WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਗੁਰੂ ਕਾਸ਼ੀ ਯੂਨੀਵਰਸਿਟੀ ਨੇ “ਆਲ ਇੰਡੀਆਂ ਇੰਟਰ ਯੂਨੀਵਰਸਿਟੀ ਕਬੱਡੀ ਚੈਪੀਅਨਸ਼ਿਪ”ਲਈ ਕੀਤਾ ਕੁਆਲੀਫਾਈ

ਤਲਵੰਡੀ ਸਾਬੋ,21 ਅਕਤੂਬਰ : ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚਲ ਰਹੀ ਚਾਰ ਰੋਜ਼ਾ “ਨੋਰਥ ਜੌਨ ਇੰਟਰ ਯੂਨੀਵਰਸਿਟੀ ਕਬੱਡੀ ਚੈਪੀਅਨਸ਼ਿਪ”ਦੇ ਤੀਜੇ ਦਿਨ ਦੇ ਮੁਕਾਬਲਿਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਉਪ-ਕੁਲਪੱਤੀ ਪ੍ਰੋ: (ਡਾ.) ਐਸ. ਕੇ. ਬਾਵਾ ਨੇ ਮੇਜ਼ਬਾਨ ਜੀ. ਕੇ. ਯੂ. ਤੇ ਮਹਿਮਾਨ, ਮਾਂ-ਸ਼ਾਕੂਬੰਰੀ ਯੂਨੀਵਰਸਿਟੀ,ਸਾਹਰਨਪੁਰ ਦੇ ਵਿਚਕਾਰ ਮੈਚ ਸ਼ੁਰੂ ਕਰਵਾ ਕੇ ਕੀਤੀ। ਇਸ ਮੌਕੇ ਪਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਬਠਿੰਡਾ ਦੀ ਸੋ ਫੁੱਟੀ ਰੋਡ ’ਤੇ ਕਰੋੜਾਂ ਦੀ ਕੀਮਤ ਵਾਲੀ ਪਰਲਜ਼ ਗਰੁੱਪ ਦੀ ਜਮੀਨ ਵੇਚਣ ਤੇ ਖਰੀਦਣ ਵਾਲੇ ਗ੍ਰਿਫਤਰ

ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਤੇ ਸਟਾਫ ਵਲੋਂ ਤਾੜੀਆਂ ਵਜਾਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।ਮੁੱਖ ਮਹਿਮਾਨ ਡਾ. ਬਾਵਾ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਵਿਚ ਰਹਿ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਖੇਡਾਂ ਸ਼ਰੀਰਕ ਤੰਦਰੁਸਤੀ ਤੋਂ ਇਲਾਵਾ ਖਿਡਾਰੀਆਂ ਨੂੰ ਸਮੇਂ ਦੀ ਕਦਰ ਕਰਨਾ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੀ ਤਾਕਤ ਬਖਸ਼ਦੀਆਂ ਹਨ।

ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਕੱਢੇ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ

ਤੀਜੇ ਦਿਨ ਕਰਵਾਏ ਗਏਪਹਿਲੇ ਮੁਕਾਬਲੇ ਵਿਚ ਜੀ. ਕੇ.ਯੂ. ਦੀ ਟੀਮ ਨੇ ਇਕ ਤਰਫਾ ਮੁਕਬਾਲੇ ਵਿਚ ਮਾਂ-ਸ਼ਾਂਕੂਬੰਰੀ ਸਹਾਰਨਪੁਰ ਨੂੰ 41-15 ਦੇ ਫਰਕ ਨਾਲ ਹਰਾ ਕੇ ਆਲ ਇੰਡੀਆਂ ਇੰਟਰ ਯੂਨੀਵਰਸਿਟੀ ਕਬੱਡੀ ਚੈਪੀਅਨਸ਼ਿਪ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਟੀਮ ਦਾ ਮਾਣ ਹਾਸਿਲ ਕੀਤਾ।ਇਹਨਾਂ ਮੁਕਾਬਲਿਆਂ ਵਿਚ ਸੀ. ਯੂ. ਮੋਹਾਲੀ ਨੇ ਗੁਰੂ ਕੁਲ ਕਾਂਗੜੀ, ਹਰਿਦੁਆਰ ਦੀ ਟੀਮ ਨੂੰ 42-12 ਤੇ ਚੌਧਰੀ ਬੰਸੀ ਲਾਲ ਯੂਨੀਵਰਸਿਟੀ, ਭਿਵਾਨੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 35-28 ਦੇ ਫਰਕ ਨਾਲ ਹਰਾ ਕੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ ਲਈ ਕੁਆਲੀਫਾਈ ਕੀਤਾ।

ਪੰਜਾਬੀਆਂ ਲਈ ਦੂਰ ਹੋਇਆ ਕੈਨੇਡਾ! ਡਿਪਲੋਮੈਟਿਕ ਸਟਾਫ਼ ਵਾਪਸ ਬੁਲਾਉਣ ਕਾਰਨ ਵੀਜ਼ਾ ਮਿਲਣ ’ਚ ਹੋਵੇਗੀ ਦੇਰੀ

ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਖੇਡਾਂ ਡਾ. ਬਲਵਿੰਦਰ ਸ਼ਰਮਾਂ ਨੇ ਦੱਸਿਆ ਕਿ ਚੈਪੀਅਨਸ਼ਿਪ ਦੇ ਸੈਮੀ. ਫਾਈਨਲ ਅਤੇ ਫਾਈਨਲ ਮੁਕਾਬਲੇ ਐਤਵਾਰ ਨੂੰ ਖੇਡੇ ਜਾਣਗੇ। ਜਿਸ ਦੇ ਇਨਾਮ ਸਮਾਰੋਹ ਵਿਚ ਮੁੱਖ ਮਹਿਮਾਨ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਵਲੋਂ ਜੇਤੂ ਟੀਮਾਂ ਨੂੰ ਮੈਡਲ, ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।

Related posts

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖੀਰਲੇ ਦਿਨ ਮੁਕਾਬਲਿਆਂ ਵਿੱਚ ਫਸਵੀ ਟੱਕਰ

punjabusernewssite

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੇ ਦੂਜੇ ਦਿਨ ਨੰਨ੍ਹੇ ਉਸਤਾਦਾਂ ਨੇ ਕੀਤੀਆਂ ਕਮਾਲਾਂ

punjabusernewssite

67 ਵੀਆ ਰਾਜ ਪੱਧਰੀ ਸਕੂਲੀ ਖੇਡਾਂ ਕਬੱਡੀ ਦਾ ਅਗਾਜ਼

punjabusernewssite