6 Views
ਪੰਜਾਬੀ ਖ਼ਬਰਸਾਰ ਬਿਉਰੋ
ਫਾਜਲਿਕਾ, 21 ਅਪ੍ਰੈਲ: ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ਼ ਦੇ ਪਿਤਾ ਸੁਰਿੰਦਰ ਸਿੰਘ ਕੰਬੋਜ ਨੂੰ ਪੁਲਿਸ ਦੇ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਬਲਾਤਕਾਰ ਦੇ ਇੱਕ ਝੂਠੇ ਕੇਸ ਵਿੱਚ ਫਸਾਉਣ ਦਾ ਡਰਾਵਾ ਦੇ ਕੇ ਸਿਕਾਇਤਕਰਤਾ ਸੁਨੀਲ ਕੋਲੋਂ 10 ਲੱਖ ਰੂਪਏ ਮੰਗੇ ਜਾ ਰਹੇ ਸਨ। ਮਾਮਲੇ ਦੀ ਸ਼ਿਕਾਇਤ ਪੁਲਿਸ ਤੱਕ ਪੁੱਜਣ ਤੋਂ ਬਾਅਦ ਸੁਰਿੰਦਰ ਕੰਬੋਜ ਸਹਿਤ ਰਾਣੋ ਬਾਈ, ਸੁਨੀਲ ਰਾਏ ਅਤੇ ਉਸਦੀ ਪਤਨੀ ਵਿਰੁੱਧ ਆਈਪੀਸੀ ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਧਰ ਆਪ ਵਿਧਾਇਕ ਦੇ ਪਿਤਾ ਵਿਰੁੱਧ ਦਰਜ ਕੀਤੇ ਮਾਮਲੇ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ ਤੇ ਇਸਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਅਤੇ ਵਿਧਾਇਕ ਅਮਿਤ ਰਤਨ ਨੂੰ ਵੀ ਭਿ੍ਸਟਾਚਾਰ ਦੇ ਮਾਮਲੇ ਵਿਚ ਗਿਰਫ਼ਤਾਰ ਕੀਤਾ ਜਾ ਚੁੱਕਾ ਹੈ।
Share the post "ਜਲਾਲਾਬਾਦ ਤੋਂ ਆਪ ਵਿਧਾਇਕ ਗੋਲਡੀ ਕੰਬੋਜ਼ ਦਾ ਪਿਤਾ ਫਿਰੌਤੀ ਵਸੂਲਣ ਦੇ ਦੋਸ਼ਾਂ ਹੇਠ ਗ੍ਰਿਫਤਾਰ "