WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪਟਿਆਲਾ

ਜਲ ਸਪਲਾਈ ਅਤੇ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਸ਼ਾਂਤਮਈ ਪੱਕੇ ਮੋਰਚੇ ’ਚ ਬੈਠੇ ਲੋਕਾਂ ’ਤੇ ਪੁਲਸ ਜਬਰ ਦੀ ਪੂਰਜੋਰ ਸ਼ਬਰਾਂ ’ਚ ਕੀਤੀ ਨਿਖੇਧੀ

ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 22 ਦਸੰਬਰ: ਪ੍ਰਦੂਸ਼ਣ ਫੈਲਾਉਣ ਅਤੇ ਗੰਦਲੇ ਹੋ ਰਹੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਜੀਰਾ ’ਚ ਬਣੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸ਼ਰਾਬ ਫੈਕਟਰੀ ਮੁਹਰੇ ਸ਼ਾਂਤੀਪੂਰਨ ਧਰਨਾ ਦੇ ਰਹੇ ਲੋਕਾਂ ’ਤੇ ਸਰਕਾਰ ਦੇ ਆਦੇਸ਼ਾਂ ਤਹਿਤ ਪੁਲਸ ਵਲੋਂ ਕੀਤੇ ਗਏ ਤਸ਼ਦੱਦ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਅੱਜ ਇਥੇ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੌਜੂਦਾ ਸਰਕਾਰ ਵੀ ਕਾਰਪੋਰੇਟ ਘੁਰਾਣਿਆਂ ਦੇ ਪੱਖ ਵਿਚ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਨੀਤੀਆਂ ਲਾਗੂ ਕਰ ਰਹੀ ਹੈ, ਜਿਸਦੇ ਕਾਰਨ ਹੀ ਵਰਲਡ ਬੈਂਕ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਕ ਸਾਜਿਸ਼ ਤਹਿਤ ਧਰਤੀ ਹੇਠਲਾ ਪਾਣੀ ਗੰਦਲਾ ਕਰਕੇ ਸਾਰੇ ਪੰਜਾਬ ’ਚ ਲੋਕਾਂ ਦੇ ਪੀਣ ਲਈ ਨਹਿਰੀ ਪ੍ਰੋਜੈਕਟ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਤਿਆਰ ਕਰਨ ਅਤੇ ਚਲਾਉਣ ਦਾ ਕੰਟਰੈਕਟ ਨਿੱਜੀ ਕੰਪਨੀਆਂ ਨਾਲ ਕੀਤਾ ਗਿਆ ਹੈ। ਜਦੋ ਇਹ ਪ੍ਰੋਜੈਕਟ ਬਣ ਕੇ ਚਾਲੂ ਹੋ ਜਾਣਗੇ ਤਾਂ ਕਾਰਪੋਰੇਟ ਘਰਾਣੇ ਪੀਣ ਵਾਲਾ ਪਾਣੀ ਮਹਿੰਗੇ ਮੁੱਲ ’ਤੇ ਵੇਚਣਗੇ। ਇਸੇ ਕਰਕੇ ਹੀ ਫੈਕਟਰੀਆਂ ਧਰਤੀ ਗੰਦਲਾ ਪਾਣੀ ਪੁ੍ਰਦੂਸ਼ਿਤ ਕਰ ਰਹੀਆਂ ਹਨ, ਜਿਨ੍ਹਾਂ ਨੂੰ ਬੰਦ ਕਰਵਾਉਣ ਲਈ ਚੱਲ ਰਹੇ ਜਨਤਕ ਸੰਘਰਸ਼ ਨੂੰ ਸਰਕਾਰ ਆਪਣੇ ਜਬਰ ਨਾਲ ਖੇਰੂ-ਖੇਰੂ ਕਰਨ ਦੀ ਦੀ ਫਿਰਾਕ ਵਿਚ ਹੈ ਕਿਉਕਿ ਸਰਕਾਰ ਵਲੋਂ ਸੇਵਾ ਦੇ ਅਦਾਰਿਆਂ ਦੇ ਨਿੱਜੀਕਰਨ ਲਈ ਅਤੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਸਦਾ ਸਮੂਹ ਇਨਸਾਫ ਪਸੰਦ ਲੋਕਾਂ ਵਲੋਂ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਤਾਂ ਜੋ ਜਿੱਥੇ ਜੀਰਾ ਸ਼ਰਾਬ ਫੈਕਟਰੀ ਜੋਕਿ ਪ੍ਰਦੂਸ਼ਣ ਫੈਲਾ ਰਹੀ ਹੈ, ਉਸਨੂੰ ਮੁਕੰਮਲ ਬੰਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ।
