WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਚੋਣ ਕਮਿਸ਼ਨ ਵਲੋਂ ਸੰਗਰੂਰ ਲੋਕ ਸਭਾ ਦੀ ਉਪ ਚੋਣ ਦਾ ਐਲਾਨ

23 ਜੂਨ ਨੂੰ ਪੈਣਗੀਆਂ ਵੋਟਾਂ ਤੇ 26 ਨੂੰ ਆਵੇਗਾ ਰਿਜ਼ਲਟ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਈ: ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਸੰਗਰੂਰ ਲੋਕ ਸਭਾ ਸੀਟ ਸਹਿਤ ਦੇਸ ਭਰ ’ਚ ਤਿੰਨ ਲੋਕ ਸਭਾ ਤੇ ਸੱਤ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਉਪ ਚੋਣਾਂ ਲਈ ਮਿਤੀ ਦਾ ਐਲਾਨ ਕਰ ਦਿੱਤਾ ਹੈ। ਜਾਰੀ ਹੁਕਮਾਂ ਤਹਿਤ 23 ਜੂਨ ਨੂੰ ਵੋਟਾਂ ਪੈਣਗੀਆਂ ਜਦੋਂਕਿ ਇਸਦਾ ਨਤੀਜ਼ਾ 26 ਜੂਨ ਨੂੰ ਆਵੇਗਾ। ਉਜ ਚੋਣ ਨਾਮਜਦਗੀਆਂ ਦਾ ਅਮਲ 30 ਮਈ ਤੋਂ ਸ਼ੁਰੂ ਹੋ ਜਾਵੇਗਾ ਜਿਹੜਾ 6 ਜੂਨ ਤੱਕ ਚੱਲੇਗਾ। ਇਸਤੋਂ ਬਾਅਦ 7 ਜੂਨ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਤੇ 9 ਜੂਨ ਤੱਕ ਉਮੀਦਵਾਰ ਅਪਣੇ ਕਾਗਜ਼ ਵਾਪਸ ਲੈ ਸਕਦੇ ਹਨ। ਚੋਣ ਕਮਿਸ਼ਨ ਮੁਤਾਬਕ ਚੋਣਾਂ ਦਾ ਅਮਲ 28 ਜੂਨ ਤੱਕ ਪੂਰਾ ਹੋ ਜਾਵੇਗਾ। ਜਿੰਨਾਂ ਜ਼ਿਲ੍ਹਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ਵਿਚ ਚੋਣ ਜਾਬਤਾ ਅੱਜ ਤੋਂ ਲਾਗੂ ਹੋ ਗਿਆ ਹੈ। ਗੌਰਤਲਬ ਹੈ ਕਿ ਸੰਗਰੂਰ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਿੱਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਕਾਰਨ ਉਨ੍ਹਾਂ ਅਪਣਾ ਅਸਤੀਫ਼ਾ ਦੇ ਦਿੱਤਾ ਸੀ। ਫ਼ਰਵਰੀ 2022 ਵਿਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦਾ ਉਮੀਦਵਾਰ ਬਣਨ ਤੋਂ ਬਾਅਦ ਉਨ੍ਹਾਂ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਮੌਜੂਦਾ ਸਿਆਸੀ ਸਮੀਕਰਨਾਂ ਮੁਤਾਬਕ ਸੱਤਾਧਾਰੀ ਆਪ ਪਾਰਟੀ ਵਲੋਂ ਇੱਥੋਂ ਕਈ ਨਾਮ ਚਰਚਾ ਵਿਚ ਹਨ, ਜਿੰਨ੍ਹਾਂ ਵਿਚ ਇੱਕ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਸ਼ਾਮਲ ਹੈ। ਇਸੇ ਤਰ੍ਹਾਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਜੈ ਦੇ ਨਾਅਰੇ ਲਗਾਉਣ ਕਾਰਨ ਚਰਚਾ ਵਿਚ ਆਏ ਸੰਗਰੂਰ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੂੰ ਵੀ ਵਿਰੋਧੀਆਂ ਵਲੋਂ ਆਪ ਦਾ ਉਮੀਦਵਾਰ ਦਸਿਆ ਜਾ ਰਿਹਾ ਹੈ। ਉਜ ਵਿਰੋਧੀ ਪਾਰਟੀਆਂ ਨੇ ਵੀ ਹਾਲੇ ਤੱਕ ਇੱਥੋਂ ਅਪਣੇ ਉਮੀਦਵਾਰ ਨੂੰ ਲੈ ਕੇ ਸਿਆਸੀ ਪੱਤੇ ਨਹੀਂ ਖੋਲੇ ਹਨ। ਪਿਛਲੇ ਦਿਨਾਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਹਲਕੇ ਵਿਚ ਤਿੰਨ ਦਿਨ ਲਗਾਏ ਹਨ। ਇਸੇ ਤਰ੍ਹਾਂ ਭਾਜਪਾ ਵੀ ਸੁਨੀਲ ਜਾਖ਼ੜ ਨੂੰ ਅਪਣੇ ਪਾਲੇ ਵਿਚ ਕਰਨ ਤੋਂ ਬਾਅਦ ਕਮਲ ਦੇ ਫੁੱਲ ’ਤੇ ਚੋਣ ਲੜਣ ਲਈ ਪਰ ਤੋਲ ਰਹੀ ਹੈ। ਜਦੋਂਕਿ ਉਨ੍ਹਾਂ ਦੇ ਸਹਿਯੋਗੀ ਸ੍ਰ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੁਖਦੇਵ ਸਿੰਘ ਢੀਡਸਾ ਇਸ ਸੀਟ ’ਤੇ ਅਪਣਾ ਦਾਅਵਾ ਜਤਾ ਰਹੇ ਹਨ।

Related posts

‘ਆਪ’ ਸਰਕਾਰ ਬਣਨ ਤੋਂ ਬਾਅਦ ਪੀਆਰਟੀਸੀ ਦੀ ਆਮਦਨ ਚ ਪ੍ਰਤੀ ਦਿਨ 44 ਲੱਖ ਦਾ ਹੋਇਆ ਵਾਧਾ: ਲਾਲਜੀਤ ਭੁੱਲਰ

punjabusernewssite

ਪੰਜਾਬ ਦੇ 14 ਤਹਿਸੀਲਦਾਰ ਬਣੇ ਪੀਸੀਐਸ, ਪੜ੍ਹੋ ਲਿਸਟ

punjabusernewssite

‘ਆਪ’ ਮੰਤਰੀਆਂ ਦਾ ਅੰਮ੍ਰਿਤਸਰ ਕੁਲਚਿਆਂ ਦਾ ਖੁਲ੍ਹੀਆਂ ਰਾਜ਼

punjabusernewssite