ਼

punjabusernewssite