Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਗੈਂਗਸਟਰ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਲੁਧਿਆਣੇ ਦੇ ਜਿੰਮ ਮਾਲਕ ਅਤੇ ਦੋ ਹੋਰ ਗ੍ਰਿਫਤਾਰ

9 Views

ਅਪਰਾਧ ਵਿੱਚ ਵਰਤੀ ਗਈ ਕਾਲੀ ਸਕੋਡਾ ਕਾਰ ਬਰਾਮਦ
ਵਿਸ਼ੇਸ਼ ਜਾਂਚ ਟੀਮ ਦਿਨ-ਰਾਤ ਕਰ ਰਹੀ ਜਾਂਚ, ਸਾਰੇ ਦੋਸ਼ੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਗ੍ਰਿਫ਼ਤਾਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 11 ਅਕਤੂਬਰ: ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਵਾਰਦਾਤ ‘ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਕੁਲਦੀਪ ਕੋਹਲੀ ਜਿੰਮ ਦਾ ਮਾਲਕ ਹੈ ਅਤੇ ਜਿੰਮ ਚਲਾਉਣ ਦੀ ਆੜ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਚੱਲ ਰਹੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ, ਜਿਸ ਉਪਰੰਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਮਹਿਲਾ ਸਾਥੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀਆਈਏ ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਮਹਿਲਾ ਸਾਥੀ ਨੂੰ ਆਪਣੇ ਨਾਲ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀਆਈਏ ਮਾਨਸਾ ਨੇੜੇ ਛੱਡ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦੇ ਸੰਪਰਕ ਵਿੱਚ ਸੀ, ਜਦੋਂ ਉਹ ਦੋਵੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਸਨ। ਉਹਨਾਂ ਕਿਹਾ ਕਿ ਕੋਹਲੀ ਨੂੰ ਸਾਲ 2021 ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ, ਜਿਸ ਉਪਰੰਤ ਉਹ ਟੀਨੂੰ ਦੇ ਹਰਿਆਣਾ ਅਧਾਰਤ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ। ਜ਼ਿਕਰਯੋਗ ਹੈ ਕਿ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਐਮ.ਐਸ. ਛੀਨਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਦਿਨ-ਰਾਤ ਜਾਂਚ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Related posts

ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸਿਟੀ ਸੋਲਰਾਈਜ਼ੇਸ਼ਨ ਪ੍ਰੋਜੈਕਟ ਦੇ ਸਟੇਟਸ ਦਾ ਲਿਆ ਜਾਇਜ਼ਾ

punjabusernewssite

ਮੁੱਖ ਮੰਤਰੀ ਨੇ ਕੀਤੀ ਹਾਈ ਪਾਵਰ ਲੈਂਡ ਪਰਚੇਜ ਕਮੇਟੀ ਦੀ ਅਗਵਾਈ

punjabusernewssite

ਭਾਰੀ ਮੀਂਹ ਕਾਰਨ ਦਿੱਲੀ ਹੋਈ ਪਾਣੀ-ਪਾਣੀ, ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ

punjabusernewssite