
ਬੀਤੇ 24 ਘੰਟਿਆਂ ਦੌਰਾਨ ਨਹੀਂ ਆਇਆ ਕੋਈ ਨਵਾਂ ਕੇਸ
ਸੁਖਜਿੰਦਰ ਮਾਨ
ਬਠਿੰਡਾ, 5 ਅਗਸਤ: ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਚੰਗੀ ਖ਼ਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ ਅਤੇ ਲਗਾਤਾਰ 14ਵੇਂ ਦਿਨ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 448112 ਸੈਂਪਲ ਲਏ ਗਏ, ਜਿਨਾਂ ਚੋਂ 41519 ਪਾਜੀਟਿਵ ਕੇਸ ਆਏ, ਜਿਸ ਚੋਂ 40454 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 2 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 26 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1039 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 20 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
333456 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ
ਬਠਿੰਡਾ: ਜ਼ਿਲੇ ਵਿੱਚ ਹੁਣ ਤੱਕ 333456 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 59571 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 91643 ਵਿਅਕਤੀਆਂ, 45 ਤੋਂ 60 ਤੱਕ 60402 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 36983 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।




