ਸੁਖਜਿੰਦਰ ਮਾਨ
ਬਠਿੰਡਾ, 13 ਅਕਤੂਬਰ : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਜਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਚੌਥੇ ਦਿਨ ਵੀ ਦਫਤਰੀ ਕੰਮ ਲਗਾਤਾਰ ਠੱਪ ਰੱਖਿਆ ਗਿਆ ਅਤੇ ਰੋਸ ਮੁਜਾਹਰਾ ਕੀਤਾ।ਇਸ ਰੋੋਸ ਮੁਜਾਹਰੇ ਨੂੰ ਸੰਬੋਧਿਤ ਕਰਦਿਆ ਜਥੇਬੰਦੀ ਦੇ ਆਗੂਆ ਨੇ ਕਿਹਾ ਕਿ ਮੁਲਾਜਮਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਜਿਹਨਾ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨੀ, ਨਵੀ ਭਰਤੀ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਕਰਨੀ, ਪੰਜਾਬ ਦੇ ਵਿੱਤ ਵਿਭਾਗ ਵੱਲੋ ਜਾਰੀ ਕੀਤਾ ਗਿਆ ਪੱਤਰ ਮਿਤੀ 27-7-2020 ਨੂੰ ਵਾਪਸ ਲੈਣਾ, ਪੇ-ਕਮਿਸ਼ਨ ਵਿੱਚ ਰਹਿੰਦੀਆਂ ਤਰੁਟੀਆਂ ਨੂੰ ਦੂਰ ਕਰਨਾ, ਡੀ.ਏ ਦੀਆਂ ਬਕਾਇਆ ਰਹਿੰਦੀਆਂ 3 ਕਿਸਤਾਂ ਤੁਰੰਤ ਜਾਰੀ ਕਰਨਾ, 200 ਰੁੱਪੈ /- ਜਜੀਆ ਟੈਕਸ ਵਾਪਸ ਲੈਣਾ, 6ਵੇ ਪੇਅ-ਕਮਿਸ਼ਨ ਦਾ 1-1-2016 ਤੋ ਬਣਦਾ ਏਰੀਅਰ ਜਾਰੀ ਕਰਨਾ, ਪੰਜਾਬ ਦੇ ਸਟੈਨੋ ਟਾਈਪੈਸਟਾਂ ਨੂੰ 50 ਸਾਲ ਦੀ ਉਮਰ ਪੂਰੀ ਕਰਨ ਤੇ ਟਾਈਪ ਟੈਸਟ ਮੁਆਫ ਕਰਨਾ ਜਦਕਿ ਇਹ ਟੈਸਟ ਪੰਜਾਬ ਸਿਵਲ ਸਕੱਤਰੇਤ ਵਿੱਚ ਪਹਿਲਾਂ ਹੀ ਖਤਮ ਕਰ ਦਿੱਤਾ ਜਾ ਚੁੱਕਾ ਹੈ, ਨੂੰ ਵੀ ਪੰਜਾਬ ਦੇ ਮੁਲਾਜਮਾਂ ਤੇ ਲਾਗੂ ਕਰਨਾ, ਪੰਜਾਬ ਸਰਕਾਰ ਦੇ ਵਾਰ-ਵਾਰ ਧਿਆਨ ਵਿੱਚ ਲਿਆਂਦਾ ਗਿਆ ਹੈ, ਪ੍ਰੰਤੂ ਸਰਕਾਰ ਨੇ ਮਨਿਸਟਰੀਅਲ ਕਾਮਿਆਂ ਨੂੰ ਬਿਲਕੁੱਲ ਅੱਖੋ ਪਰੋਖਾ ਕੀਤਾ ਗਿਆ ਹੈ।ਇਸ ਰੋਸ ਮੁਜਾਹਰੇ ਵਿੱਚ ਗੁਰਸੇਵਕ ਸਿੰਘ ਜਿਲ੍ਹਾ ਪ੍ਰਧਾਨ, ਸ੍ਰੀ ਗੁਨਦੀਪ ਬਾਂਸਲ ਸੁਪਰਡੰਟ, ਜਲਸਰੋਤ ਵਿਭਾਗ, ਸ੍ਰੀ ਕੁਲਦੀਪ ਸਰਮਾਂ ਪ੍ਰਧਾਨ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਡੀ.