WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸੰਗਰੂਰ

ਜ਼ਮਾਨਤ ਲੈਣ ’ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਸੰਗਰੂਰ, 27 ਅਕਤੂਬਰ :ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ।

ਖ਼ਪਤਕਾਰ ਫ਼ੋਰਮ ਦਾ ਫ਼ੁਰਮਾਨ: ਬਿਜਲੀ ਦੇ ਬਕਾਇਆ ਬਿੱਲਾਂ ਲਈ ਨਵਾਂ ਨਹੀਂ, ਪੁਰਾਣਾ ਮਕਾਨ ਮਾਲਕ ਹੋਵੇਗਾ ਜ਼ਿੰਮੇਵਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related posts

ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ-ਰੇਸਮ ਸਿੰਘ ਗਿੱਲ

punjabusernewssite

ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

punjabusernewssite

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸ਼ਹੀਦ ਕਿਸਾਨ ਸਮਾਰਕ ਦਾ ਉਦਘਾਟਨ, ਜਿੱਥੇ ਪੱਥਰਾਂ ‘ਤੇ ਛਪੇ ਹਨ ਦਿੱਲੀ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਨਾਮ

punjabusernewssite