5 Views
ਭਾਜਪਾ ਦੀ ਸਰਬਜੀਤ ਕੌਰ ਮੇਅਰ ਤੇ ਦਲੀਪ ਕੁਮਾਰ ਬਣੇ ਸੀਨੀਅਰ ਡਿਪਟੀ ਮੇਅਰ
ਸੁਖਜਿੰਦਰ ਮਾਨ
ਚੰਡੀਗੜ੍ਹ, 7 ਜਨਵਰੀ: ਪਿਛਲੇ ਦਿਨੀਂ ਨਗਰ ਨਿਗਮ ਚੰਡੀਗੜ੍ਹ ਦੀਆਂ ਹੋਈਆਂ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰਨ ਦੇ ਬਾਵਜੂਦ ਆਮ ਆਦਮੀ ਪਾਰਟੀ ਇੱਥੇ ਆਪਣਾ ਮੇਅਰ ਬਣਾਉਣ ਵਿਚ ਅਸਫਲ ਰਹੀ ਹੈ। ਅੱਜ ਇੱਥੇ ਨਗਰ ਨਿਗਮ ਦੇ ਮੇਅਰ ਅਤੇ ਹੋਰਨਾਂ ਅਹੁਦੇਦਾਰਾਂ ਲਈ ਹੋਈ ਵੋਟਿੰਗ ਦੇ ਸਾਹਮਣੇ ਆਏ ਨਤੀਜਿਆਂ ਮੁਤਾਬਕ ਦੂਜੇ ਨੰਬਰ ‘ਤੇ ਰਹੀ ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਮੇਅਰ ਅਤੇ ਦਿਲੀਪ ਕੁਮਾਰ ਸੀਨੀਅਰ ਡਿਪਟੀ ਮੇਅਰ ਚੁਣੇ ਗਏ। ਸ਼ੰਕਾ ਜ਼ਾਹਰ ਕੀਤੀ ਜਾ ਰਹੀ ਹੈ ਗੁਪਤ ਵੋਟਿੰਗ ਵਿੱਚ ਆਪ ਦਾ ਇੱਕ ਕੌਂਸਲਰ ਭਾਜਪਾ ਦੇ ਹੱਕ ਵਿੱਚ ਭੁਗਤਿਆ ਹੈ। ਜਦੋਂਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਇਕ ਇੱਕ ਕੌਂਸਲਰ ਨੇ ਇਸ ਚੋਣ ਵਿੱਚ ਹਿੱਸਾ ਨਹੀਂ ਲਿਆ।