ਚੰਡੀਗੜ੍ਹ: ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ RDX ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਮਾਰਾ ਖ਼ਿਲਾਫ਼ RDX ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ।
ਮੁੱਖ ਮੰਤਰੀ ਨੇ ਦਿੱਤੀ ਕਿਸਾਨ ਯੂਨੀਅਨਾਂ ਨੂੰ ਨਸੀਹਤ: ਸੜਕਾਂ ਰੋਕਣ ਕੇ ਨਾਲ ਲੋਕ ਤੁਹਾਡੇ ਵਿਰੁੱਧ ਹੋ ਜਾਣਗੇ
ਦਰਅਸਲ ਭਾਈ ਜਮਤਾਰ ਸਿੰਘ ਹਵਾਰਾ ਉਪਰ ਦੋਸ਼ ਸਨ ਕਿ ਉਨ੍ਹਾਂ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਭਾਈ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।