WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮਾਨਸਾ

ਚਾਰ ਹਫਤਿਆਂ ‘ਚ ਪੰਜਾਬ ‘ਚੋਂ ਨਸ਼ਾ ਖਤਮ ਕਰਨ ਵਾਲੀ ਕਾਂਗਰਸ ਨੂੰ ਵੋਟਾਂ ਮੰਗਣ ਦਾ ਨੈਤਿਕ ਅਧਿਕਾਰ ਨਹੀਂ – ਭਗਵੰਤ ਮਾਨ

….ਵੋਟਾਂ ਮੰਗਣ ਦੀ ਬਜਾਏ ਕਾਂਗਰਸੀ ਨੇਤਾ ਝੂਠੇ ਵਾਅਦੇ ਕਰਨ ਲਈ ਲੋਕਾਂ ਤੋਂ ਮੁਆਫ਼ੀ ਮੰਗਣ-ਭਗਵੰਤ ਮਾਨ
ਸੁਖਜਿੰਦਰ ਮਾਨ
ਮਾਨਸਾ, 17 ਫਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਰੇਤ ਮਾਫੀਆ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਦੀ ਬਾਦਲ ਸਰਕਾਰ ਨੇ ਸ਼ੁਰੂਆਤ ਕੀਤੀ ਸੀ। ਕਾਂਗਰਸ ਨੇ ਇਸ ਨੂੰ ਹੋਰ ਅੱਗੇ ਵਧਾਇਆ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਚਾਰ ਹਫ਼ਤਿਆਂ ਵਿੱਚ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਡਰੱਗ ਮਾਫ਼ੀਆ ਨੂੰ ਸਰਕਾਰੀ ਸ਼ਹਿ ਦੇ ਦਿੱਤੀ। ਹੁਣ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਨੈਤਿਕ ਹੱਕ ਨਹੀਂ ਬਚਿਆ। ਵੋਟਾਂ ਮੰਗਣ ਦੀ ਬਜਾਏ ਕਾਂਗਰਸ ਨੂੰ ਪੰਜਾਬ ਦੇ ਲੋਕਾਂ ਤੋਂ ਝੂਠੇ ਵਾਅਦੇ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਮਾਨ ਨੇ ਕਿਹਾ ਕਿ ਸੱਤਾ ‘ਚ ਬੈਠੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਡਰੱਗ ਮਾਫੀਆ ਦੇ ਗਠਜੋੜ ਕਾਰਨ ਅੱਜ ਪੰਜਾਬ ‘ਚ ਹਰ ਥਾਂ ਚਿੱਟਾ ਅਤੇ ਹੋਰ ਘਾਤਕ ਨਸ਼ੀਲੇ ਪਦਾਰਥ ਮਿਲ ਰਹੇ ਹਨ। ਨਸ਼ੇ ਦਾ ਨਜਾਇਜ਼ ਕਾਰੋਬਾਰ ਕਰਨ ਵਾਲੇ ਵਪਾਰੀ ਬੇਖੌਫ ਹੋ ਕੇ ਆਪਣਾ ਧੰਦਾ ਚਲਾ ਰਹੇ ਹਨ। ਉਨ੍ਹਾਂ ਨੂੰ ਪੁਲਿਸ-ਪ੍ਰਸ਼ਾਸ਼ਨ ਦਾ ਕੋਈ ਡਰ ਨਹੀਂ ਹੈ, ਕਿਉਂਕਿ ਉਨ੍ਹਾਂ ਕੋਲ ਸੱਤਾ ਦੀ ਸੁਰੱਖਿਆ ਹੈ। ਨਸ਼ਾ ਮਾਫੀਆ ਅਤੇ ਸੱਤਾਧਾਰੀ ਨੇਤਾਵਾਂ ਦਾ ‘ਨੈਕਸਸ’ ਬਣਿਆ ਹੋਇਆ ਹੈ। ਇਸ ‘ਨੈਕਸਸ’ ਨੇ ਪੰਜਾਬ ਦੇ ਨੌਜਵਾਨਾਂ ਦੇ ਹੱਥੋਂ ਕਲਮ ਅਤੇ ਕਿਤਾਬ ਖੋਹ ਕੇ ਚਿੱਟਾ ਫੜਾ ਦਿੱਤਾ ਅਤੇ ਲੱਖਾਂ ਪਰਿਵਾਰਾਂ ਦਾ ਜੀਵਨ ਤਬਾਹ ਕਰ ਦਿੱਤਾ।ਵੀਰਵਾਰ ਨੂੰ ਭਗਵੰਤ ਮਾਨ ਨੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਉਮੀਦਵਾਰ ਪ੍ਰਿੰਸੀਪਲ ਬੁੱਧ ਰਾਮ, ਸਰਦੂਲਗੜ੍ਹ ਤੋਂ ਉਮੀਦਵਾਰ ਗੁਰਪ੍ਰੀਤ ਬਣਾਂਵਾਲੀ ਅਤੇ ਮਾਨਸਾ ਤੋਂ ਉਮੀਦਵਾਰ ਡਾ: ਵਿਜੇ ਸਿੰਗਲਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। .
