ਕਬੱਡੀ ਦੇ ਇਸ ਮਹਾਂ ਕੁੰਭ ਵਿੱਚ ਉੱਤਰੀ ਭਾਰਤ ਦੀਆਂ 63 ਯੂਨੀਵਰਸਿਟੀਆਂ ਦੇ 750 ਖਿਡਾਰੀ ਕਰਨਗੇ ਜ਼ੋਰ-ਅਜਮਾਇਸ਼
ਬਠਿੰਡਾ, 19 ਅਕਤੂਬਰ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ ਪੰਜਾਬੀ ਗੱਭਰੂਆਂ ਦੀ ਪਹਿਚਾਣ, ਖਿਡਾਰੀਆਂ ਦੀ ਸ਼ਾਨ “ਨੋਰਥ ਜ਼ੋਨ ਇੰਟਰ ਯੂਨੀਵਰਸਿਟੀ ਕਬੱਡੀ ਲੜਕਿਆਂ” ਦਾ ਸ਼ਾਨਦਾਰ ਆਗਾਜ਼ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਵੱਲੋਂ ਕੀਤਾ ਗਿਆ। ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਚੈਂਪੀਅਨਸ਼ਿੱਪ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉੱਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਉਦਘਾਟਨੀ ਭਾਸ਼ਣ ਦਿੱਤਾ, ਪਤਵੰਤਿਆਂ ਦੀ ਜਾਣ ਪਹਿਚਾਣ ਕਰਵਾਈ ਅਤੇ ਸਭਨਾਂ ਨੂੰ ਜੀ ਆਇਆ ਨੂੰ ਕਿਹਾ।
ਮਾਨ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਜਾਲ ਵਿਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਮਲਵਿੰਦਰ ਸਿੰਘ ਕੰਗ
ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਸੰਯੁਕਤ ਸਕੱਤਰ ਆਲ ਇੰਡੀਆ ਯੂਨੀਵਰਸਿਟੀ ਐਸੋਸਿਏਸ਼ਨ ਡਾ. ਬਲਜੀਤ ਸਿੰਘ, ਦਰੌਣਾਚਾਰਿਆ ਅਵਾਰਡੀ ਗੁਰਬਖ਼ਸ ਸਿੰਘ ਸੰਧੂ ਅਤੇ ਵਿਸ਼ਵ ਕੱਪ ਚੈਂਪੀਅਨ ਗੁਲਜਾਰ ਸਿੰਘ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਰਾਜਾ ਮਹਿੰਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਅਲੀਗੜ੍ਹ ਦੇ ਕਬੱਡੀ ਮੈਚ ਨਾਲ ਚੈਂਪੀਅਨਸ਼ਿਪ ਦੀ ਸ਼ੁਰੂਆਤ ਹੋਈ।
‘ਸਾਡੇ ਬਜ਼ੁਰਗ, ਸਾਡਾ ਮਾਣ’, ਡਿਪਟੀ ਕਮਿਸ਼ਨਰ ਨੇ ਜਾਣਿਆ ਬਜ਼ੁਰਗਾਂ ਦਾ ਹਾਲ-ਚਾਲ
ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਹੋਂਸਲਾ ਅਫਜ਼ਾਈ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਦੱਸਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਚੈਂਪੀਅਨਸ਼ਿੱਪ ਨੂੰ ਸਫਲ ਬਣਾਉਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਆਯੋਜਕਾਂ ਨੂੰ ਸ਼ਾਨਦਾਰ ਆਯੋਜਨ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡ ਮੈਦਾਨ ਵਿੱਚ ਉੱਤਰੀ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀ ਮੈਦਾਨ ਦੀ ਰੌਣਕ ਨੂੰ ਵਧਾ ਰਹੇ ਹਨ।
ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਖੇਡਾਂ ਦੇ ਖੇਤਰ ਵਿੱਚ ਯੂਨੀਵਰਸਿਟੀ ਦੇ ਖਿਡਾਰੀਆਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਹੋਰ ਉੱਚੇ ਦਸਹਿੱਦੇ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਕਿਹਾ।ਡਾ. ਬਾਵਾ ਨੇ ਦੱਸਿਆ ਕਿ ਕਿ ਚੈਂਪੀਅਨਸ਼ਿਪ ਵਿੱਚ 63 ਯੂਨੀਵਰਸਿਟੀਆਂ ਦੇ 750 ਤੋਂ ਜ਼ਿਆਦਾ ਖਿਡਾਰੀ, ਅਧਿਕਾਰੀ, ਕੋਚ ਅਤੇ ਸਟਾਫ ਹਿੱਸਾ ਲੈ ਰਹੇ ਹਨ।
ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ
ਉਨ੍ਹਾਂ ਇਸ ਸਹਿਯੋਗ ਲਈ ਆਲ ਇੰਡੀਆ ਯੂਨੀਵਰਸਿਟੀ ਐਸੋਸਿਏਸ਼ਨ ਦਾ ਧੰਨਵਾਦ ਕੀਤਾ।ਸ. ਸੰਧੂ ਨੇ ਵਿਦਿਆਰਥੀਆਂ ਨੂੰ ਪ੍ਰਤੀਯੋਗਿਤਾ ਦੇ ਯੁੱਗ ਵਿੱਚ ਅਣਥੱਕ ਮਿਹਨਤ ਕਰਨ ਅਤੇ ਟੀਚਾ ਹਾਸਿਲ ਕਰਨ ਤੱਕ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ। ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਸ਼ਰਮਾ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਖਿਡਾਰੀਆਂ ਨੂੰ ਹਾਰ ਜਿੱਤ ਨੂੰ ਖਿੜੇ ਮੱਥੇ ਸਵੀਕਾਰ ਕਰਨ ਅਤੇ ਖੇਡ ਭਾਵਨਾ ਦੀ ਮਿਸਾਲ ਪੇਸ਼ ਕਰਨ ਲਈ ਕਿਹਾ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ “ਨੋਰਥ ਜ਼ੋਨ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ ਲੜਕਿਆਂ” ਦਾ ਸ਼ਾਨਦਾਰ ਆਗਾਜ਼"