WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਘੁੱਦਾ ਕਾਲਜ ਵਿਖੇ ਸ: ਭਗਤ ਸਿੰਘ,  ਰਾਜਗੁਰੂ ਤੇ ਸੁਖਦੇਵ ਜੀ ਦੀ ਸਹਾਦਤ ਨੂੰ ਨਿੱਘੀ ਸ਼ਰਧਾਂਜਲੀ ਭੇਂਟ

ਸਹੀਦ  ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ  ਨੂੰ  ਸਾਡੀ ਸਲਾਮ — ਪ੍ਰਿੰਸਿਪਲ  ਡਾ. ਜਸਪਾਲ ਸਿੰਘ                    
ਸੁਖਜਿੰਦਰ ਮਾਨ
ਬਠਿੰਡਾ,24 ਮਾਰਚ: ਅੱਜ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ.ਐੱਸ.ਐੱਸ ਵਿਭਾਗ  ਦੇ ਦਿਸ਼ਾ-ਨਿਰਦੇਸ਼ਾਂ  ਮੁਤਾਬਿਕ  ਕਾਲਜ ਦੇ ਐਨ ਐਸ ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ  ਸਰਦਾਰ ਭਗਤ ਸਿੰਘ,  ਰਾਜਗੁਰੂ ਤੇ ਸੁਖਦੇਵ ਜੀ ਦੀ ਸਹਾਦਤ ਨੂੰ ਨਿੱਘੀ  ਸ਼ਰਧਾਂਜਲੀ ਭੇਂਟ ਕਰਦਿਆਂ ਕਾਲਜ ਦੇ  ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਸਹੀਦਾਂ ਦੇ ਜੀਵਨ ਤੋਂ ਪ੍ਰੇਰਿਤ ਹੋਣ ਲਈ ਸਹੀਦੀ ਦਿਹਾੜਾ ਮਨਾਇਆ। ਵਲੰਟੀਅਰਾਂ ਤੋਂ  ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ,  ਜਿਸ ਵਿਚ ਵਿਦਿਆਰਥੀਆਂ ਨੇ ਸਹੀਦਾਂ ਦੇ ਜੀਵਨ ਸੰਬੰਧੀ ਵੱਖ-ਵੱਖ ਪੋਸਟਰ ਬਣਾ ਕੇ ਉਹਨਾਂ ਦੇ ਜੀਵਨ ਸਿਧਾਤਾਂ ਬਾਰੇ ਜਾਣਕਾਰੀ ਦਿੱਤੀ। । ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਸਾਨੂੰ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਵਰਗੇ ਦੇਸ਼ ਦੇ ਬਹਾਦਰ ਅਤੇ ਮਹਾਨ ਸਪੂਤਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ, ਸਗੋਂ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਦੇਸ਼ ਦੀ ਸੇਵਾ ਅਤੇ ਵਿਕਾਸ ਲਈ ਆਪਣੇ ਹਿੱਸੇ ਦਾ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰੋਗਰਾਮ ਅਫਸਰ    ਪ੍ਰੋ: ਰੁਪਿੰਦਰਪਾਲ ਸਿੰਘ ਨੇ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ । ਉਹਨਾਂ ਨੇ ਸਦਾ ਇਹਨਾਂ ਮਹਾਨ ਯੋਧਿਆਂ ਦੇ ਲਏ ਸੁਪਨਿਆਂ ਦਾ ਭਾਰਤ ਬਣਾਉਣ ਲਈ ਸਭ ਨੂੰ  ਆਪਣਾ -ਆਪਣਾ ਯੋਗਦਾਨ ਪਾਉਣ ਲਈ  ਪ੍ਰਣ ਦਵਾਇਆ। ਇਸ ਸਮੇਂ  ਡਾ. ਕਿਰਨਦੀਪ ਕੌਰ, ਪ੍ਰੋ:ਅਮਨਦੀਪ ਕੌਰ, ਪ੍ਰੋ: ਇੰਦੂ ,ਸ੍ਰੀ ਬਲਵਿੰਦਰ ਸਿੰਘ ਆਦਿ ਸਮੂਹ ਸਟਾਫ ਅਤੇ ਸਾਰੇ ਵਲੰਟੀਅਰ ਹਾਜਰ ਰਹੇ।

Related posts

ਮੁੱਖ ਮੰਤਰੀ ਦੇ ਆਦੇਸਾਂ ਦੇ ਬਾਵਜੂਦ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਜਾਰੀ!

punjabusernewssite

ਚੰਡੀਗੜ੍ਹ ਯੂਨੀਵਰਸਿਟੀ ਨੇ ਜਿੱਤੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ 2022-23

punjabusernewssite

ਡੀਏਵੀ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

punjabusernewssite