ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਨਵੰਬਰ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨਪ੍ਰਤੀਨਿਧੀਆਂ ਵੱਲੋਂ ਸੜਕਾਂ ਦੀ ਮਜਬੂਤੀ ਤੇ ਮੁਰੰਮਤ ਦੇ ਲਈ ਆਉਣ ਵਾਲੇ ਕੰਮਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਕੀਤੇ ਜਾਣ। ਵਿਕਾਸ ਕੰਮਾਂ ਵਿਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।ਡਿਪਟੀ ਸੀਐਮ ਜਿਨ੍ਹਾਂ ਦੇ ਕੋਲ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਵਿਭਾਗ ਦਾ ਕਾਰਜਭਾਰ ਵੀ ਹੈ, ਅੱਜ ਪੀਡਬਲਿਯੂਡੀ ਵਿਭਾਗ ਵੱਲੋਂ ਨਿਰਮਾਣਤ ਕੀਤੇ ਜਾ ਰਹੇ ਭਵਨ ਅਤੇ ਸੜਕਾਂ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ‘ਤੇ ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਅੰਕੁਰ ਗੁਪਤਾ, ਡਿਪਟੀ ਮੁੱਖ ਮੰਤਰੀ ਦੇ ਓਐਸਡੀ ਕਮਲੇਸ਼ ਭਾਦੂ ਤੋਂ ਇਲਾਵਾ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। ਸ੍ਰੀ ਦੁਸ਼ਯੰਤ ਚੌਟਾਲਾ ਨੇ ਮੀਟਿੰਗ ਦੇ ਬਾਅਦ ਦਸਿਆ ਕਿ ਸੂਬਾ ਸਰਕਾਰ ਨੇ ਸਾਰੇ ਵਿਧਾਇਕਾਂ ਨੂੰ ਆਪਣੇ-ਆਪਣੇ ਖੇਤਰ ਵਿਚ ਸੜਕਾਂ ਦੇ ਵਿਕਾਸ ਲਈ 25 ਕਰੋੜ ਰੁਪਏ ਤਕ ਕਾਰਜ ਅਨੁਮੋਦਿਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਦੇ ਤਹਿਤ ਕਈ ਵਿਧਾਇਕਾਂ ਨੇ ਵਿਭਾਗ ਨੂੰ ਆਪਣੇ ਕੰਮਾਂ ਦੀ ਸੂਚੀ ਭੇਜਣ ਨੂੰ ਕਿਹਾ ਹੈ। ਡਿਪਟੀ ਸੀਐਮ ਨੇ ਸੂਬੇ ਦੇ ਸ਼ਹਿਰਾਂ ਤੇ ਵੱਖ-ਵੱਖ ਕਸਬਿਆਂ ਦੇ ਬਾਈਪਾਸ ਦੀ ਪ੍ਰਗਤੀ ਰਿਪੋਰਟ ਲੈਂਦੇ ਹੋਏ ਕੰਮਾਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।
ਜਨਪ੍ਰਤੀਨਿਧੀਆਂ ਦੇ ਕਾਰਜ ਪ੍ਰਾਥਮਿਕਤਾ ਨਾਲ ਕੀਤੇ ਜਾਣ – ਦੁਸ਼ਯੰਤ ਚੌਟਾਲਾ
12 Views