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ। ਮਾਨ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਸੁਆਰਥੀ ਲੀਡਰਾਂ ਨੇ ਸੱਤਾ ‘ਚ ਬੈਠਕੇ ਪੂਰੇ ਪੰਜਾਬ ‘ਚ ਨਸ਼ੇ ਦਾ ਨਾਜਾਇਜ਼ ਕਾਰੋਬਾਰ ਚਲਾਇਆ ਅਤੇ ਨਸ਼ਾ ਮਾਫੀਆ ਨਾਲ ਮਿਲੀਭੁਗਤ ਕਰਕੇ ਕੇ ਪੰਜਾਬ ਦੇ ਲੱਖਾਂ ਨੌਜਵਾਨਾਂ ਜੀਵਨ ਬਰਬਾਦ ਕਰ ਦਿੱਤਾ। ਇਹਨਾਂ ਸੁਆਰਥੀ ਲੀਡਰਾਂ ਨੇ ਪੈਸੇ ਕਮਾਉਣ ਲਈ ਲੱਖਾਂ ਮਾਵਾਂ ਦੇ ਪੁੱਤ ਖੋਹ ਲਏ ਤੇ ਲੱਖਾਂ ਪਰਿਵਾਰ ਤਬਾਹ ਕਰ ਦਿੱਤੇ। ਇਸ ਵਾਰ ਪੰਜਾਬ ਦੇ ਲੋਕ ਨਸ਼ਿਆਂ ਦੇ ਸੌਦਾਗਰਾਂ ਨੂੰ ਸਬਕ ਸਿਖਾਉਣਗੇ।।ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਡਰੱਗ ਮਾਫੀਆ ਨੂੰ ਪੰਜਾਬ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦਾ। ਇਸ ਵਾਰ ਸਾਡੇ ਕੋਲ ਮੌਕਾ ਹੈ,ਨਸ਼ੇ ਦੇ ਸੌਦਾਗਰਾਂ ਨੂੰ ਸਬਕ ਸਿਖਾਉਣ ਦਾ। ਇਸ ਬਾਰ ਮੌਕਾ ਹੈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਣ ਦਾ। ਇਸ ਵਾਰ ਮੌਕਾ ਹੈ ਮਾਵਾਂ ਦੇ ਪੁੱਤਾਂ ਨੂੰ ਬਚਾਉਣ ਦਾ। ਸਾਨੂੰ ਸਿਰਫ ਇੱਕ ਮੌਕਾ ਦਿਓ। ਅਸੀਂ ਇਹਨਾਂ ਸੁਆਰਥੀ ਲੀਡਰਾਂ ਅਤੇ ਡਰੱਗ ਮਾਫੀਆ ਦੇ ਨਾਪਾਕ ਗਠਜੋੜ ਨੂੰ ਖਤਮ ਕਰਾਂਗੇ। ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਮੁਕੰਮਲ ਖਾਤਮਾ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਾਂਗੇ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਵਾਂਗੇ।

Related posts

ਗੁਰਦੁਆਰਾ ਅੰਦਰ ਸੇਵਾਦਾਰ ਨਾਲ ਕੁਟਮਾਰ ਕਰਨ ਵਾਲਾ ਥਾਣਾ ਇੰਚਾਰਜ ਮੁਅਤਲ

punjabusernewssite

ਵੱਖਰਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ

punjabusernewssite

ਮਾਨਸਾ ’ਚ ਸਟੇਟ ਪੱਧਰੀ ਮੁਕੇਬਾਜ਼ੀ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਖਤਮ

punjabusernewssite