ਬਠਿੰਡਾ, 21 ਸਤੰਬਰ : ਸੂਬੇ ’ਚ ਨਸ਼ਿਆਂ ਰੂਪੀ ਫ਼ੈਲੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਜ਼ਿਲ੍ਹਾ ਪੁਲਿਸ ਵਲੋਂ ਇਸਦੇ ਵਿਰੁਧ ਜਾਗਰੂਕਤਾ ਦੀ ਵਿੱਢੀ ਮੁਹਿੰਮ ਤਹਿਤ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਹਿੱਸਾ ਲਿਆ।
ਬਹਾਦਰੀ ਨੂੰ ਸਲਾਮ: ਗੋਲੀ ਲੱਗਣ ਦੇ ਬਾਵਜੂਦ ਬੈਂਕ ਡਕੈਤਾਂ ਦਾ ਮੁਕਾਬਲਾ ਕਰਨ ਵਾਲੇ ਥਾਣੇਦਾਰ ਨੂੰ ਮਿਲੀ ਤਰੱਕੀ
ਇਸ ਦੌਰਾਨ ਏਡੀਜੀਪੀ ਐਸ.ਪੀ.ਐਸ. ਪਰਮਾਰ ਨੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਚਾਨਣਾ ਪਾਉਂਦਿਆਂ ਸੱਦਾ ਦਿੱਤਾ ਕਿ ਮਾਪੇ ਆਪਣੇ ਬੱਚਿਆਂ ਅਤੇ ਅਧਿਆਪਕ ਵਿਦਿਆਰਥੀਆਂ ਤੇ ਨਜ਼ਰ ਰੱਖਣਾ ਯਕੀਨੀ ਬਣਾਉਣ ਤਾਂ ਜੋ ਉਹ ਕਿਸੇ ਗਲਤ ਸੰਗਤ ਚ ਨਾ ਪੈਣ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣਾ ਟੀਚਾ ਮਿੱਥ ਕੇ ਸਖ਼ਤ ਮਿਹਨਤ ਸਦਕਾ ਉਹ ਵੀ ਆਈਏਐਸ ਅਤੇ ਆਈਪੀਐਸ ਤੇ ਹੋਰ ਉੱਚ ਅਧਿਕਾਰੀ ਬਣ ਸਕਦੇ ਹਨ।
ਬਠਿੰਡਾ ਪੁਲਿਸ ਦੀ ਗੈਂਗਸਟਰ ਗੋਲਡੀ ਬਰਾੜ ਦੇ ‘ਹਮਦਰਦਾਂ’ ਦੀਆਂ 81 ਥਾਵਾਂ ’ਤੇ ਦਬਿਸ਼
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਾਲਜ ਦੇ ਵਿਦਿਅਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਪਣਾ ਟੀਚਾ ਮਿੱਥਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਿਰਾਸ਼ਾ ਨੂੰ ਛੱਡ ਕੇ ਸਖ਼ਤ ਮਿਹਨਤ ਕਰਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਨ ਤੇ ਕਾਬੂ ਰੱਖ ਕੇ ਆਪਣੀ ਐਨਰਜ਼ੀ ਨੂੰ ਚੰਗੇ ਪਾਸੇ ਲਗਾ ਕੇ ਆਪਣਾ, ਮਾਤਾ-ਪਿਤਾ, ਸਮਾਜ ਅਤੇ ਦੇਸ਼ ਦਾ ਨਾਮ ਚਮਕਾ ਸਕਦੇ ਹਨ।
ਵੱਡੀ ਖ਼ਬਰ: ਖ਼ਤਨਕਾਰ ਗੈਂਗਸਟਰ ਸੁੱਖਾ ਦੁੱਨੇਕਾ ਦਾ ਕੈਨੇਡਾ ’ਚ ਹੋਇਆ ਕਤਲ!
ਇਸੇ ਤਰ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਬਡੀਜ਼ ਗੁਰੱਪ ਬਣਾ ਕੇ ਸਕੂਲਾਂ ਕਾਲਜਾਂ ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਨਸ਼ਾ ਰੋਕੂ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ੇ ਦੇ ਤਸਕਰਾਂ ਸਬੰਧੀ ਜਾਣਕਾਰੀ ਪੁਲਿਸ ਨੂੰ ਦੇਣੀ ਲਾਜ਼ਮੀ ਬਣਾਉਣ ਪਰ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ।
ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ
ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਚੰਗੇ ਸਪੂਤ ਬਣਨ ਲਈ ਪ੍ਰੇਰਿਤ ਕਰਦਿਆਂ ਚੰਗੀਆਂ ਕਿਤਾਬਾਂ ਪੜ੍ਹਨ ਅਤੇ ਨਾਲ-ਨਾਲ ਖੇਡਾਂ ਤੇ ਹੋਰ ਸਮਾਜ ਸੁਧਾਰ ਸੁਸਾਇਟੀਆਂ ਨਾਲ ਜੁੜ ਕੇ ਸਮਾਜ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ। ਅਖ਼ੀਰ ਵਿੱਚ ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਜਯੋਤਸਨਾ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਾਲਜ ਵਲੋਂ ਨਸ਼ਿਆਂ ਖਿਲਾਫ਼ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
Share the post "ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵਲੋਂ ਮਿਲਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰਜਿੰਦਰਾ ਕਾਲਜ ’ਚ ਸੈਮੀਨਾਰ ਆਯੋਜਿਤ"