Punjabi Khabarsaar
ਬਠਿੰਡਾ

ਜਲ ਸਪਲਾਈ ਠੇਕਾ ਵਰਕਰਾਂ ਵਲੋਂ ਪਰਿਵਾਰਾਂ ਸਹਿਤ 15 ਨੂੰ ਸਰਕਲ ਪੱਧਰੀ ਧਰਨੇ ਦੇਣ ਦਾ ਐਲਾਨ

ਸੁਖਜਿੰਦਰ ਮਾਨ
ਬਠਿੰਡਾ, 06 ਮਾਰਚ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪੇਂਡੂ ਜਲ ਘਰਾਂ ’ਤੇ ਇਨਲਿਸਟਮੈਂਟ ਪਾਲਸੀ ਅਤੇ ਠੇਕੇਦਾਰਾਂ ਅਧੀਨ ਪਿਛਲੇ 10-15 ਸਾਲਾਂ ਤੋਂ ਸੇਵਾਵਾਂ ਦੇ ਰਹੇ ਠੇਕਾ ਕਾਮਿਆਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਆਗਾਮੀ 15 ਮਾਰਚ ਨੂੰ ਪ੍ਰਵਾਰਾਂ ਸਹਿਤ ਸਰਕਲ ਦਫ਼ਤਰਾਂ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਅਣਦੇਖੀ ਤੇ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਦੇ ਚਲਦੇ ਤਨਖਾਹਾਂ ਲਈ ਲੋੜੀਦਾ ਬਜਟ ਨਾ ਹੋਣ ਕਾਰਨ ਵਰਤਮਾਨ ਸਮੇਂ ਦੌਰਾਨ ਠੇਕਾ ਵਰਕਰਾਂ ਨੂੰ ਤਨਖਾਹਾਂ ਲੈਣ ਲਈ ਵੀ ਤਰਸਣਾ ਪੈ ਰਿਹਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੀਨੀਅਰ ਮੀਤ ਪ੍ਰਧਾਨ ਹਾਕਮ ਧਨੇਠਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਕਿਹਾ ਕਿ ਜਸਸ ਵਿਭਾਗ ਵਿਚ ਕੰਮ ਕਰਦੇ ਬਤੌਰ ਇਨਲਿਸਟਮੈਂਟ ਅਤੇ ਠੇਕੇਦਾਰਾਂ ਦੇ ਅਧਾਰਿਤ ਵਰਕਰਾਂ ਨੂੰ ਪਿਛਲੇ 3 ਮਹੀਨਿਆਂ ਦੀਆਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਜੇਕਰ ਕਿੱਧਰੇ ਤਨਖਾਹਾਂ ਮਿਲ ਵੀ ਰਹੀਆਂ ਹਨ ਤਾਂ ਉਥੇ ਵੀ ਵਰਕਰਾਂ ਨੂੰ ਕਟੌਤੀ ਕਰਕੇ ਘੱਟ ਮਿਲ ਰਹੀਆਂ ਹਨ। ਜਿਸਦੇ ਚੱਲਦੇ ਅੱਜ ਜਥੇਬੰਦੀ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ ਚੇਤਾਵਨੀ ਦਿੱਤੀ ਗਈ ਹੈ ਕਿ ਵਰਕਰਾਂ ਦੀਆਂ ਰੁਕੀਆਂ ਤਨਖਾਹਾਂ ਦੇ ਫੰਡ ਤੁਰੰਤ ਜਾਰੀ ਕੀਤੇ ਜਾਣ ਅਤੇ ਲੇਬਰ ਕਮਿਸ਼ਨ ਦੇ ਜਾਰੀ ਪੱਤਰ ਮੁਤਾਬਿਕ ਬਣਦਾ ਏਰੀਅਰ ਅਤੇ ਤਨਖਾਹਾਂ ਵਧਾਉਣ ਦਾ ਪੱਤਰ ਕਾਰਜਕਾਰੀ ਇੰਜੀਨੀਅਰ ਨੂੰ ਜਾਰੀ ਕੀਤਾ ਜਾਵੇ ਅਤੇ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ’ਤੇ ਨੋਕਰੀ ਦੇਣ ਦੇ ਇਨਲਿਸਟਮੈਂਟ ਦੇ ਅਪੈਡਿੰਗ ਪਏ ਕੇਸ ਅਤੇ ਹੋਰ ਜਥੇਬੰਦੀ ਦੀਆਂ ਮੰਗਾਂ ਦਾ ਹੱਲ ਤੁਰੰਤ ਕੀਤਾ ਜਾਵੇ। ਨਹੀਂ ਤਾਂ ਇਸਦੇ ਵਿਰੁੱਧ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਫੈਸਲੇ ਤਹਿਤ 15 ਮਾਰਚ 2022 ਨੂੰ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੰਜਾਬ ਭਰ ਵਿਚ ਨਿਗਰਾਨ ਇੰਜੀਨੀਅਰ ਦਫਤਰਾਂ ਅੱਗੇ ਸਰਕਲ ਪੱਧਰੀ ਧਰਨੇ ਦੇਣ ਲਈ ਮਜਬੂਰ ਹੋਣਗੇ।ਇਸ ਮੌਕੇ ਸੂਬਾ ਆਗੂ ਸੁਰੇਸ਼ ਕੁਮਾਰ ਮੋਹਾਲੀ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਗਰੂਰ, ਰੁਪਿੰਦਰ ਸਿੰਘ ਫਿਰੋਜਪੁਰ, ਭੁਪਿੰਦਰ ਸਿੰਘ ਕੁਤਬੇਵਾਲ, ਸੰਦੀਪ ਖਾਂ, ਸਹਾਇਕ ਖਜਾਨਚੀ ਸੁਰਿੰਦਰ ਸਿੰਘ ਮਾਨਸਾ, ਗੁਰਵਿੰਦਰ ਸਿੰਘ ਬਾਠ, ਪ੍ਰਦੂਮਣ ਸਿੰਘ ਅਮਿ੍ਰਤਸਰ, ਜਗਰੂਪ ਸਿੰਘ, ਸਹਲਾਕਾਰ ਤਰਜਿੰਦਰ ਸਿੰਘ ਮਾਨ ਆਦਿ ਮੌਜੂਦ ਸਨ।

Related posts

ਸਪੈਸ਼ਲ ਆਬਜ਼ਰਵਰਾਂ ਨੇ ਮੀਟਿੰਗ ਕਰਕੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

punjabusernewssite

ਨਗਰ ਨਿਗਮ ਦੇ ਸੇਵਾਮੁਕਤ ਮੁਲਾਜਮਾਂ ਨੇ ਜਗਰੂਪ ਸਿੰਘ ਗਿੱਲ ਦੇ ਜਿੱਤਣ ਦੀ ਖ਼ੁਸੀ ’ਚ ਲੱਡੂ ਵੰਡੇ

punjabusernewssite

ਸਾਹਿਤ ਇਕ ਕਲਾ ਹੈ, ਜਿਸ ਨੂੰ ਹਰ ਮਨੁੱਖ ਵੱਲੋਂ ਆਪਣੇ ਮਨ ਚ ਜਿੰਦਾ ਰੱਖਣਾ ਚਾਹੀਦਾ ਹੈ : ਬਲਦੇਵ ਸਿੰਘ ਸੜਕਨਾਮਾ

punjabusernewssite