ਸੀ. ਦਫਤਰ, ਪਰਮਜੀਤ ਸਿੰਘ ਸੂਬਾ ਪ੍ਰਧਾਨ, ਨਰੇਸ ਗੋਇਲ ਇੰਸਪੈਕਟਰ ਫੂਡ ਸਪਲਾਈ ਵਿਭਾਗ, ਸੁਰਜੀਤ ਸਿੰਘ, ਕੁਲਵੀਰ ਸਿੰਘ ਸਿਹਤ ਵਿਭਾਗ, ਸ੍ਰੀ ਬਲਵੀਰ ਸਿੰਘ ਮਲੂਕਾ ਜਿਲ੍ਹਾ ਪ੍ਰਧਾਨ, ਸ੍ਰੀ ਲਾਲ ਸਿੰਘ ਜਨਰਲ ਸਕੱਤਰ, ਜਗਪਾਲ ਸਿੰਘ ਬੰਗੀ ਪ੍ਰਧਾਨ, ਸਮਿੰਦਰਪਾਲ ਸਿੰਘ ਪ੍ਰਧਾਨ ਸਿੱਖਿਆ ਵਿਭਾਗ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ ਭਲਾਈ ਵਿਭਾਗ, ਸਵਰਨਜੀਤ ਸਿੰਘ, ਕਰਨਵੀਰ ਸਿੰਘ, ਬੀ.ਐਡ.ਆਰ ਵਿਭਾਗ, ਇਕਬਾਲ ਕੌਰ, ਸਰਬਜੀਤ ਕੌਰ ਸਮਾਜਿਕ ਸੁਰੱਖਿਆ ਵਿਭਾਗ, ਗੁਰਪ੍ਰੀਤ ਸਿੰਘ, ਸੋਨੂੰ ਕੁਮਾਰ ਭੂਮੀ ਰੱਖਿਆ ਵਿਭਾਗ, ਹਰਪ੍ਰੀਤ ਸਿੰਘ, ਮਨਪ੍ਰੀਤ ਕੌਰ ਖਜਾਨਾ ਵਿਭਾਗ, ਜਗਸੀਰ ਸਿੰਘ ਜਿਲ੍ਹਾ ਪ੍ਰਧਾਨ, ਲਵਨੀਤ ਸਿੰਘ ਜਿਲ੍ਹਾ ਪੀ੍ਰਸਦ ਅਤੇ ਪੰਚਾਇੰਤੀ ਰਾਜ ਵਿਭਾਗ, ਮੇਹਰਜੀਤ ਇੰਦਰ ਸਿੰਘ ਬਰਾੜ ਪ੍ਰਧਾਨ ਨੰਬਰਦਾਰ ਯੂਨੀਅਨ, ਗੁਰਮੀਤ ਲਾਲ, ਅਮਨਦੀਪ ਕੌਰ, ਜਗਸੀਰ ਕੌਰ ਖੇਤੀਬਾੜੀ ਵਿਭਾਗ, ਹਰਜਿੰਦਰ ਸਿੰਘ ਵਾਟਰ ਸਪਲਾਈ ਵਿਭਾਗ ਦੇ ਮਨਿਸਟਰੀਅਲ ਕਾਮੇ ਆਪਣੇ ਵਿਭਾਗਾ ਦੇ ਸਾਥੀਆ ਸਮੇਤ ਭਾਰੀ ਗਿਣਤੀ ਵਿੱਚ ਹਾਜਰ ਸਨ।ਸ੍ਰੀ ਸੁਰਜੀਤ ਸਿੰਘ ਖਿੱਪਲ ਜਿਲ੍ਹਾ ਜਨਰਲ ਸਕੱਤਰ ਵੱਲੋ ਇਸ ਰੋਸ ਮੁਜਾਹਰੇ ਵਿੱਚ ਆਏ ਸਾਰੇ ਮਨਿਸਟਰੀਅਲ ਕਾਮਿਆ ਦਾ ਧੰਨਵਾਦ ਕੀਤਾ ਗਿਆ ਅਤੇ ਅੱਗੇ ਤੋ ਹਰ ਰੋਜ ਮੰਗਾਂ ਦੀ ਪੂਰਤੀ ਤੱਕ ਰੋਸ਼ ਮੁਜਾਹਰੇ ਵਿੱਚ ਸਮੇ ਸਿਰ ਭਾਰੀ ਸਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ।
Share the post "ਚੌਥੇ ਦਿਨ ਵੀ ਮਨਿਸਟਰੀਅਲ ਕਾਮਿਆ ਨੇ ਪੰਜਾਬ ਸਰਕਾਰ ਵਿਰੁਧ ਕੀਤਾ ਰੋਸ ਮੁਜਾਹਰਾ"