ਪੰਜਾਬੀ ਖ਼ਬਰਸਾਰ ਬਿਉਰੋ
ਅਹਿਮਦਾਬਾਦ, 23 ਨਵੰਬਰ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਬਾਲੀਵੁੱਡ ਦੀ ਮਸ਼ਹੂਰ ਫਿਲਮ ਸ਼ੋਲੇ ਦੇ ਇੱਕ ਡਾਇਲਾਗ ਦਾ ਹਵਾਲਾ ਦਿੰਦੇ ਹੋਏ ਕਿਹਾ, ਅਬ ਕੋਈ ਭਿ੍ਰਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ…. ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ। ਆਪ ਉਮੀਦਵਾਰ ਦੇ ਪ੍ਰਚਾਰ ਲਈ ਬੁੱਧਵਾਰ ਨੂੰ ਕਾਂਕਰੇਜ ਵਿਧਾਨ ਸਭਾ ਪਹੁੰਚੇ ਰਾਘਵ ਚੱਢਾ ਨੇ ਕਿਹਾ ਕਿ ਭਿ੍ਰਸ਼ਟ ਲੋਕ ਅਰਵਿੰਦ ਕੇਜਰੀਵਾਲ ਤੋਂ ਬੇਹੱਦ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਜਨਮ ਹੀ ਮਹਿੰਗਾਈ ਅਤੇ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਹੋਇਆ ਹੈ। ਸਿਰਫ਼ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹੀ ਆਮ ਲੋਕਾਂ ਨੂੰ ਮਹਿੰਗਾਈ ਤੋਂ ਛੁਟਕਾਰਾ ਦਿਵਾਉਣ ਦੀ ਕਾਬਲੀਅਤ ਰੱਖਦੇ ਹਨ। ਰਾਜ ਸਭਾ ਮੈਂਬਰ ਅਤੇ ਗੁਜਰਾਤ ਸੂਬੇ ਦੇ ਸਹਿ-ਇੰਚਾਰਜ ਰਾਘਵ ਚੱਢਾ ਪਿਛਲੇ ਕਈ ਹਫ਼ਤਿਆਂ ਤੋਂ ਗੁਜਰਾਤ ਦੇ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਭਰਪੂਰ ਸਮਰਥਨ ਤੋਂ ਸਾਫ਼ ਹੈ ਕਿ ਗੁਜਰਾਤ ਵਿੱਚ ਬਦਲਾਅ ਆ ਰਿਹਾ ਹੈ।
Share the post "ਗੁਜਰਾਤ ਚੋਣਾਂ: ਅਰਵਿੰਦ ਕੇਜਰੀਵਾਲ ਦਾ ਜਨਮ ਮਹਿੰਗਾਈ ਅਤੇ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਹੋਇਆ ਹੈ: ਰਾਘਵ ਚੱਢਾ"