ਜਨਮ ਦਿਨ ਮੌਕੇ ਸੁਖਬੀਰ ਤੇ ਹਰਸਿਮਰਤ ਨੇ ਪਟਿਆਲਾ ਜੇਲ੍ਹ ’ਚ ਮਜੀਠਿਆ ਨਾਲ ਕੀਤੀ ਮੁਲਾਕਾਤ

0
40
0

ਖ਼ਬਰਸਾਰ ਬਿਊਰੋ
ਪਟਿਆਲਾ, 1 ਮਾਰਚ: ਨਸ਼ਾ ਤਸਕਰੀ ਦੇ ਕਥਿਤ ਇੱਕ ਕੇਸ ’ਚ ਪਟਿਆਲਾ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਜਨਮ ਦਿਨ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜੇਲ੍ਹ ਵਿਚ ਮੁਲਾਕਾਤ ਲਈ ਵਿਸੇਸ ਤੌਰ ’ਤੇ ਪੁੱਜੇ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਜੋੜੀ ਨੇ ਦੋਸ਼ ਲਗਾਇਆ ਕਿ ਕੁੱਝ ਹੀ ਦਿਨਾਂ ਦੀ ਮਹਿਮਾਨ ਕਾਂਗਰਸ ਸਰਕਾਰ ਜਾਣਬੁੱਝ ਕੇ ਅਕਾਲੀ ਆਗੂਆਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਕਰਮ ਸਿੰਘ ਮਜੀਠਿਆ ਨੂੰ ਝੂਠੇ ਕੇਸ ਵਿਚ ਫ਼ਸਾਇਆ ਗਿਆ ਹੈ। ਉਨ੍ਹਾਂ ਅਕਾਲੀ ਵਰਕਰਾਂ ਨੂੰ ਹੋਸਲੇ ’ਚ ਬੁਲੰਦ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਝੂਠੇ ਕੇਸਾਂ ਦੀ ਜਾਂਚ ਕਰਵਾਈ ਜਾਵੇਗੀ। ਇਸ ਦੌਰਾਨ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਵੀ ਪਟਿਆਲਾ ਜੇਲ੍ਹ ਅੱਗੇ ਪੁੱਜੇ ਹੋਏ ਸਨ। ਇਸਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਜ਼ਿਲ੍ਹੇ ’ਚ ਚੋਣ ਲੜਣ ਵਾਲੇ ਅਕਾਲੀ ਉਮੀਦਵਾਰਾਂ ਤੇ ਸੀਨੀਅਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ।

0

LEAVE A REPLY

Please enter your comment!
Please enter your name here