ਮਹਿਲਾ ਕਰਮਚਾਰਣਾਂ ਨੇ ਭਾਰੀ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ
ਸੁਖਜਿੰਦਰ ਮਾਨ
ਬਠਿੰਡਾ, 4 ਅਗਸਤ : ਸਥਾਨਕ ਦਫਤਰ ਜ਼ਿਲ੍ਹਾ ਪ੍ਰੀਸ਼ਦ ਵਿਖੇ ਪੇਂਡੂ ਵਿਕਾਸ ਪੰਚਾਇਤੀ ਰਾਜ ਦੇ ਦਫਤਰੀ ਸਟਾਫ ਵਲੋਂ ਸਾਉਣ ਮਹੀਨੇ ਦੇ ਮੱਦੇਨਜ਼ਰ ਤੀਜ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤੀਆਂ ਦਾ ਮੇਲਾ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮਿਸ ਨੀਰੂ ਗਰਗ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਨਗਰ ਕੌਂਸਲ ਮੌੜ ਦੀ ਪ੍ਰਧਾਨਗੀ ’ਤੇ ‘ਆਪ ਦਾ ਕਬਜਾ’ ਠੇਕੇਦਾਰ ਕਰਨੈਲ ਸਿੰਘ ਬਣੇ ਪ੍ਰਧਾਨ
ਇਸ ਦੌਰਾਨ ਦਫਤਰ ਦੀਆਂ ਮਹਿਲਾ ਕਰਮਚਾਰਣਾਂ ਵਲੋਂ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਚ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜਾ, ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਲੋਕ ਬੋਲੀਆਂ ਤੇ ਲੋਕ ਗੀਤ ਆਦਿ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਦੌਰਾਨ ਸੁਪਰਡੈਂਟ ਲਕਸ਼ਮੀ ਦੱਤਾ, ਪੰਚਾਇਤੀ ਰਾਜ ਦੇ ਹੈੱਡ ਡਰਾਫਟਸਪਰਸਨ ਸ਼ਿੰਦਰਪਾਲ ਕੌਰ, ਜਗਮੀਤ ਕੌਰ, ਰਾਜਪ੍ਰੀਤ ਕੌਰ, ਧਰਮਪਾਲ ਕੌਰ, ਕਾਜਲ, ਸ਼ਰੂਤੀ ਅਤੇ ਵੱਖ-ਵੱਖ ਬਲਾਕ ਦਫਤਰਾਂ ਦੀਆਂ ਕਰਮਚਾਰਣਾਂ ਆਦਿ ਸ਼ਾਮਿਲ ਹੋਈਆਂ।