4171 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ, 111ਫ਼ੀਸਦੀ ਕੀਤੀ ਜਾ ਚੁੱਕੀ ਹੈ ਅਦਾਇਗੀ
ਬਠਿੰਡਾ, 13 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਮਿਹਦ ਪਰੇ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਅਨਾਜ ਮੰਡੀ ਚ ਖ਼ਰੀਦ ਦੌਰਾਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵੀ ਨਾਲੋ-ਨਾਲ ਕਰਨੀ ਯਕੀਨੀ ਬਣਾਈ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਬਠਿੰਡਾ ਦੀਆਂ ਅੱਧੀ ਦਰਜ਼ਨ ਧੀਆਂ ਜੱਜ ਬਣੀਆਂ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ ਜਾਂ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਦਿਆਂ ਇਸਦੀ ਸਾਂਭ-ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਕੁੱਲ 182 ਅਨਾਜ ਮੰਡੀਆਂ ਚ ਹੁਣ ਤੱਕ 70 ਅਨਾਜ ਮੰਡੀਆਂ ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 12 ਅਕਤੂਬਰ ਤੱਕ 6432 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਨ੍ਹਾਂ ਵਿੱਚੋਂ 4171 ਮੀਟ੍ਰਿਕ ਟਨ ਝੋਨਾ ਖ਼ਰੀਦ ਏਜੰਸੀਆਂ ਵਲੋਂ ਖਰੀਦਿਆ ਗਿਆ ਤੇ ਕਿਸਾਨਾਂ ਨੂੰ 111 ਫ਼ੀਸਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਪਤੀ-ਪਤਨੀ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਲੈਣ ਲਈ ਪਿੰਡ ਵਾਸੀਆਂ ਨੇ ਲਗਾਇਆ ਧਰਨਾ
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਵਿਜੈ ਸਿੰਗਲਾ ਨੇ ਹੁਣ ਤੱਕ ਕੀਤੀ ਖਰੀਦ ਬਾਰੇ ਦੱਸਿਆ ਕਿ ਪਨਗ੍ਰੇਨ ਵੱਲੋਂ 1759 ਐਮ.ਟੀ, ਮਾਰਕਫੈਡ 560 ਐਮ.ਟੀ, ਪਨਸਪ 874 ਐਮ.ਟੀ, ਵੇਅਰਹਾਊਸ 418 ਐਮ.ਟੀ ਅਤੇ ਹੋਰ ਵਪਾਰੀਆਂ ਵੱਲੋਂ 560 ਐਮ.ਟੀ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ, ਜ਼ਿਲ੍ਹਾ ਮੈਨੇਜ਼ਰ ਵੇਅਰਹਾਊਸ ਰਾਜੀਵ ਕੁਮਾਰ, ਜ਼ਿਲ੍ਹਾ ਮੈਨੇਜ਼ਰ ਪਨਸਪ ਅੰਮ੍ਰਿਤਪਾਲ, ਜ਼ਿਲ੍ਹਾ ਮੈਨੇਜ਼ਰ ਮਾਰਕਫ਼ੈਡ ਗੁਰਮੁੱਖ ਸਿੰਘ ਅਤੇ ਐਫ.ਸੀ.ਆਈ ਦੇ ਅਧਿਕਾਰੀ ਵਰੁਣ ਪ੍ਰਸ਼ਾਂਤ ਆਦਿ ਹਾਜ਼ਰ ਸਨ।
Share the post "ਜ਼ਿਲ੍ਹੇ ਦੀਆਂ ਮੰਡੀਆਂ ਚ ਹੁਣ ਤੱਕ 6432 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ"