ਨਵੀਂ ਦਿੱਲੀ, 13 ਅਕਤੂਬਰ : ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਸੱਚ ਸਾਬਤ ਕਰਦਿਆਂ ਤਿੰਨ ਸਾਬਕਾ ਮੰਤਰੀਆਂ ਸਹਿਤ ਅੱਧੀ ਦਰਜ਼ਨ ਭਾਜਪਾ ਤੇ ਅਕਾਲੀ ਆਗੂ ਸ਼ੁੱਕਰਵਾਰ ਨੂੰ ਦੇਰ ਸ਼ਾਮ ਦਿੱਲੀ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਮੰਤਰੀ ਰਹੇ ਗੁਰਪ੍ਰੀਤ ਸਿੰਘ ਕਾਂਗੜ੍ਹ, ਬਲਬੀਰ ਸਿੰਘ ਸਿੱਧੂ, ਰਾਜ ਕੁਮਾਰ ਵੇਰਕਾ ਤੋਂ ਇਲਾਵਾ ਮਹਿੰਦਰ ਰਿਣਵਾ, ਹੰਸਰਾਜ਼ ਜੋਸ਼ਨ ਤੇ ਜੀਤ ਮਹਿੰਦਰ ਸਿੱਧੂ ਦੇ ਨਾਂ ਪ੍ਰਮੁੱਖ ਹਨ।
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਸਰਕਾਰੀ ਕੰਮਕਾਜ ‘ਚ ਵਿਘਨ ਪਾਉਣ ਕਰਕੇ FIR ਦਰਜ
ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਅਕਾਲੀ ਦਲ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ। ਜਿਸਤੋਂ ਬਾਅਦ ਬੀਤੇ ਕੱਲ ਸਿੱਧੂ ਨੇ ਬੀਤੇ ਕੱਲ ਖੁਦ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਇਸਤੋਂ ਇਲਾਵਾ ਕੁੱਝ ਸਾਲ ਪਹਿਲਾਂ ਕਾਂਗਰਸ ਛੱਡ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਮਹਿੰਦਰ ਰਿਣਵਾ ਅਤੇ ਹੰਸਰਾਜ਼ ਜੋਸ਼ਨ ਨੂੰ ਅੱਜ ਅਕਾਲੀ ਦਲ ਨੇ ਕੱਢ ਦਿੱਤਾ ਸੀ।
ਵੱਡੀ ਖ਼ਬਰ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਜਦ ਕਿ ਭਾਜਪਾ ਦੇ ਆਗੂ ਰਾਜ ਕੁਮਾਰ ਵੇਰਕਾ ਨੇ ਅੱਜ ਦੁਪਿਹਰ ਪਾਰਟੀ ਤੋਂ ਅਸਤੀਫ਼ਾ ਦੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਸ਼ਾਮਲ ਕਰ ਦਿੱਤਾ ਸੀ ਪ੍ਰੰਤੂ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ੍ਹ ਤੇ ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਵਿਚ ਕਾਂਗਰਸ ਦੇ ਹੈਡਕੁਆਟਰ ਵਿਚ ਪੁੱਜਣ ਤੱਕ ਚੁੱਪ ਵੱਟੀ ਰੱਖੀ।
ਪਤੀ-ਪਤਨੀ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਲੈਣ ਲਈ ਪਿੰਡ ਵਾਸੀਆਂ ਨੇ ਲਗਾਇਆ ਧਰਨਾ
ਸੂਚਨਾ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇੰਨ੍ਹਾਂ ਆਗੂਆਂ ਦੇ ਪਾਰਟੀ ਸਮੂਲੀਅਤ ਸਬੰਧੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਰੱਖਿਆ ਜਾ ਸਕਦਾ ਹੈ ਹਾਲਾਂਕਿ ਇੰਨ੍ਹਾਂ ਸਾਰਿਆਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਵੇਨੂੰਗੋਪਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸਮੂਲੀਅਤ ਕਰ ਲਈ ਹੈ।
Share the post "ਗੁਰਪ੍ਰੀਤ ਕਾਂਗੜ੍ਹ, ਬਲਬੀਰ ਸਿੱਧ,ਰਾਜ ਕੁਮਾਰ ਵੇਰਕਾ, ਜੀਤ ਮਹਿੰਦਰ ਸਿੱਧੂ, ਮਹਿੰਦਰ ਰਿਣਵਾ ਤੇ ਹੰਸਰਾਜ਼ ਜੋਸ਼ਨ ਹੋਏ ਕਾਂਗਰਸ ਵਿਚ ਸ਼ਾਮਲ"