14 Views
ਸੁਖਜਿੰਦਰ ਮਾਨ
ਬਠਿੰਡਾ, 3 ਅਪਰੈਲ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਆਪਣਾ ਇੱਕ ਨਵਾਂ ਯੂਨਿਟ ਸਥਾਪਤ ਕੀਤਾ ਗਿਆ ਜਿਸ ਵਿਚ ਕਾਲਜ ਦੇ ਲੱਗਪੱਗ 25 ਵਿਦਿਆਰਥੀਆਂ ਨੇ ਆਪਣੀ ਸਹਿਮਤੀ ਦਿੱਤੀ। ਇਸ ਤੋਂ ਇਲਾਵਾ ਕਾਲਜ ਦੇ ਵਿਚ ਭਾਈ ਗੁਰਦਾਸ ਬੁੱਕ ਕਲੱਬ ਅਤੇ ਇੱਕ ਕੰਧ ਪੱਤ੍ਰਿਕਾ ਦਾ ਵੀ ਉਦਘਾਟਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਯੂਨਿਟ ਦਾ ਮਕਸਦ ਵਿਦਿਆਰਥੀਆਂ ਦੇ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਤ ਕਰਨਾ ਹੈ ਤਾਂ ਕਿ ਉੁਹ ਆਪਣੀ ਕਿਰਤ ਦੇ ਨਾਲ ਨਾਲ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਸਮੁੱਚੀ ਮਨੁੱਖਤਾ ਦੀ ਸੇਵਾ ਕਰ ਸਕਣ। ਇਸ ਸਮੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਧਿਆਪਕ ਇੰਚਾਰਜ ਪ੍ਰੋ ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਕਰਨ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉੁਹ ਆਉਣ ਵਾਲੇ ਸਮੇਂ ਦੇ ਵਿੱਚ ਸਮੁੱਚੀ ਮਨੁੱਖਤਾ ਤੇ ਸਮਾਜ ਦੀ ਸੇਵਾ ਲਈ ਵੱਧ ਚੜ੍ਹ ਕੇ ਹਿੱਸਾ ਪਾਉਣਗੇ। ਇਸ ਸਮੇਂ ਕਾਲਜ ਦੇ ਪ੍ਰੋਫ਼ੈਸਰ ਰਮਨਦੀਪ ਕੌਰ ਅਤੇ ਪ੍ਰੋ ਜਸਬੀਰ ਕੌਰ ਤੋਂ ਇਲਾਵਾ ਸਮੁੱਚੇ ਅਧਿਆਪਕ ਸਾਹਿਬਾਨ ਨੇ ਭਾਗ ਲਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡਾ ਗੁਰਜਿੰਦਰ ਸਿੰਘ ਰੋਮਾਣਾ ਅਤੇ ਬਲਵੰਤ ਸਿੰਘ ਕਾਲਝਰਾਣੀ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ।
Share the post "ਘੁੱਦਾ ਕਾਲਜ ‘ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਦਾ ਨਵਾਂ ਯੂਨਿਟ ਸਥਾਪਤ "