WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਖੁੱਡੀਆਂ

ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 2 ਨਵੰਬਰ:ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ 2024 ਤੱਕ ਕਰਵਾ ਦਿੱਤੀ ਜਾਵੇਗੀ। ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.) ਇੰਟੈਲੀਜੈਂਸ ਜਸਕਰਨ ਸਿੰਘ ਵੀ ਹਾਜ਼ਰ ਸਨ।

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਿੱਲ ਮਾਲਕ ਵੱਲੋਂ ਕਿਸਾਨਾਂ ਨੂੰ 9.72 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਇਸ ਸਾਲ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰਵਾਈ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ 31 ਮਾਰਚ 2024 ਤੱਕ ਗੰਨਾ ਕਾਸ਼ਤਕਾਰਾਂ ਦੀ ਬਾਕੀ ਬਚਦੀ ਸਾਰੀ ਰਾਸ਼ੀ ਦੀ ਅਦਾਇਗੀ ਲਈ ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਉਪਰੰਤ ਸੀਲ ਕੀਤੀ ਮਿੱਲ ਨੂੰ ਤੁਰੰਤ ਖੋਲ੍ਹਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀ ਮੁਰੰਮਤ ਕਰਵਾ ਕੇ ਇਸ ਸਾਲ ਪਿੜਾਈ ਸੀਜ਼ਨ ਤੋਂ ਪਹਿਲਾਂ ਇਸ ਮਿੱਲ ਨੂੰ ਕਾਰਜਸ਼ੀਲ ਕੀਤਾ ਜਾ ਸਕੇ।

 

Related posts

ਜ਼ਿਲ੍ਹੇ ਅੰਦਰ ਹੁਣ ਤੱਕ 1.6 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਪਰਾਲੀ ਨੂੰ ਡੰਪਾਂ ਚ ਕੀਤਾ ਜਾ ਚੁੱਕਾ ਹੈ ਸਟੋਰ : ਸ਼ੌਕਤ ਅਹਿਮਦ ਪਰੇ

punjabusernewssite

ਸਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਿਸਾਨਾਂ ਨੇ ਸਾੜੀਆਂ ਅਰਥੀਆਂ

punjabusernewssite

‘ਸਾਂਝਾ ਮਜ਼ਦੂਰ ਮੋਰਚਾ’ 9 ਫਰਵਰੀ ਨੂੰ ਕਰੇਗਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਦੇ ਘਰ ਵੱਲ ਰੋਸ ਮਾਰਚ

punjabusernewssite