Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਗੁਲਾਬੀ ਸੁੰਡੀ ਦੇ ਖ਼ਰਾਬੇ ਦਾ ਮੁਆਵਜ਼ਾ ਹੁਣ 12,000 ਰੁਪਏ ਦੀ ਬਜਾਏ 17,000 ਰੁਪਏ ਪ੍ਰਤੀ ਏਕੜ ਮਿਲੇਗਾ

7 Views

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਹੋਈ ਮੀਟਿੰਗ ’ਚ ਲਿਆ ਫੈਸਲਾ
ਨਰਮਾ ਚੁਗਣ ਵਾਲੇ ਖੇਤ ਕਾਮਿਆਂ ਨੂੰ ਵੀ ਰਾਹਤ ਦਾ 10 ਫੀਸਦੀ ਮਿਲੇਗਾ
ਸੂਬੇ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਖਿਲਾਫ ਐਫ.ਆਈ.ਆਰਜ਼ ਰੱਦ ਕਰਨ ਦਾ ਐਲਾਨ
ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੇ ਧੰਦੇ ਵਿਚ ਸ਼ਾਮਲ ਗੈਰ-ਸਮਾਜੀ ਤੱਤਾਂ ਨੂੰ ਕਰੜੀ ਚਿਤਾਵਨੀ
ਖੇਤੀਬਾੜੀ ਪੰਪਾਂ ਦੀ ਮੀਟਰ ਵਾਲੀ ਕੈਟਾਗਰੀ ਦੇ ਖਪਤਕਾਰਾਂ ਨੂੰ ਜਾਰੀ ਕੀਤੇ 500 ਕੁਨੈਕਸ਼ਨਾਂ ਨੂੰ ਵੀ ਮੁਫਤ ਬਿਜਲੀ ਦੇਣ ਦਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 17 ਨਵੰਬਰ: ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਨ ਨੁਕਸਾਨ ਝੱਲਣ ਵਾਲੇ ਨਰਮਾ ਉਤਪਾਦਕਾਂ ਅਤੇ ਖੇਤ ਕਾਮਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਸਲ ਦਾ ਮੁਆਵਜ਼ਾ 12000 ਰੁਪਏ ਤੋਂ ਵਧਾ ਕੇ 17000 ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਸ ਰਾਹਤ ਦਾ 10 ਫੀਸਦੀ ਨਰਮਾ ਚੁਗਣ ਵਾਲੇ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ।ਅੱਜ ਇੱਥੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ 32 ਕਿਸਾਨ ਜਥੇਬੰਦੀਆਂ ਦੀ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨਾਲ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਵਧਣ ਨਾਲ 200 ਕਰੋੜ ਰੁਪਏ ਦੀ ਹੋਰ ਰਾਹਤ ਮਿਲੇਗੀ ਜਦਕਿ 12000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 416.18 ਕਰੋੜ ਰੁਪਏ ਪਹਿਲਾਂ ਹੀ ਪ੍ਰਵਾਨ ਕੀਤੇ ਜਾ ਚੁੱਕੇ ਹਨ।
ਸੰਯੁਕਤ ਕਿਸਾਨ ਮੋਰਚੇ ਦੀ ਇਕ ਹੋਰ ਅਹਿਮ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੂਬੇ ਵਿਚ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਖਿਲਾਫ ਪੰਜਾਬ ਪੁਲੀਸ ਵੱਲੋਂ ਦਰਜ ਸਾਰੀਆਂ ਐਫ.ਆਈ.