4 ਸਤੰਬਰ ਨੂੰ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ ’ਚ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ – ਵਰਿੰਦਰ ਮੋਮੀ
ਸੂਬਾ ਪੱਧਰੀ ਧਰਨੇ ਦੀ ਸਫਲਤਾ ਲਈ 28 ਅਗਸਤ ਨੂੰ ਕੈਬਨਿਟ ਮੰਤਰੀਆਂ ਅਤੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਜਾਣਗੇ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ,21 ਅਗਸਤ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਮੰਗ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.ਨੰ.31) ਵੱਲੋਂ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮਨੇਜਮੈਂਟ ਦੇ ਖਿਲਾਫ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾਈ ਕਨਵੈਨਸ਼ਨ ਵਿੱਚ ਤਿੱਖੇ ਸੰਘਰਸ਼ਾਂ ਦਾ ਐਲਾਨ
ਅੱਜ ਇਥੇ ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਦੱਸਿਆ ਕਿ 20 ਅਗਸਤ ਨੂੰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਲੁਧਿਆਣਾ ਈਸੜੂ ਭਵਨ ਵਿਖੇ ਕੀਤੀ ਗਈ ਹੈ। ਜਿਸ ’ਚ ਵਿਚਾਰ ਚਰਚਾ ਕਰਨ ਉਪਰੰਤ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਸੰਗਰੂਰ ਵਿਖੇ ਪਰਿਵਾਰਾਂ ਅਤੇ ਬੱਚਿਆ ਸਮੇਤ ਸੂਬਾ ਪੱਧਰੀ ਧਰਨਾ ਦੇਣ ਕੀਤਾ ਗਿਆ ਹੈ।
ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਸੂਚੀ ਲਈ ਪ੍ਰਕ੍ਰਿਆ ਸ਼ੁਰੂ, ਪਤਿਤ ਸਿੱਖ ਨਹੀਂ ਬਣ ਸਕੇਗਾ ਵੋਟਰ
ਜਿਸ ਦੀ ਤਿਆਰੀ ਲਈ ਸੂਬੇ ਭਰ ਵਿਚ 21 ਅਗਸਤ ਤੋਂ 26 ਅਗਸਤ ਤੱਕ ਬ੍ਰਾਂਚ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਜਿਸਦੇ ਬਾਅਦ 4 ਸਤੰਬਰ 2023 ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ 28 ਅਗਸਤ ਨੂੰ ਪੰਜਾਬ ਭਰ ਵਿਚ ਜਿਲ੍ਹਾ ਪੱਧਰੀ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੈਬਨਿਟ ਮੰਤਰੀਆਂ ਅਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਹ ਭਰਪੂਰ ਮਾਰਚ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਮੰਗ ਕੀਤੀ ਜਾਵੇਗੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਤਜਰਬੇ ਨੂੰ ਮੁੱਖ ਰੱਖ ਕੇ ਵਿਭਾਗ ’ਚ ਸ਼ਾਮਲ ਪੱਕਾ ਰੁਜਗਾਰ ਕੀਤਾ ਜਾਵੇ। ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਠੇਕਾ ਮੁਲਾਜਮਾਂ ਦੀਆਂ ਤਨਖਾਹਾਂ ਘਟਾਉਣ ਲਈ ਜਾਰੀ ਕੀਤੇ ਗਏ ਪੱਤਰ ਨੂੰ ਰੱਦ ਕੀਤਾ ਜਾਵੇ, ਮਲੇਰਕੋਟਲਾ ’ਚ ਕੰਮ ਕਰਦੇ ਜਸਸ ਵਿਭਾਗ ਦੇ ਇਨਲਿਸਟਮੈਂਟ ਵਰਕਰਾਂ ਦੀ ਤਨਖਾਹ ’ਚ ਵਾਧਾ ਕੀਤਾ ਜਾਵੇ।
ਮੀਟਿੰਗ ’ਚ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਮਿਤੀ 6 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਪੰਜਾਬ ਵੱਲੋਂ ਕੀਤੇ ਜਾ ਰਹੇ ਨਸ਼ਾ ਵਿਰੋਧੀ ਪ੍ਰੋਗਰਾਮਾਂ ਵਿੱਚ ਵੱਧ ਚੱੜ ਕੇ ਹਿੱਸਾ ਲੈਣ, ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਹਰ ਪ੍ਰੋਗਰਾਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਉਕਾਰ ਸਿੰਘ, ਸੰਦੀਪ ਖਾਨ, ਸੁਰਿੰਦਰ ਸਿੰਘ ਮਾਨਸਾ, ਬਲਜੀਤ ਸਿੰਘ ਭੱਟੀ, ਮਨਪ੍ਰੀਤ ਸਿੰਘ, ਪ੍ਰਦੂਮਣ ਸਿੰਘ, ਤਰਜਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ ਬਾਠ, ਜਸਵੀਰ ਸਿੰਘ ਜਿੰਦਬੜੀ, ਜਗਰੂਪ ਸਿੰਘ, ਦਫਤਰੀ ਸਟਾਫ ਸਬ ਕਮੇਟੀ ਦੇ ਪ੍ਰਧਾਨ ਅਖਤਰ ਹੁਸੈਨ ਅਤੇ ਵੱਖ ਵੱਖ ਜ਼ਿਲ੍ਹਿਆ ਦੇ ਆਗੂਆਂ ਨੇ ਹਿੱਸਾ ਲਿਆ।
Share the post "ਜਲ ਸਪਲਾਈ ਵਿਭਾਗ ਦੇ ਕਾਮਿਆਂ ਵਲੋਂ ਪੱਕੇ ਰੁਜਗਾਰ ਦੀ ਮੰਗ ਲਈ ਸੰਘਰਸ਼ਾਂ ਦਾ ਐਲਾਨ"