ਗੈਰ ਕਾਨੂੰਨੀ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆਂ ਨਹੀਂ ਜਾਵੇਗਾ : ਐਸਐਸਪੀ
ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡੀਸੀ ਮੀਟਿੰਗ ਹਾਲ ਵਿਖੇ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਬਣਾਏ ਗਏ 20 ਤੋਂ ਵਧੇਰੇ ਡੰਪਾਂ ਚ ਹੁਣ ਤੱਕ 1.6 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਪਰਾਲੀ ਨੂੰ ਸਟੋਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਢੁੱਕਵੀਂ ਤੇ ਲੋੜੀਂਦੀ ਆਧੁਨਿਕ ਮਸ਼ੀਨਰੀ ਮੌਜੂਦ ਹੈ।
ਲੱਖੇ ਸਿਧਾਣੇ ਨੂੰ ਪੁਲਿਸ ਨੇ ਅੱਧੀ ਰਾਤ ਕੀਤਾ ਰਿਹਾਅ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਐਸਡੀਐਮਜ਼ ਤੇ ਹੋਰ ਪਰਾਲੀ ਪ੍ਰਬੰਧਨ ਲਈ ਲਗਾਏ ਗਏ ਸਪੈਸ਼ਲ ਸੁਪਰਵਾਈਜ਼ਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰਾਂ ਨਾਲ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਪਰਾਲੀ ਪ੍ਰਬੰਧਨ ਲਈ ਫੀਲਡ ਵਿੱਚ ਜਾ ਕੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲੈਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਦੀ ਵਰਤੋਂ ਖੁੱਦ ਤੇ ਹੋਰਨਾਂ ਕਿਸਾਨਾਂ ਨੂੰ ਕਰਨ ਲਈ ਵੀ ਪ੍ਰੇਰਿਤ ਕਰਨ।
ਬਠਿੰਡਾ ਨੂੰ ਮਿਲੇ 6 ਨਵੇਂ ਪਟਵਾਰੀ, ਡਿਪਟੀ ਕਮਿਸ਼ਨਰ ਨੇ ਵੰਡੇ ਨਿਯੁਕਤੀ ਪੱਤਰ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਸਮੇਂ ਲਗਭਗ 3250 ਸੁਪਰਸੀਡਰ ਤੇ 200 ਬੇਲਰ ਮੌਜੂਦ ਹਨ। ਜੇਕਰ ਇਨ੍ਹਾਂ ਦੋ ਮਸ਼ੀਨਾਂ ਦੀ ਪੂਰੀ ਵਰਤੋਂ ਕੀਤੀ ਜਾਵੇ ਤਾਂ ਵੀ ਇਹ 5 ਲੱਖ ਏਕੜ ਤੋਂ ਵੱਧ ਰਕਬੇ ਦੀ ਪਰਾਲੀ ਨੂੰ ਸੰਭਾਲ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਲਗਭਗ 5 ਹਜ਼ਾਰ ਤੇ ਹੋਰ ਮਸ਼ੀਨਾਂ ਜਿਵੇਂ ਕਿ ਜ਼ੀਰੋ ਟਿਲ ਡਰਿੱਲ, ਐਚਆਰਐਮਬੀ ਪਲੌਗ, ਉਲਟਾਵੇ ਹਲ, ਮਲਚਰ, ਚੌਪਰ ਅਤੇ ਹੈਪੀ ਸੀਡਰਜ਼ ਆਦਿ ਮੌਜੂਦ ਹਨ।
ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਸੁਪਰਸੀਡਰ/ਸਮਾਰਟਸੀਡਰ ਪ੍ਰਾਪਤ ਕਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਗੁਰਜੀਤ ਸਿੰਘ ਦੇ ਮੋਬਾਇਲ ਨੰਬਰ 90233-22977 ਤੇ ਸੁਖਦੀਪ ਸਿੰਘ ਦੇ ਮੋਬਾਇਲ ਨੰਬਰ 95306-88820 ’ਤੇ ਸੰਪਰਕ ਕਰ ਸਕਦੇ ਹਨ।
ਤਰਨ ਤਰਨ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਪੈਟਰੋਲਿੰਗ ਟੀਮਾਂ ਬਣਾ ਕੇ ਫੀਲਡ ਵਿੱਚ ਰੋਜ਼ਾਨਾ ਦੌਰਾ ਕਰਨਾ ਯਕੀਨੀ ਬਣਾਉਣ। ਇਸ ਦੌਰਾਨ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਸਗੋਂ ਪਰਾਲੀ ਪ੍ਰਬੰਧਨ ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਪੂਰਨ ਸਹਿਯੋਗ ਦੇਣ। ਇਸ ਦੌਰਾਨ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਗੈਰ ਕਾਨੂੰਨੀ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆਂ ਨਹੀਂ ਜਾਵੇਗਾ।
ਪੰਜਾਬ ਦੇ ਬਿਜਲੀ ਮੰਤਰੀ ਨੇ ਕੁਝ ਸੂਬਿਆਂ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ) ਡਾ. ਮਨਦੀਪ ਕੌਰ, ਉਪ ਮੰਡਲ ਮੈਜਸਿਟਰੇਟ ਰਾਮਪੁਰਾ ਪੰਕਜ ਕੁਮਾਰ, ਉਪ ਮੰਡਲ ਮੈਜਸਿਟਰੇਟ ਮੌੜ ਵਰਿੰਦਰ ਸਿੰਘ, ਉਪ ਮੰਡਲ ਮੈਜਸਿਟਰੇਟ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Share the post "ਜ਼ਿਲ੍ਹੇ ਅੰਦਰ ਹੁਣ ਤੱਕ 1.6 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਪਰਾਲੀ ਨੂੰ ਡੰਪਾਂ ਚ ਕੀਤਾ ਜਾ ਚੁੱਕਾ ਹੈ ਸਟੋਰ : ਸ਼ੌਕਤ ਅਹਿਮਦ ਪਰੇ"