ਆਰਜ਼ ਵੀ ਨਿਰਧਾਰਤ ਪ੍ਰਕਿਰਿਆ ਅਪਣਾਉਣ ਉਪਰੰਤ ਰੱਦ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਨੂੰ ਨਿੱਜੀ ਤੌਰ ਉਤੇ ਮਿਲ ਕੇ ਮਸਲਾ ਉਠਾਉਣਗੇ ਤਾਂ ਕਿ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ ਦੇ ਵਿਰੁੱਧ ਕੇਸ ਵਾਪਸ ਕਰਵਾਏ ਜਾ ਸਕਣ। ਆਪਣੀ ਮੰਗ ਨੂੰ ਮਨਜ਼ੂਰ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਵਫਦ ਨਾਲ ਰਾਜਪਾਲ ਨੂੰ ਛੇਤੀ ਹੀ ਮਿਲ ਕੇ ਇਹ ਕੇਸ ਤੁਰੰਤ ਵਾਪਸ ਲੈਣ ਦੀ ਅਪੀਲ ਕਰਨਗੇ।
ਕਿਸਾਨ ਯੂਨੀਅਨਾਂ ਦੀ ਮੰਗ ਉਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਉਤੇ ਦਰਜ ਕੇਸਾਂ ਨੂੰ ਕਾਨੂੰਨੀ ਨਜਰੀਏ ਤੋਂ ਵਿਚਾਰਿਆ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਕਿਸਾਨਾਂ ਨੂੰ ਭਵਿੱਖ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਵਾਤਾਵਰਨ ਤੇ ਮਨੁੱਖੀ ਸਿਹਤ ਲਈ ਖਤਰਨਾਕ ਹੋਣ ਦੇ ਨਾਲ-ਨਾਲ ਜਮੀਨ ਦੀ ਉਪਜਾਊ ਸ਼ਕਤੀ ਉਤੇ ਵੀ ਮਾੜਾ ਅਸਰ ਪੈਂਦਾ ਹੈ।ਮੋਗਾ ਜ਼ਿਲ੍ਹੇ ਵਿਚ ਝੋਨੇ ਦੇ ਨਕਲੀ ਬੀਜ ਦੀ ਸਪਲਾਈ ਹੋਣ ਨਾਲ 2000 ਏਕੜ ਫਸਲ ਖਰਾਬ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਨੂੰ ਆਦੇਸ਼ ਦਿੱਤੇ ਕਿ ਕਸੂਰਵਾਰ ਬੀਜ ਕੰਪਨੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜਾ ਵੀ ਦਿੱਤਾ ਜਾਵੇ। ਮੁੱਖ ਮੰਤਰੀ ਨੇ ਮੌਜੂਦਾ ਹਾੜ੍ਹੀ ਸੀਜਨ ਦੌਰਾਨ ਕਣਕ ਦੇ ਘਟੀਆ ਬੀਜ ਦੀ ਸਪਲਾਈ ਵਿਚ ਸ਼ਾਮਲ ਪਨਸੀਡ ਦੇ ਕਸੂਰਵਾਰ ਅਫਸਰਾਂ ਦੇ ਖਿਲਾਫ ਮਿਸਾਲੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਦਿੱਲੀ-ਕੱਟੜਾ-ਅੰਮਿ੍ਰਤਸਰ ਐਕਸਪ੍ਰੈਸਵੇਅ ਲਈ ਐਕਵਾਇਰ ਕੀਤੀ ਜਮੀਨ ਦੇ ਇਵਜ ਵਿਚ ਕਿਸਾਨਾਂ ਨੂੰ ਘੱਟ ਮੁਆਵਜਾ ਦੇਣ ਦੇ ਸਬੰਧ ਵਿਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਸਬੰਧੀ ਮੁਆਵਜ਼ਾ ਰਾਸ਼ੀ ਦੀਆਂ ਕੀਮਤਾਂ ਤਰਕਸੰਗਤ ਬਣਾਉਣ ਲਈ ਨਿੱਜੀ ਤੌਰ ਉਤੇ ਸਾਰੇ ਡਵੀਜਨਲ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕਿਸਾਨਾਂ ਨੂੰ ਇਸ ਸਬੰਧ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣੀ ਚਾਹੀਦੀ ਅਤੇ ਵਿੱਤ ਕਮਿਸ਼ਨਰ ਮਾਲ ਨੂੰ ਅਜਿਹੇ ਸਾਰੇ ਕੇਸਾਂ ਵਿਚ ਢੁਕਵੇਂ ਮੁਆਵਜ਼ੇ ਦਾ ਅਧਿਕਾਰ ਅਤੇ ਜਮੀਨ ਗ੍ਰਹਿਣ, ਮੁੜ ਵਸੇਬਾ ਅਤੇ ਮੁੜ ਨਿਪਟਾਉਣ ਐਕਟ-2013 ਦੇ ਉਪਬੰਧਾਂ ਦੇ ਤਹਿਤ ਢੁਕਵਾਂ ਮੁਆਵਜ਼ਾ ਦੇਣ ਨੂੰ ਘੋਖਣ ਦੇ ਆਦੇਸ਼ ਦਿੱਤੇ।
ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਸਖਤ ਰੁਖ ਅਪਣਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣ ਰਹੇ ਇਸ ਖਤਰੇ ਨੂੰ ਠੱਲ੍ਹ ਪਾਉਣ ਲਈ ਕਿਸਾਨ ਜਥੇਬੰਦੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਇਸ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਉਣ ਦੀ ਲੋੜ ‘ਤੇ ਜੋਰ ਦਿੱਤਾ ਅਤੇ ਇਸ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸਤ ਨਹੀਂ ਕਰੇਗੀ ਅਤੇ ਸਿਹਤ, ਡੇਅਰੀ ਵਿਕਾਸ ਅਤੇ ਸਹਿਕਾਰਤਾ (ਮਿਲਕਫੈੱਡ) ਵਿਭਾਗਾਂ ਨੂੰ ਇਨ੍ਹਾਂ ਗੈਰ ਸਮਾਜੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ ਦਿੱਤੇ ਹਨ ਜੋ ਲੋਕਾਂ ਦੀ ਜੰਿਦਗੀ ਨੂੰ ਖ਼ਤਰੇ ਵਿੱਚ ਪਾ ਰਹੇ ਹਨ। ਸਰਕਾਰੀ ਨੌਕਰੀਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਵਿੱਚ ਪੰਜਾਬੀ ਨੌਜਵਾਨਾਂ ਨੂੰ ਲਗਭਗ 75 ਫੀਸਦੀ ਅਸਾਮੀਆਂ ਲਈ ਰਾਖਵੇਂਕਰਨ ਦੀ ਨੀਤੀ ਬਣਾਉਣ ਲਈ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਵਿਆਪਕ ਪ੍ਰਸਤਾਵ ਲਿਆਉਣ ਲਈ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।
ਪੰਜਾਬ ਖੇਤਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਚੋਣ ਪ੍ਰਕਿਰਿਆ ਜਾਰੀ ਹੈ ਅਤੇ ਯੋਗ ਵਿਅਕਤੀ ਦੀ ਨਿਯੁਕਤੀ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਨੇ ਖੇਤੀਬਾੜੀ ਅਤੇ ਬਾਗਬਾਨੀ ਦੇ ਖੇਤਰਾਂ ਵਿੱਚ ਪੇਸੇਵਰਤਾ ਅਤੇ ਵਿਗਿਆਨਕ ਰੁਝਾਨ ਨੂੰ ਪ੍ਰਫੁੱਲਤ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ ਅਤੇ ਮੁੱਖ ਸਕੱਤਰ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਵਿਸਾਲ ਤਜਰਬੇ ਅਤੇ ਮੁਹਾਰਤ ਵਾਲੇ ਤਕਨੀਕੀ ਮਾਹਰਾਂ ਦੀ ਨਿਯੁਕਤੀ ਕਰਨ ਲਈ ਕਿਹਾ ਤਾਂ ਜੋ ਖੇਤੀਬਾੜੀ ਖੇਤਰ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ।ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਹੋਰ ਮੰਗ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ 141 ਅਸਾਮੀਆਂ ‘ਤੇ ਪਹਿਲਾਂ ਹੀ ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਕਿਸਾਨਾਂ ਨੂੰ ਕੁਸਲ ਸੇਵਾਵਾਂ ਪ੍ਰਦਾਨ ਕਰਨ ਲਈ ਜਲਦ ਹੀ ਇੰਨੀਆ ਹੋਰ ਅਸਾਮੀਆਂ ਭਰੀਆਂ ਜਾਣਗੀਆਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਹਾਈ ਹੋਣਗੀਆਂ।
ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਛੋਟੇ, ਸੀਮਾਂਤ ਅਤੇ ਬੇਜਮੀਨੇ ਕਿਸਾਨਾਂ ਸਮੇਤ ਸਾਰੀਆਂ ਸ੍ਰੇਣੀਆਂ ਦੇ ਕਿਸਾਨਾਂ ਦੇ ਬਕਾਇਆ ਕਰਜੇ ਮੁਆਫ ਕਰਨ ਦੀ ਮੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸੂਬੇ ਦੀ ਆਰਥਿਕ ਸਥਿਤੀ ਬਾਰੇ ਵਿੱਤ ਵਿਭਾਗ ਨਾਲ ਵਿਸਤਿ੍ਰਤ ਵਿਚਾਰ-ਵਟਾਂਦਰੇ ਤੋਂ ਬਾਅਦ ਉਨ੍ਹਾਂ ਨਾਲ ਵੱਖਰੇ ਤੌਰ ‘ਤੇ ਮੀਟਿੰਗ ਕਰਨਗੇ।ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 5.63 ਲੱਖ ਕਿਸਾਨ ਪਹਿਲਾਂ ਹੀ ਕਰਜਾ ਮੁਆਫੀ ਸਕੀਮ ਤਹਿਤ 4610.84 ਕਰੋੜ ਦਾ ਲਾਭ ਲੈ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਸੂਬੇ ਭਰ ਦੇ ਬੇਜਮੀਨੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ 520 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦਿੱਤਾ ਹੈ ਜੋ ਕਿ 360 ਰੁਪਏ ਪ੍ਰਤੀ ਕੁਇੰਟਲ ਹੈ। ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੇ 35 ਰੁਪਏ ਪ੍ਰਤੀ ਕੁਇੰਟਲ ਮੰਗ ਕਰਦਿਆਂ ਕਿਹਾ ਕਿ ਇਹ ਵਿੱਤੀ ਸਹਾਇਤਾ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਨਹੀਂ ਦਿੱਤੀ ਜਾਣੀ ਚਾਹੀਦੀ ਪਰ ਇਹ ਉਨ੍ਹਾਂ ਨੂੰ ਨਿੱਜੀ ਖੰਡ ਮਿੱਲਾਂ ਰਾਹੀਂ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹਨਾਂ ਮਿੱਲਾਂ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਪੂਰਾ ਐਸ.ਏ.ਪੀ. ਟਰਾਂਸਫਰ ਕਰਨਾ ਚਾਹੀਦਾ ਹੈ। ਇਸ ਉਪਰੰਤ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਗੰਨਾ ਉਤਪਾਦਕਾਂ ਦੀ ਸੰਤੁਸਟੀ ਲਈ ਇਸ ਮੁੱਦੇ ਨੂੰ ਹੱਲ ਕਰਨ ਲਈ ਨਿੱਜੀ ਖੰਡ ਮਿੱਲਾਂ ਦੇ ਮਾਲਕਾਂ ਨਾਲ ਵਿਸੇਸ ਮੀਟਿੰਗ ਕਰਨਗੇ।
ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 152 ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਹਰੇਕ ਪਰਿਵਾਰ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਸਬੰਧਤ ਡਿਪਟੀ ਕਮਿਸਨਰਾਂ ਨਾਲ ਤਾਲਮੇਲ ਕਰਕੇ ਬਾਕੀ ਰਹਿੰਦੇ ਕੇਸਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ‘ਤੇ ਕਾਰਵਾਈ ਕਰ ਰਹੀ ਹੈ।ਝੋਨੇ ਦੇ ਮੰਡੀਕਰਨ ਸੀਜਨ ਦੌਰਾਨ ਨਿਰਵਿਘਨ ਖਰੀਦ ਪ੍ਰੀਕਿਰਿਆ ‘ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 35965 ਕਰੋੜ ਰੁਪਏ ਵਿੱਚੋਂ ਕਿਸਾਨਾਂ ਨੂੰ 33750 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ ਜੋ ਕਿ ਖਰੀਦ ਦੇ ਕੁੱਲ ਭੁਗਤਾਨ ਦਾ 98 ਫ਼ੀਸਦ ਬਣਦਾ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਹਰ ਕੀਮਤ ‘ਤੇ ਖਰੀਦਿਆ ਜਾਵੇਗਾ।
ਮੁੱਖ ਮੰਤਰੀ ਨੇ ਐਗਰੀਕਲਚਰ ਪਰਪਜ਼ (ਏ.ਪੀ.) ਮੀਟਰਡ ਸ੍ਰੇਣੀ ਦੇ ਖਪਤਕਾਰਾਂ ਨੂੰ 500 ਕੁਨੈਕਸਨਾਂ ਲਈ ਮੁਫਤ ਬਿਜਲੀ ਦੇਣ ਦਾ ਐਲਾਨ ਵੀ ਕੀਤਾ, ਜਿਨ੍ਹਾਂ ਨੂੰ 2017 ਵਿੱਚ ਤਤਕਾਲ ਸਕੀਮ ਤਹਿਤ ਕੁਨੈਕਸਨ ਅਲਾਟ ਕੀਤੇ ਗਏ ਸਨ। ਇਨ੍ਹਾਂ ਖਪਤਕਾਰਾਂ ਨੂੰ ਹੁਣ ਖੇਤੀ ਖਪਤਕਾਰਾਂ ਦੇ ਬਰਾਬਰ ਮੁਫਤ ਬਿਜਲੀ ਮਿਲੇਗੀ।
ਮੌਜੂਦਾ ਹਾੜੀ ਸੀਜਨ ਦੌਰਾਨ ਡੀਏਪੀ ਦੀ ਘਾਟ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਮੱਸਿਆ ਕੌਮਾਂਤਰੀ ਬਾਜਾਰ ‘ਚ ਕੀਮਤਾਂ ਵਧਣ ਕਾਰਨ ਪੈਦਾ ਹੋਈ ਹੈ। ਇਸ ਸਥਿਤੀ ਨਾਲ ਨਜਿੱਠਣ ਲਈ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਸਰਕਾਰ ਨੇ ਆਪਣੇ ਨਿਰੰਤਰ ਯਤਨਾਂ ਅਤੇ ਭਾਰਤ ਸਰਕਾਰ ਨਾਲ ਤਾਲਮੇਲ ਨਾਲ ਸਥਿਤੀ ਨੂੰ ਕਾਫੀ ਹੱਦ ਤੱਕ ਸੁਖਾਲਾ ਕੀਤਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਰਣਦੀਪ ਸਿੰਘ ਨਾਭਾ, ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਿੱਤ ਕਮਿਸਨਰ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸਨਰ ਵਿਕਾਸ ਡੀ.ਕੇ. ਤਿਵਾੜੀ ਅਤੇ ਪ੍ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ ਮੌਜੂਦ ਸਨ।

Related posts

ਡਿਪਟੀ ਕਮਿਸ਼ਨਰਾਂ ਤੋਂ ਬਾਅਦ ਹੁਣ ਮੁੱਖ ਮੰਤਰੀ ਨੇ ਐਸ.ਐਸ.ਪੀਜ਼ ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ ਸੱਦੀ

punjabusernewssite

ਨਵੇਂ ਚੇਅਰਮੈਨ ਨੇ ਅਮਨ ਅਰੋੜਾ ਅਤੇ ਮੀਤ ਹੇਅਰ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

punjabusernewssite

ਸੋਮਵਾਰ ਨੂੰ ਭਗਵੰਤ ਮਾਨ ਅਪਣੀ ਕੈਬਨਿਟ ਦਾ ਕਰਨਗੇ ਪਹਿਲੀ ਵਾਰ ਵਿਸਥਾਰ

punjabusernewssite