ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੇ ਦੂਜੇ ਦਿਨ ਨੰਨ੍ਹੇ ਉਸਤਾਦਾਂ ਨੇ ਕੀਤੀਆਂ ਕਮਾਲਾਂ

Date:

spot_img

ਬਠਿੰਡਾ, 4 ਨਵੰਬਰ: ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਬਠਿੰਡਾ ਅਤੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਦੂਜੇ ਦਿਨ ਦੌਰਾਨ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਅਤੇ ਹੌਂਸਲਾ ਅਫਜ਼ਾਈ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਵੱਲੋਂ ਨੰਨ੍ਹੇ ਉਸਤਾਦਾਂ ਦੀ ਕਲਾ ਦੇ ਜੌਹਰ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਬੋਲਦਿਆਂ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹਨ। ਖੇਡਾਂ ਨਾਲ ਹੀ ਸਰਬਪੱਖੀ ਵਿਕਾਸ ਹੁੰਦਾ ਹੈ।

67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਕਸਿੰਗ ਮਾਨਸਾ ’ਚ ਸ਼ਾਨੋ ਸ਼ੋਕਤ ਨਾਲ ਸ਼ੁਰੂ

ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਭਾਰਤ ਸਕਾਊਟਸ ਐਂਡ ਗਾਈਡਜ਼ ਤਹਿਤ ਕੱਬ ਬੁਲਬੁਲ ਬੱਚਿਆਂ ਵੱਲੋਂ ਲਗਾਏ ਮੁੱਢਲੀ ਸਹਾਇਤਾ ਕੇਂਦਰ ਦੀ ਸ਼ਲਾਘਾ ਕੀਤੀ ਗਈ ਅਤੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਗਿਆ। ਸਾਬਕਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਮੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪਹੁੰਚੇ। ਇਸ ਮੌਕੇ ਗੁਰਪ੍ਰੀਤ ਸਿੰਘ ਬਰਾੜ ਜਿਲ੍ਹਾ ਖੇਡ ਅਫਸਰ ਅਤੇ ਬਲਰਾਜ ਸਿੰਘ ਸਿੱਧੂ ਬਲਾਕ ਖੇਡ ਅਫਸਰ ਬਠਿੰਡਾ ਨੇ ਦੱਸਿਆ ਕਿ ਫੁੱਟਬਾਲ ਲੜਕੇ ਵਿੱਚ ਬਠਿੰਡਾ ਬਲਾਕ ਪਹਿਲਾ ਅਤੇ ਤਲਵੰਡੀ ਸਾਬੋ ਬਲਾਕ ਦੂਜਾ, ਫੁੱਟਬਾਲ ਲੜਕੀਆਂ ਵਿੱਚ ਸੰਗਤ ਪਹਿਲਾ ਅਤੇ ਤਲਵੰਡੀ ਸਾਬੋ ਦੂਜਾ, ਹਾਕੀ ਲੜਕੇ ਗੋਨਿਆਣਾ ਪਹਿਲਾ ਅਤੇ ਭਗਤਾ ਦੂਜਾ,ਹਾਕੀ ਲੜਕੀਆਂ ਬਠਿੰਡਾ ਪਹਿਲਾ ਅਤੇ ਭਗਤਾ ਦੂਜਾ, ਬੈਡਮਿੰਟਨ ਲੜਕੇ ਵਿੱਚ ਬਠਿੰਡਾ ਪਹਿਲਾ ਅਤੇ ਤਲਵੰਡੀ ਸਾਬੋ ਦੂਜਾ, ਬੈਡਮਿੰਟਨ ਲੜਕੀਆਂ ਗੋਨਿਆਣਾ ਪਹਿਲਾ ਅਤੇ ਰਾਮਪੁਰਾ ਦੂਜਾ, ਰਿਲੇਅ ਲੜਕੇ ਮੌੜ ਪਹਿਲਾ ਅਤੇ ਬਠਿੰਡਾ ਦੂਜਾ, ਰਿਲੇਅ ਲੜਕੀਆਂ ਮੌੜ ਪਹਿਲਾ ਅਤੇ ਬਠਿੰਡਾ ਦੂਜਾ ਸਥਾਨ ਤੇ ਰਿਹਾ।

ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਰੋਕਣ ਗਏ ਅਧਿਕਾਰੀ ਤੋਂ ਅੱਗ ਲਗਾਉਣਾ ਪਿਆ ਮਹਿੰਗਾ, ਕਿਸਾਨ ਆਗੂਆਂ ਵਿਰੁਧ ਪਰਚਾ ਦਰਜ਼

ਇਹਨਾਂ ਖੇਡਾਂ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਬਲਾਕ ਖੇਡ ਅਫਸਰ ਪ੍ਰਿਤਪਾਲ ਸਿੰਘ, ਜਸਵੀਰ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਪਰਦੀਪ ਕੌਰ, ਸੈਂਟਰ ਹੈੱਡ ਟੀਚਰ ਦਲਜੀਤ ਸਿੰਘ ਬੱਲੂਆਣਾ, ਰਣਜੀਤ ਸਿੰਘ ਮਾਨ, ਅਵਤਾਰ ਸਿੰਘ, ਅਮਨਦੀਪ ਸਿੰਘ, ਰੰਜੂ ਬਾਲਾ, ਬੇਅੰਤ ਕੌਰ, ਪੂਜਾ ਰਾਣੀ, ਜਗਦੀਸ਼ ਕੁਮਾਰ, ਨਿਰਮਲ ਸਿੰਘ ਡੀ.ਪੀ., ਸੁਖਦੇਵ ਸਿੰਘ ਲੈਕਚਰਾਰ, ਭੁਪਿੰਦਰ ਸਿੰਘ ਬਰਾੜ, ਨਰਿੰਦਰ ਸਿੰਘ ਬੱਲੂਆਣਾ, ਹੈੱਡ ਟੀਚਰ ਨਿਰਭੈ ਸਿੰਘ ਭੁੱਲਰ, ਗੁਰਦਾਸ ਸਿੰਘ, ਜਸਵਿੰਦਰ ਸਿੰਘ, ਗੀਤਾ ਰਾਣੀ, ਵਿਜੈ ਕੁਮਾਰ, ਅਮਨ ਝੱਬਰ, ਰਾਜਵੀਰ ਸਿੰਘ ਮਾਨ, ਜਗਮੇਲ ਸਿੰਘ, ਰਾਜ ਕੁਮਾਰ ਵਰਮਾ, ਗੁਰਪਿਆਰ ਸਿੰਘ, ਬਲਵਿੰਦਰ ਕੌਰ ਆਦਿ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।

 

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...