ਆਗੂਆਂ ਨੇ ਸ਼ਾਂਤੀਪੂਰਨ ਧਰਨਾ ਦੇ ਰਹੇ ਲੋਕਾਂ ’ਤੇ ਜਾਬਰ ਦਾ ਸਿਲਸਿਲਾ ਤੁਰੰਤ ਬੰਦ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ। ਉਨ੍ਹਾਂ ਦੋਸ ਲਗਾਇਆ ਹੈ ਕਿ ਕਈ ਸਾਲਾਂ ਤੋਂ ਇਲਾਕੇ ਦੇ ਲੋਕਾਂ ਵੱਲੋਂ ਇਸ ਜਾਨਲੇਵਾ ਫੈਕਟਰੀ ਨੂੰ ਬੰਦ ਕਰਨ ਦੀ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਅਤੇ ਪੱਕੇ ਜਨਤਕ ਮੋਰਚੇ ਨੂੰ ਵੀ ਨਜਰਅੰਦਾਜ ਕਰਕੇ ਸਰਕਾਰ ਨੇ ਇਸ ਗੰਭੀਰ ਮਸਲੇ ਦੀ ਸੰਜ਼ੀਦਗੀ ਨਾਲ ਪੜਤਾਲ ਦੀ ਲੋੜ ਨਹੀ ਸਮਝੀ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਸੁਰੇਸ਼ ਕੁਮਾਰ ਮੋਹਾਲੀ, ਸੰਦੀਪ ਖਾਂ ਬਠਿੰਡਾ, ਰੁਪਿੰਦਰ ਸਿੰਘ ਫਿਰੋਜਪੁਰ, ਸੁਰਿੰਦਰ ਸਿੰਘ ਮਾਨਸਾ, ਉਂਕਾਰ ਸਿੰਘ ਹੁਸ਼ਿਆਰਪੁਰ,ਪ੍ਰਦੂਮਣ ਸਿੰਘ ਅੰਮਿ੍ਰਤਸਰ, ਜਗਰੂਪ ਸਿੰਘ ਗੁਰਦਾਸਪੁਰ, ਮਨਪ੍ਰੀਤ ਸਿੰਘ ਮਲੇਰਕੋਟਲਾ, ਤਰਜਿੰਦਰ ਸਿੰਘ ਮਾਨ ਪਠਾਨਕੋਟ, ਗੁਰਵਿੰਦਰ ਸਿੰਘ ਬਾਠ ਤਰਨਤਾਰਨ, ਬਲਜੀਤ ਸਿੰਘ ਭੱਟੀ ਸ੍ਰੀ ਮੁਕਤਸਰ ਸਾਹਿਬ, ਜਸਵੀਰ ਸਿੰਘ ਜਿੰਦਬੜੀ ਆਦਿ ਨੇ ਪੀੜਤ ਲੋਕਾਂ ਅਤੇ ਪੰਜਾਬ ਦੇ ਇਨਸਾਫਪਸੰਦ ਲੋਕਾਂ ਨੂੰ ਇਨਸਾਫ ਲੈਣ ਖਾਤਰ, ਪੁਲਸ ਦਸ਼ੱਦਦ ਦੇ ਬਾਵਜੂਦ ਵੀ ਮੋਰਚੇ ਵਿਚ ਬੇਖੌਫ ਡਟੇ ਰਹਿਣ ’ਤੇ ਇਹ ਐਲਾਨ ਵੀ ਕੀਤਾ ਹੈ ਕਿ ਇਸ ਧੱਕੇਸਾਹੀ ਵਿਰੁੱਧ ਪੀੜਤ ਲੋਕਾਂ ਦੇ ਜਨਤਕ ਸੰਘਰਸ਼ ’ਚ ਜਥੇਬੰਦੀ ਵੱਲੋਂ ਸਮਰਥਨ ਕੀਤਾ ਜਾਵੇਗਾ।

Related posts

ਵਿਜੀਲੈਂਸ ਦੀ ਵੱਡੀ ਕਾਰਵਾਈ: ਥਾਣੇਦਾਰ, ਬੈਂਕ ਮੈਨੇਜਰ ਤੇ ਪ੍ਰਾਈਵੇਟ ਵਿਅਕਤੀ ਰਿਸ਼ਵਤ ਦੇ ਕੇਸਾਂ ’ਚ ਕਾਬੂ

punjabusernewssite

ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ : ਸੁਖਬੀਰ ਸਿੰਘ ਬਾਦਲ

punjabusernewssite

ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਰਾਜਪੁਰਾ ਤੇ ਪਟਿਆਲਾ ‘ਚ ਸੇਵਾ ਕੇਂਦਰਾਂ ਦਾ ਜਾਇਜ਼ਾ

punjabusernewssite