ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਅਦਾਇਗੀ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

Date:

spot_img

ਕੇਂਦਰ ਸਰਕਾਰ ਕੋਲ ਬਣਦੀ ਅਦਾਇਗੀ ਹਾਸਲ ਕਰਨ ਲਈ ਕੀਤੀ ਜਾਵੇਗੀ ਚਾਰਾਜੋਈ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 10.56 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਆਪਣੇ ਪੱਧਰ ‘ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਸ. ਰੰਧਾਵਾ ਵੱਲੋੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 10.56 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।
ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਕਰਨਾਲ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 20 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਅੱਸੂ-ਕੱਤਕ ਦੀ ਬਿਜਾਈ ਦੌੌਰਾਨ ਬੀਜ ਵੱਜੋੋਂ ਦਿੱਤੇ ਜਾਣਗੇ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...