ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਬਠਿੰਡਾ ਦੀ ਇਕਾਈ ਵਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰ ਮੰਡਲ 1,2 ਤੇ 3 ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ, ਜਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਵਾਲੀ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਠੇਕਾ ਅਧਾਰਿਤ ਵਰਕਰਾਂ ਦੀਆਂ ਮੰਗਾਂ ਜਿਵੇਂ ਕਿ ਪਿਛਲੇ ਕਾਫੀ ਦਿਨਾਂ ਤੋਂ ਮਹਿੰਗਾਈ ਨੂੰ ਮੁੱਖ ਰੱਖ ਕੇ ਤਨਖਾਹਾਂ ਵਧਾਉਣ ਦੀ ਮੰਗ ਜਥੇਬੰਦੀ ਵਲੋਂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਐਕਸੀਅਨ ਵਲੋਂ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਠੇਕਾ ਕਾਮਿਆਂ ਦੀਆਂ ਤਨਖਾਹਾਂ ਵਧਾਉਣ ਦੀ ਮੰਗ ਦਾ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਸਬੰਧਤ ਮੈਨੇਜਮੈਂਟ ਅਤੇ ਪ੍ਰਸ਼ਾਸਨ ਦੀ ਹੋਵੇਗੀ।ਇਸ ਤੋਂ ਇਲਾਵਾ ਧਰਨੇ ਨੂੰ ਸਾਥੀ ਸਤਨਾਮ ਸਿੰਘ ਖਿਆਲਾ, ਜਸਵਿੰਦਰ ਸਿੰਘ, ਅੰਮਿ੍ਰਤਪਲ ਸਿੰਘ,ਕਰਮਜੀਤ ਸਿੰਘ, ਅਮਿਤ ਬਾਂਸਲ ਹਰਵਿੰਦਰ ਸਿੰਘ, ਸੁਖਚੈਨ ਸਿੰਘ ਨੇ ਵੀ ਸੰਬੋਧਨ ਕੀਤਾ।
Share the post "ਜਲ ਸਪਲਾਈ ਦੇ ਠੇਕਾ ਕਾਮਿਆਂ ਵਲੋਂ ਤਨਖਾਹਾਂ ਦੇ ਸੰਬੰਧ ਵਿਚ ਐਕਸੀਅਨ ਦਫਤਰ ਅੱਗੇ ਦਿੱਤਾ ਧਰਨਾ"