ਚੋਣ ਡਿਊਟੀ ਨੂੰ ਜਿੰਮੇਵਾਰੀ ਤੇ ਆਪਸੀ ਤਾਲਮੇਲ ਨਾਲ ਨਿਭਾਉਣ ਅਧਿਕਾਰੀ ਤੇ ਕਰਮਚਾਰੀ :- ਜ਼ਿਲ੍ਹਾ ਚੋਣ ਅਫ਼ਸਰ

Date:

spot_img

ਬਿਨਾਂ ਪ੍ਰਵਾਨਗੀ ਤੋਂ ਪ੍ਰਾਈਵੇਟ ਸੰਸਥਾਵਾਂ ਤੇ ਵੀ ਨਾ ਕੀਤੀ ਜਾਵੇ ਇਸ਼ਤਿਹਾਰਬਾਜ਼ੀ
ਹਰੇਕ ਪੋਲਿੰਗ ਬੂਥ ਤੇ 6-6 ਫੁੱਟ ਦੀ ਦੂਰੀ ਤੇ ਨਿਸ਼ਾਨਦੇਹੀ ਬਣਾਈ ਜਾਵੇ ਯਕੀਨੀ
ਸੁਖਜਿੰਦਰ ਮਾਨ
ਬਠਿੰਡਾ, 20 ਜਨਵਰੀ: ਚੋਣ ਕਮਿਸ਼ਨ ਦੀਆਂ ਹਿਦਾਇਤਾਂ ’ਤੇ ਨਵੇਂ ਆਏ ਬਠਿੰਡਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਨੀਤ ਕੁਮਾਰ ਨੇ ਅੱਜ ਇੱਥੇ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਆਰ.ਓਜ਼, ਏਆਰਓਜ਼ ਤੇ ਚੋਣ ਅਮਲੇ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਅਪਣੀ ਚੋਣ ਡਿਊਟੀ ਨੂੰ ਪੂਰੀ ਤਨਦੇਹੀ, ਜਿੰਮੇਵਾਰੀ ਅਤੇ ਇਮਾਨਦਾਰੀ ਤੋਂ ਇਲਾਵਾ ਆਪਸੀ ਤਾਲਮੇਲ ਨਾਲ ਨਿਭਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਾਸ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਪ੍ਰਾਈਵੇਟ ਸੰਸਥਾਵਾਂ ਤੇ ਬਿਨਾਂ ਪ੍ਰਵਾਨਗੀ ਤੋਂ ਉਮੀਦਵਾਰ ਦੇ ਇਸ਼ਤਿਹਾਰ ਆਦਿ ਨਾ ਲਗਾਏ ਜਾਣ। ਇਸਤੋਂ ਇਲਾਵਾ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ ਲਈ ਵੀ ਕਿਹਾ। ਦੇਸ ਭਰ ’ਚ ਫੈਲੇ ਕਰੋਨਾ ਦੇ ਚੱਲਦਿਆਂ ਪੋਲਿੰਗ ਸਮੇਂ ਸਰਕਾਰ ਵਲੋਂ ਸਮੇਂ-ਸਮੇਂ ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਅਤੇ ਹਰੇਕ ਪੋਲਿੰਗ ਬੂਥ ਉੱਤੇ 6-6 ਫੁੱਟ ਦੀ ਦੂਰੀ ਤੇ ਨਿਸ਼ਾਨਦੇਹੀ ਕਰਨੀ ਲਾਜ਼ਮੀ ਬਣਾਉਣ ਦੇ ਲਈ ਕਿਹਾ। ਇਸ ਮੌਕੇ ਐਸ.ਡੀ.ਐਮ-ਕਮ-ਆਰਓ ਤਲਵੰਡੀ ਸਾਬੋ ਆਕਾਸ਼ ਬਾਂਸਲ, ਸਿਖਲਾਈ ਅਧੀਨ ਆਈਏਐਸ ਨਿਕਾਸ ਕੁਮਾਰ, ਐਸਡੀਐਮ-ਕਮ-ਆਰਓ ਮੌੜ ਸ਼੍ਰੀਮਤੀ ਵੀਰਪਾਲ ਕੌਰ, ਆਰ.ਟੀ.ਏ-ਕਮ-ਆਰਓ ਭੁੱਚੋਂ ਮੰਡੀ ਬਲਵਿੰਦਰ ਸਿੰਘ, ਆਰਓ ਬਠਿੰਡਾ ਦਿਹਾਤੀ ਆਰ.ਪੀ ਸਿੰਘ, ਜ਼ਿਲਾ ਟ੍ਰੇਨਿੰਗ ਕੁਆਰਡੀਨੇਟਰ ਗੁਰਦੀਪ ਸਿੰਘ ਮਾਨ, ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...