WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਛੋਟੇ ਕਿਸਾਨਾਂ ਦੇ ਮਸ਼ਵਰਿਆਂ ਨਾਲ ਖੇਤੀ ਅਧਾਰਿਤ ਕੀਤੇ ਜਾਣਗੇ ਨਵੇਂ ਉੱਦਮ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕੀਤੇ ਜਾਣਗੇ ਉਪਰਾਲੇ : ਖੇਤੀਬਾੜੀ ਮੰਤਰੀ
ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਨਕਲੀ ਕੀਟਨਾਸ਼ਕ ਦਵਾਈ ਦਾ ਜਲਦ ਕੱਢਿਆ ਜਾਵੇਗਾ ਹੱਲ
ਸੁਖਜਿੰਦਰ ਮਾਨ
ਬਠਿੰਡਾ, 3 ਜੂਨ: ਸੂਬੇ ਦੇ ਨਵ ਨਿਯੁਕਤ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ’ਚ ਖੇਤੀਬਾੜੀ ਨੂੰ ਮੁਨਾਫ਼ਾਯੋਗ ਬਣਾਉਣ ਦੇ ਲਈ ਛੋਟੇ ਕਿਸਾਨਾਂ ਨਾਲ ਮਸ਼ਵਰੇ ਕੀਤੇ ਜਾਣਗੇ। ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਬਠਿੰਡਾ ਪੁੱਜੇ ਸ: ਖੁੱਡੀਆਂ ਦਾ ਇੱਥੇ ਲੇਕ ਵਿਊ ਵਿਖੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ, ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਹਰ ਤਰ੍ਹਾਂ ਦੇ ਉੱਦਮ ਤੇ ਯੋਗ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਸ. ਖੁੱਡੀਆ ਨੇ ਕਿਹਾ ਕਿ ਪੰਜਾਬ ਵਾਸੀ ਜ਼ਿਆਦਾਤਰ ਖੇਤੀ ਤੇ ਆਧਾਰਿਤ ਹਨ ਤੇ ਖੇਤੀ ਨੂੰ ਬਚਾਉਣ ਲਈ ਲੋਕਾਂ ਦੇ ਸਹਿਯੋਗ ਸਦਕਾ ਹੱਲ ਕੱਢੇ ਜਾਣਗੇ। ਇਸ ਦੌਰਾਨ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਮਾਹਰ ਡਾਕਟਰਾਂ ਨਾਲ ਵਿਸ਼ੇਸ਼ ਬੈਠਕ ਕਰਕੇ ਘੋੜਿਆਂ ਚ ਪਾਈਆਂ ਜਾਣ ਵਾਲੀਆਂ ਬਿਮਾਰੀਆਂ ਦਾ ਹੱਲ ਜਲਦ ਹੱਲ ਲੱਭਿਆ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰੀ ਕੈਂਪ ਲਗਾ ਕੇ ਸਮੇਂ-ਸਮੇਂ ਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਨਕਲੀ ਕੀਟਨਾਸ਼ਕ ਦਵਾਈ ਦਾ ਜਲਦ ਹੱਲ ਕੱਢਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਖੇਤੀਬਾੜੀ ਨੂੰ ਡਰਿੱਪ ਸਿਸਟਮ ਨਾਲ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਘੱਟ ਪਾਣੀ ਵਾਲੀ ਫ਼ਸਲਾਂ ਬੀਜਣ ਨੂੰ ਤਰਜ਼ੀਹ ਦੇਣ ਤਾਂ ਜੋ ਦਿਨ ਬ ਦਿਨ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਸੂਗਰਫੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ,ਚੇਅਰਮੈਨ ਅਨਿਲ ਠਾਕੁਰ, ਕੋਂਸਲਰ ਸੁਖਦੀਪ ਸਿੰਘ ਢਿੱਲੋਂ, ਚੇਅਰਮੈਨ ਨੀਲ ਗਰਗ, ਚੇਅਰਮੈਨ ਜਤਿੰਦਰ ਭੱਲਾ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਮੈਡਮ ਮਨਦੀਪ ਕੌਰ ਰਾਮਗੜ੍ਹੀਆਂ, ਦਿਹਾਤੀ ਪ੍ਰਧਾਨ ਗੁਰਜੰਟ ਸਿੰਘ ਸਿਵੀਆ, ਗੁਰਇਕਬਾਲ ਸਿੰਘ ਚਹਿਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

Related posts

ਭਾਜਪਾ ਤੇ ‘ਆਪ’ ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰਨ ‘ਚ ਅਸਫਲ : ਬਾਜਵਾ

punjabusernewssite

ਬਿਨਾਂ ਮੁਆਵਜ਼ਾ ਦਿੱਤੇ ਧੱਕੇ ਨਾਲ ਚੌੜੀ ਕਰਨ ਵਿਰੁੱਧ ਕਿਸਾਨਾਂ ਵੱਲੋਂ ਡੱਬਵਾਲੀ ਸੜਕ ਜਾਮ

punjabusernewssite

ਮਜ਼ਦੂਰ ਵਿਰੁਧ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿਚ ਪੁਲਿਸ ਵਲੋਂ ਮੁੜ ਪੜਤਾਲ ਸੁਰੂ

punjabusernewssite