ਗੁਰੂ ਕਾਸ਼ੀ ਯੂਨੀਵਰਸਿਟੀ ਨੇ “ਭਾਰਤੀ ਸੰਵਿਧਾਨ ਦਿਵਸ” ਮਨਾਇਆ

Date:

spot_img

ਬੀ.ਏ.ਐਲ.ਐਲ.ਬੀ. ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਜਿੱਤਿਆ ਕੁਇਜ਼ ਮੁਕਾਬਲਾ
ਬਠਿੰਡਾ,25 ਨਵੰਬਰ: ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੇ ਦਿਸ਼ਾ ਨਿਰਦੇਸ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਵਿਭਾਗ ਵੱਲੋਂ “ਭਾਰਤੀ ਸੰਵਿਧਾਨ ਦਿਵਸ” ਵੱਖ-ਵੱਖ ਗਤੀਵਿਧੀਆਂ ਕਰਕੇ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸੈਮੀਨਾਰ ਵਿੱਚ ਅਜੈ ਗਾਂਧੀ ਐਸ.ਪੀ.(ਡੀ) ਬਠਿੰਡਾ ਨੇ ਬਤੌਰ ਮੁੱਖ ਮਹਿਮਾਨ ਤੇ ਕੁੰਜੀਵੱਤ ਬੁਲਾਰੇ ਵਜੋਂ ਵਿਚਾਰ ਰੱਖਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜੋ ਭਾਰਤ ਦੇ ਸਾਰੇ ਨਾਗਰਿਕਾਂ ਨੂੰ ਬਰਾਬਰੀ, ਆਜ਼ਾਦੀ ਅਤੇ ਨਿਆਂ ਦਾ ਭਰੋਸਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦਾ ਭਵਿੱਖ ਦੱਸਦੇ ਹੋਏ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕਿਹਾ।

ਰੋਪੜ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਸਖ਼ਤ

ਵਿਸ਼ੇਸ਼ ਮਹਿਮਾਨ ਪਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਲੋਕਤੰਤਰ ਵਿੱਚ ਨਿਆਂ ਪਾਲਿਕਾ ਦੇ ਮਹੱਤਵ ਅਤੇ ਯੋਗਦਾਨ ਦੀ ਗੱਲ ਕਰਦਿਆਂ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਸਭਨਾਂ ਨੂੰ ਮੌਲਿਕ ਅਧਿਕਾਰ ਅਤੇ ਕਰਤੱਵ ਦਿੱਤੇ ਹਨ। ਪਰੋ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ ਨੇ ਸਵਾਗਤੀ ਭਾਸ਼ਣ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਭਾਰਤੀ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਭਾਰਤੀ ਸੰਵਿਧਾਨ ਬਾਰੇ ਕਰਵਾਏ ਗਏ ਕੁਇਜ਼ ਮੁਕਾਬਲੇ ਵਿੱਚ ਬੀ.ਏ.ਐਲ.ਐਲ.ਬੀ. ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਬੀ.ਏ.ਐਲ.ਐਲ.ਬੀ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਿਲ ਕੀਤਾ।

ਮਾਨ ਸਰਕਾਰ ਪੂਰੀ ਕਰਨ ਜਾ ਰਹੀ ਗਰੰਟੀ, ਔਰਤਾਂ ਨੂੰ ਮਿਲਣਗੇ 1000 ਰੁਪਏ

ਵਾਦ-ਵਿਵਾਦ ਅਤੇ ਸਮੂਹ ਚਰਚਾ ਮੁਕਾਬਲੇ ਵਿੱਚ ਲਿੰਨਟਲਸੈਨਟੀ ਨੇ ਪਹਿਲਾ, ਹਰਮਨਦੀਪ ਕੌਰ ਨੇ ਦੂਜਾ ਅਤੇ ਫੈਜ਼ਲ ਫਾਰਮੈਸੀ ਵਿਭਾਗ ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨਾਲ ਸੰਬੰਧਿਤ ਵੱਖ-ਵੱਖ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਡੀਨ ਡਾ. ਗੁਰਪ੍ਰੀਤ ਕੌਰ ਅਤੇ ਫੈਕਲਟੀ ਆਫ਼ ਲਾਅ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ। ਦੋ ਦਿਨ ਚੱਲੇ ਸਮਾਰੋਹ ਵਿੱਚ ਡੀ.ਐਸ.ਪੀ. ਤਲਵੰਡੀ ਸਾਬੋ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...