ਸੁਖਜਿੰਦਰ ਮਾਨ
ਬਠਿੰਡਾ, 13 ਅਗਸਤ: ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਸਥਾਨਕ ਐੱਸ.ਐੱਸ.ਡੀ. ਕਾਲਜ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਾਲਜ ਵਿਖੇ ’ਸਾਵਣ ਕਵੀ ਦਰਬਾਰ’ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀ ਪਰੇ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮੇਂ ਦੀ ਲੋੜ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੇ ਸਹਿਯੋਗ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਬਠਿੰਡਾ ਦੇ ਹਮੇਸ਼ਾ ਨਾਲ ਖੜ੍ਹਾ ਹੈ।ਉਨ੍ਹਾਂ ਕਿਹਾ ਕਿ ਕਵੀ ਆਪਣੀਆਂ ਕਵਿਤਾਵਾਂ ਰਾਹੀਂ ਵੱਖ-ਵੱਖ ਨਜ਼ਰੀਏ ਪੇਸ਼ ਕਰਦੇ ਹਨ ਤੇ ਕਲਮ ਦੀ ਬਦੌਲਤ ਸਮਾਜ ਨੂੰ ਬਦਲਣ ਦਾ ਬਲ ਰੱਖਦੇ ਹਨ।
ਬਠਿੰਡਾ ’ਚ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਮੁੱਖ ਮਹਿਮਾਨ ਤੋਂ ਇਲਾਵਾ ਸਮਾਗਮ ਵਿੱਚ ਸ਼ਾਮਲ ਪੰਜਾਬ ਦੇ ਨਾਮਵਰ ਕਵੀਆਂ ਅਤੇ ਸਾਹਿਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਦਾ ਭਰਵਾ ਸੁਆਗਤ ਕੀਤਾ। ਸਮਾਗਮ ਦੀ ਪ੍ਰਧਾਨਗੀ ਸਥਾਪਤ ਸ਼ਾਇਰ ਜਸਵੰਤ ਜ਼ਫ਼ਰ ਨੇ ਕੀਤੀ। ਨਾਮਵਰ ਸ਼ਾਇਰ ਤਰਲੋਚਨ ਲੋਚੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਵੀ ਦਰਬਾਰ ਵਿੱਚ ਸੁਰਿੰਦਰਪ੍ਰੀਤ ਘਣੀਆ, ਕੁਲਦੀਪ ਸਿੰਘ ਬੰਗੀ, ਰਣਬੀਰ ਰਾਣਾ, ਅਮਰਜੀਤ ਸਿੰਘ ਜੀਤ,ਸੁਖਦਰਸ਼ਨ ਗਰਗ, ਜਸਪਾਲ ਜੱਸੀ, ਰਿਸ਼ੀ ਹਿਰਦੇਪਾਲ,ਮਨਜੀਤ ਸੂਖਮ, ਅਮਨ ਦਾਤੇਵਾਸ, ਦਵੀ ਸਿੱਧੂ, ਰਣਜੀਤ ਗੌਰਵ, ਕੰਵਲਜੀਤ ਕੁਟੀ, ਗੁਰਸੇਵਕ ਸਿੰਘ ਬੀੜ ਅਤੇ ਸੰਦੀਪ ਬਿਆਸ ਵਰਗੇ ਸਿਰਮੌਰ ਸ਼ਾਇਰਾਂ ਨੇ ਸ਼ਿਰਕਤ ਕੀਤੀ ।ਕਵੀਆਂ ਨੇ ਵੱਖ-ਵੱਖ ਰੰਗਾਂ ਦੀ ਬਾਤ ਪਾ ਕੇ ਸਮਾਂ ਇੰਜ ਬੰਨਿਆ ਕਿ ਸਰੋਤੇ ਉਸ ਵਿੱਚ ਮੁਗਧ ਹੋ ਗਏ। ਮੰਚ ਸੰਚਾਲਨ ਰਿਸ਼ੀ ਹਿਰਦੇਪਾਲ ਨੇ ਕੀਤਾ ।
ਐੱਸ.ਐੱਸ.ਡੀ. ਗਰਲਜ਼ ਕਾਲਜ ਚ ਸਕਿੱਲ ਹੱਬ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਦਾ ਕੀਤਾ ਉਦਘਾਟਨ
ਤਰਲੋਚਨ ਲੋਚੀ ਨੇ ਕਵਿਤਾ ਨੂੰ ਤਰੰਨਮ ਵਿੱਚ ਗਾ ਕੇ ਸਰੋਤਿਆਂ ਨੂੰ ਵਾਹ-ਵਾਹ ਕਹਿਣ ’ਤੇ ਮਜਬੂਰ ਕਰ ਦਿੱਤਾ। ਸੁਖਦਰਸ਼ਨ ਗਰਗ ਰੁਬਾਈ ਪੇਸ਼ ਕੀਤੀ ਅਤੇ ਬਾਕੀ ਕਵੀਆਂ ਨੇ ਕਵਿਤਾਵਾਂ ਅਤੇ ਗ਼ਜ਼ਲਾਂ ਰਾਹੀਂ ਸਾਹਿਤਕ ਰੰਗ ਬਿਖੇਰੇ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਉੱਘੇ ਕਵੀ ਜਸਵੰਤ ਜ਼ਫ਼ਰ ਨੇ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਵਿੱਦਿਅਕ ਸੰਸਥਾਵਾਂ ਵਿੱਚ ਅਜਿਹੇ ਸਮਾਗਮ ਕਰਵਾ ਕੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੇ ਜੋ ਉੱਦਮ ਕਰ ਰਿਹਾ ਹੈ, ਉਹ ਕਾਬਿਲ- ਏ- ਤਾਰੀਫ਼ ਹੈ। ਉਹਨਾਂ ਆਏ ਹੋਏ ਕਵੀਆਂ ਵੱਲੋਂ ਪੇਸ਼ ਕੀਤੀਆਂ ਕਵਿਤਾਵਾਂ ਨੂੰ ਖ਼ੂਬ ਸਰਾਹਿਆ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ ਨੀਰੂ ਗਰਗ ਨੇ ਆਏ ਹੋਏ ਮਹਿਮਾਨਾਂ ਅਤੇ ਕਵੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਖੋਜ ਅਫ਼ਸਰ ਨਵਪ੍ਰੀਤ ਸਿੰਘ, ਕਹਾਣੀਕਾਰ ਜਸਪਾਲ ਮਾਨਖੇੜਾ, ਆਲੋਚਕ ਗੁਰਦੇਵ ਖੋਖਰ ਅਤੇ ਪ੍ਰੋਫੈਸਰ ਸ਼ੁਭ ਪ੍ਰੇਮ ਤੋਂ ਇਲਾਵਾ ਕਾਲਜ ਦੇ ਪੰਜਾਬੀ ਵਿਭਾਗ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।